August 7, 2024
Admin / HEALTH
ਹੈਲਥ ਡੈਸਕ : ਸਿਹਤਮੰਦ ਰਹਿਣ ਲਈ ਲੋਕ ਕਈ ਤਰ੍ਹਾਂ ਦੇ ਉਪਾਅ ਕਰਦੇ ਹਨ। ਇਨ੍ਹਾਂ ਵਿਚੋਂ ਇਕ ਹੈ ਪੁੰਗਰੀ ਹੋੀ ਮੂੰਗੀ ਦਾ ਰੋਜ਼ਾਨਾ ਸਵੇਰੇ ਖਾਲੀ ਪੇਟ ਸੇਵਨ ਕਰਨਾ। ਪੁੰਗਰੇ ਹੋੀ ਮੂੰਗ ਵਿਚ ਭਰਪੂਰ ਮਾਤਰਾ ਵਿਚ ਪੌਸ਼ਟਿਕ ਤੱਤ ਹੁੰਦੇ ਹਨ ਜੋ ਸਰੀਰ ਨੂੰ ਕਈ ਤਰ੍ਹਾਂ ਨਾਲ ਲਾਭ ਪਹੁੰਚਾਉਂਦੇ ਹਨ।
ਪੁੰਗਰੀ ਹੋਈ ਮੂੰਗੀ ਖਾਣ ਨਾਲ ਇਹ ਹੋਣਗੇ ਫਾਇਦੇ
ਪਾਚਨ ਤੰਤਰ ਹੁੰਦਾ ਹੈ ਮਜ਼ਬੂਤ
ਪੁੰਗਰੀ ਹੋਈ ਮੂੰਗੀ ਵਿਚ ਭਰਪੂਰ ਮਾਤਰਾ ਵਿਚ ਫਾਈਬਰ ਹੁੰਦਾ ਹੈ ਜੋ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਕਬਜ਼, ਐਸੀਡਿਟੀ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ।
ਭਾਰ ਘਟਾਉਣ 'ਚ ਕਰਦਾ ਹੈ ਮਦਦ
ਪੁੰਗਰੀ ਹੋਈ ਮੂੰਗੀ ਵਿਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਇਸ ਨਾਲ ਤੁਹਾਨੂੰ ਵਾਰ-ਵਾਰ ਖਾਣ ਦੀ ਇੱਛਾ ਮਹਿਸੂਸ ਨਹੀਂ ਹੁੰਦੀ ਅਤੇ ਭਾਰ ਘੱਟ ਕਰਨ ਵਿਚ ਮਦਦ ਮਿਲਦੀ ਹੈ।
ਚਮੜੀ ਨੂੰ ਰੱਖਦਾ ਹੈ ਸਿਹਤਮੰਦ ਤੇ ਚਮਕਦਾਰ
ਪੁੰਗਰੀ ਹੋਈ ਮੂੰਗੀ ਵਿਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਂਦੇ ਹਨ। ਇਹ ਮੁਹਾਸੇ, ਝੁਰੜੀਆਂ ਅਤੇ ਦਾਗ-ਧੱਬਿਆਂ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ।
ਬਿਮਾਰੀਆਂ ਨੂੰ ਰੱਖਦਾ ਹੈ ਦੂਰ
ਪੁੰਗਰੀ ਹੋਈ ਮੂੰਗੀ ਵਿਚ ਵਿਟਾਮਿਨ ਅਤੇ ਖਣਿਜ ਭਰਪੂਰ ਮਾਤਰਾ ਵਿਚ ਹੁੰਦੇ ਹਨ, ਜੋ ਇਮਿਊਨਿਟੀ ਸਿਸਟਮ ਨੂੰ ਵਧਾਉਂਦੇ ਹਨ। ਇਸ ਨਾਲ ਤੁਸੀਂ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਸੁਰੱਖਿਅਤ ਰਹਿ ਸਕਦੇ ਹੋ।
ਨਹੀਂ ਹੁੰਦੀ ਥਕਾਵਟ
ਪੁੰਗਰੀ ਹੋਈ ਮੂੰਗੀ ਵਿਚ ਆਇਰਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਅਨੀਮੀਆ ਤੋਂ ਬਚਾਉਣ ਵਿਚ ਮਦਦ ਕਰਦੀ ਹੈ। ਇਹ ਸਰੀਰ ਵਿਚ ਖੂਨ ਦੀ ਕਮੀ ਨੂੰ ਦੂਰ ਕਰਦਾ ਹੈ ਅਤੇ ਥਕਾਵਟ ਨੂੰ ਘੱਟ ਕਰਦਾ ਹੈ।
ਹੱਡੀਆਂ ਹੁੰਦੀਆਂ ਹਨ ਮਜ਼ਬੂਤ
ਮੂੰਗੀ ਵਿਚ ਕੈਲਸ਼ੀਅਮ ਅਤੇ ਫਾਸਫੋਰਸ ਪਾਇਆ ਜਾਂਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਓਸਟੀਓਪੋਰੋਸਿਸ ਵਰਗੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।
Consume Sprouted Peanuts Every Morning On An Empty Stomach