October 16, 2024

Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ (SKICC) ਵਿਖੇ ਉਪ ਰਾਜਪਾਲ ਮਨੋਜ ਸਿਨਹਾ ਨੇ ਸਹੁੰ ਚੁਕਾਈ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਅਬਦੁੱਲਾ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸ੍ਰੀਨਗਰ ਵਿਚ SKICC ਵਿਚ ਅਤੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਹੁੰ ਚੁੱਕ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਬਾਅਦ ਦੁਪਹਿਰ ਕਰੀਬ 3 ਵਜੇ ਸਿਵਲ ਸਕੱਤਰੇਤ ਵਿਖੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਸਹੁੰ ਚੁੱਕਣ ਵਾਲੇ ਮੰਤਰੀਆਂ ਵਿਚ ਸਕੀਨਾ ਇਟੂ, ਜਾਵੇਦ ਅਹਿਮਦ ਰਾਣਾ, ਸੁਰਿੰਦਰ ਚੌਧਰੀ, ਜਾਵੇਦ ਅਹਿਮਦ ਡਾਰ ਅਤੇ ਸਤੀਸ਼ ਸ਼ਰਮਾ ਸ਼ਾਮਲ ਹਨ। ਪੰਜ ਮੰਤਰੀਆਂ ਵਿੱਚੋਂ ਦੋ ਕਸ਼ਮੀਰ ਅਤੇ ਤਿੰਨ ਜੰਮੂ ਤੋਂ ਹਨ। ਉਮਰ ਅਬਦੁੱਲਾ ਦੇ ਇਸ ਕਦਮ ਨੂੰ ਜੰਮੂ-ਕਸ਼ਮੀਰ ਦੇ ਦੋ ਖੇਤਰਾਂ ਵਿਚਾਲੇ ਸੰਤੁਲਨ ਬਣਾਉਣ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ। ਇਟੂ ਅਤੇ ਡਾਰ ਦੋਵੇਂ ਸਾਬਕਾ ਮੰਤਰੀ ਰਹਿ ਚੁੱਕੇ ਹਨ।
Umar Abdullah Took Oath As The New Chief Minister Of Jammu And Kashmir