December 26, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਸੀਪੀ ਸਵਪਨ ਸ਼ਰਮਾ ਦੀ ਟੀਮ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਜੱਗੂ ਭਗਵਾਨਪੁਰੀਆ ਗੈਂਗ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿਚ ਇਕ ਖਤਰਨਾਕ ਬਦਮਾਸ਼ ਗੰਭੀਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਦੇ ਮੁਤਾਬਿਕ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਬਾਰੀ ਉਸ ਸਮੇਂ ਸ਼ੁਰੂ ਹੋ ਗਈ ਜਦੋਂ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਇੱਕ ਗੈਂਗਸਟਰ ਤੋਂ ਹਥਿਆਰ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ। ਇਸ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਗਿਰੋਹ ਦੇ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਠਭੇੜ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ 15 ਰਾਊਂਡ ਗੋਲੀਆਂ ਚੱਲੀਆਂ। ਮੁਕਾਬਲੇ 'ਚ ਇਕ ਆਪਰੇਟਿਵ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਅਤੇ ਫਿਲਹਾਲ ਹਸਪਤਾਲ 'ਚ ਇਲਾਜ ਅਧੀਨ ਹੈ।
ਇਸ ਮੁਕਾਬਲੇ ਵਿਚ, ਜਲੰਧਰ ਪੁਲਿਸ ਨੇ 6 ਹਥਿਆਰ ਅਤੇ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਬਰਾਮਦ ਕੀਤਾ, ਜਿਸ ਨਾਲ ਨਸ਼ਾ ਤਸਕਰੀ, ਹਥਿਆਰਾਂ ਦੇ ਵਪਾਰ ਅਤੇ ਫਿਰੌਤੀ ਦੇ ਰੈਕੇਟ ਵਿਚ ਸ਼ਾਮਲ ਗਿਰੋਹ ਦੇ ਅਪਰਾਧਿਕ ਨੈਟਵਰਕ ਨੂੰ ਗਹਿਰਾ ਝਟਕਾ ਲੱਗਾ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਸੂਬੇ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧ ਹੈ।
Encounter Between Police And Jaggu Bhagwanpuria Gang Leader