ਅਮਰੀਕਾ ਦੇ ਕੈਲੀਫੋਰਨੀਆ 'ਚ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਮੌ.ਤ, ਰੱਖੜੀ 'ਤੇ ਭੈਣਾਂ ਨਾਲ ਕੀਤੀ ਸੀ ਗੱਲਬਾਤ
September 1, 2023
LPTV / Chandigarh
ਵਿਦੇਸ਼ ਡੈਸਕ: ਸ੍ਰੀ ਮੁਕਤਸਰ ਸਾਹਿਬ ਤੋਂ ਅਮਰੀਕਾ ਦੇ ਕੈਲੀਫੋਰਨੀਆ ਗਏ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਬਾਰੇ ਪਰਿਵਾਰਕ ਮੈਂਬਰਾਂ ਤੇ ਪਿੰਡ ਬਾਦੀਆਂ ਦੇ ਸਰਪੰਚ ਸਾਹਿਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਭੇਜ ਸਿੰਘ ਪੁੱਤਰ ਸਵਰਣ ਸਿੰਘ ਕਰੀਬ 11 ਮਹੀਨੇ ਪਹਿਲਾਂ 35 ਲੱਖ ਲਾ ਕੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਘਰ ਦੇ ਆਰਥਿਕ ਹਲਾਤ ਠੀਕ ਕਰਨ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਰਾਤ 12:00 ਵਜੇ ਅਮਰੀਕਾ ਤੋਂ ਗੁਰਭੇਜ ਦੇ ਦੋਸਤ ਦਾ ਫੋਨ ਆਇਆ ਕਿ ਗੁਰਭੇਜ ਨੂੰ ਇਕਦਮ ਤੇਜ ਦਰਦ ਹੋਇਆ ਤੇ ਉਸ ਨੂੰ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਗੁਰਭੇਜ ਨੇ ਰੱਖੜੀ 'ਤੇ ਭੈਣਾਂ ਨਾਲ ਗੱਲਬਾਤ ਕੀਤੀ ਸੀ ਤੇ ਉਹ ਕਹਿ ਰਿਹਾ ਸੀ ਕਿ ਜਲਦ ਇੰਡੀਆ ਆਵੇਗਾ। ਪਰਿਵਾਰ ਹੁਣ ਉਸ ਦੀ ਲਾਸ਼ ਦੀ ਉਡੀਕ ਕਰ ਰਿਹਾ ਹੈ।
In California USA Mr Muktsar Sahibs young man died on Rakhi and had a conversation with his sisters
Comments
Recommended News
Popular Posts
Just Now