May 20, 2023
LPTV / Chandigarh
ਨੈਸ਼ਨਲ ਡੈਸਕ: ਭਾਰਤ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ 782 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਮਰੀਜ਼ਾਂ ਦੀ ਗਿਣਤੀ 4,49,85,705 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 8,675 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅਪਡੇਟਡ ਅੰਕੜਿਆਂ ਅਨੁਸਾਰ ਕੋਵਿਡ-19 ਨਾਲ ਛੇ ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵਧ ਕੇ 5,31,824 ਹੋ ਗਈ ਹੈ। ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.02 ਫੀਸਦੀ ਹੈ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.80 ਫ਼ੀਸਦੀ ਦਰਜ ਕੀਤੀ ਗਈ ਹੈ।
ਤੁਹਾਨੂੰ ਦੱਸ ਦਈਏ ਕਿ ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਭਾਰਤ ਵਿੱਚ ਹੁਣ ਤੱਕ ਕੁੱਲ 4,44,45,206 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ, ਜਦੋਂ ਕਿ ਕੋਵਿਡ -19 ਤੋਂ ਮੌਤ ਦਰ 1.18 ਫ਼ੀਸਦੀ ਹੈ।
CORONA UPDATE 782 new cases of Corona have been reported in India