July 20, 2023
LPTV / Chandigarh
ਸਟੇਟ ਡੈਸਕ : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਸਬੰਧੀ ਵਿਭਾਗ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਵਿਚ ਹਾਲ ਦੀ ਘੜੀ ਹੋਈ ਬਾਰਿਸ਼ ਕਾਰਨ ਹੜ੍ਹਾਂ ਦਾ ਪਾਣੀ ਆਉਣ ਜਾਂ ਬਰਸਾਤੀ ਪਾਣੀ ਚਲੇ ਜਾਣ ਕਾਰਨ ਕਈ ਇਲਾਕਿਆਂ ਵਿਚ ਸਥਿਤ ਸਕੂਲਾਂ ਵਿਚ ਅਨਾਜ ਵੀ ਖ਼ਰਾਬ ਹੋ ਗਿਆ ਹੈ। ਅਜਿਹੇ ਵਿਚ ਇਨ੍ਹਾਂ ਸਕੂਲਾਂ ਦੇ ਮੁਖੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।
ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਤਹਿਤ ਸਕੂਲ ਮੁਖੀ ਪਹਿਲਾਂ ਅਨਾਜ ਦੀ ਜਾਂਚ ਕਰਨਗੇ ਕਿ ਕੀ ਅਨਾਜ ਵਰਤੋਂਯੋਗ ਹੈ ਜਾਂ ਨਹੀਂ। ਜੇਕਰ ਨਹੀਂ ਤਾਂ ਸਕੂਲ ਮੁਖੀ ਸਕੂਲ ਪ੍ਰਬੰਧਕ ਕਮੇਟੀ ਨੂੰ ਸੂਚਿਤ ਕਰਨਗੇ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵਿਚ ਖਰਾਬ ਹੋਏ ਅਨਾਜ ਦੀ ਮਾਤਰਾ ਦਾ ਵੇਰਵਾ ਤਿਆਰ ਕੀਤਾ ਜਾਵੇਗਾ। ਖਰਾਬ ਅਨਾਜ ਦੀ ਸਕੂਲ ਪ੍ਰਬੰਧਕ ਕਮੇਟੀ ਦੇ ਸਾਹਮਣੇ ਕੀਤੀ ਵੀਡੀਉਗ੍ਰਾਫੀ ਜਾਵੇਗੀ ।
ਇਨ੍ਹਾਂ ਹੁਕਮਾਂ ਦੇ ਨਾਲ ਹੀ ਵਿਭਾਗ ਨੇ ਮਿਡ-ਡੇ-ਮੀਲ ਤਿਆਰ ਕਰਨ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਘੱਟ ਤੋਂ ਘੱਟ ਕਰਨ ਦੀਆਂ ਹਦਾਇਤਾਂ ਵੀ ਦਿਤੀਆਂ ਹਨ।
ਸਕੂਲ ਮੁਖੀ ਜਿਥੇ ਇਹ ਰਿਕਾਰਡ ਬਲਾਕ ਅਫ਼ਸਰ ਨਾਲ ਸਾਂਝਾ ਕਰਨਗੇ। ਇਸ ਦੇ ਨਾਲ ਹੀ ਇਹ ਰਿਕਾਰਡ ਬਲਾਕ ਅਫ਼ਸਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੂੰ ਭੇਜਿਆ ਜਾਵੇਗਾ। ਵਿਭਾਗ ਨੇ ਇਸ ਸਬੰਧੀ ਪਰਫਾਰਮ ਵੀ ਜਾਰੀ ਕੀਤਾ ਹੈ। ਜਿਸ ਨੂੰ ਭਰ ਕੇ ਭੇਜਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜੇਕਰ ਸਕੂਲ ਮੁਖੀ ਲਿਖਤੀ ਰੂਪ ਵਿਚ ਸੂਚਿਤ ਨਹੀਂ ਕਰਦੇ ਤਾਂ ਸਕੂਲ ਮੁਖੀ ਵੀ ਜ਼ਿੰਮੇਵਾਰ ਹੋਵੇਗਾ। ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਪੱਧਰ 'ਤੇ ਅਣਗਹਿਲੀ ਦੀ ਸੂਰਤ ਵਿਚ ਸਬੰਧਤ ਅਧਿਕਾਰੀ ਵਿਰੁਧ ਕਾਰਵਾਈ ਕੀਤੀ ਜਾ ਸਕਦੀ ਹੈ।
Mid day meal Videography of spoiled food will be done in front of the school management committee This order is also issued