May 24, 2023
LPTV / Chandigarh
ਵਿਦੇਸ਼ ਡੈਸਕ: ਕੋਰੋਨਾ ਮਹਾਮਾਰੀ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਇੱਕ ਹੋਰ ਮਹਾਂਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਏ। ਵਿਸ਼ਵ ਸਿਹਤ ਸੰਗਠਨ ਦੇ ਮੁਖੀ, ਡਾਕਟਰ ਟੇਡਰੋਸ ਅਡਾਨੋਮ ਗੈਬਰੇਅਸਸ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਦੁਨੀਆ ਨੂੰ ਅਗਲੀ ਮਹਾਂਮਾਰੀ ਲਈ ਤਿਆਰ ਰਹਿਣਾ ਚਾਹੀਦਾ ਹੈ, ਜੋ ਕੋਵਿਡ -19 ਮਹਾਂਮਾਰੀ ਤੋਂ ਵੀ ਵੱਧ ਘਾਤਕ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ WHO ਦੇ ਮੁਖੀ ਟੇਡਰੋਸ ਐਡਨੋਮ ਨੇ ਕਿਹਾ ਕਿ ਦੁਨੀਆ ਨੂੰ ਇੱਕ ਅਜਿਹੇ ਵਾਇਰਸ ਲਈ ਤਿਆਰ ਰਹਿਣਾ ਚਾਹੀਦਾ ਹੈ ਜੋ ਕੋਵਿਡ ਤੋਂ ਵੀ ਜ਼ਿਆਦਾ ਘਾਤਕ ਹੈ।
ਇਕ ਰਿਪੋਰਟ ਦੇ ਅਨੁਸਾਰ, WHO ਦੇ ਮੁਖੀ ਨੇ 76ਵੀਂ ਵਿਸ਼ਵ ਸਿਹਤ ਅਸੈਂਬਲੀ ਵਿੱਚ ਆਪਣੀ ਰਿਪੋਰਟ ਪੇਸ਼ ਕਰਦੇ ਹੋਏ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਘੱਟੋ-ਘੱਟ 2 ਕਰੋੜ ਲੋਕਾਂ ਦੀ ਮੌਤ ਹੋ ਚੁੱਕੀ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ WHO ਨੇ ਘੋਸ਼ਣਾ ਕੀਤੀ ਸੀ ਕਿ ਕੋਵਿਡ-19 ਮਹਾਮਾਰੀ ਹੁਣ ਹੈਲਥ ਐਮਰਜੈਂਸੀ ਨਹੀਂ ਹੈ। ਟੇਡਰੋਸ ਨੇ ਜੇਨੇਵਾ, ਸਵਿਟਜ਼ਰਲੈਂਡ ਵਿੱਚ ਇੱਕ ਸਿਹਤ ਮੀਟਿੰਗ ਨੂੰ ਦੱਸਿਆ ਕਿ ਅਗਲੀ ਮਹਾਂਮਾਰੀ ਨੂੰ ਰੋਕਣ ਲਈ ਗੱਲਬਾਤ ਕਰਨ ਦਾ ਸਮਾਂ ਆ ਗਿਆ ਹੈ। ਡਬਲਯੂਐਚਓ ਮੁਖੀ ਨੇ ਚੇਤਾਵਨੀ ਦਿੱਤੀ ਕਿ ਕਰੋਨਾ ਅਜੇ ਖਤਮ ਨਹੀਂ ਹੋਇਆ ਹੈ।
The head of the World Health Organization has warned of a new danger a terrible disease from the coming corona