ਨੈਸ਼ਨਲ ਹੈਰਾਲਡ ਮਾਮਲੇ 'ਚ ED ਵੱਲੋਂ ਚਾਰਜਸ਼ੀਟ 'ਚ 661 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ    ਮਿਆਂਮਾਰ 'ਚ ਮੁੜ ਭੂਚਾਲ ਦੇ ਝਟਕੇ ਕੀਤੇ ਮਹਿਸੂਸ, 3.9 ਤੀਬਰਤਾ ਨਾਲ ਹਿੱਲੀ ਧਰਤੀ    ਬਾਬਾ ਬਕਾਲਾ ਸਾਹਿਬ ਵਿਖੇ ਪੁਲਿਸ ਨੇ ਬੁਲਡੋਜ਼ਰ ਨਾਲ ਨਜਾਇਜ਼ ਕਬਜ਼ਾ ਹਟਾਇਆ    ਜਲੰਧਰ 'ਚ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ FIR ਦਰਜ    ਮੌਸਮ ਵਿਭਾਗ ਵੱਲੋਂ ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ    ਬਠਿੰਡਾ ਪੁਲਿਸ ਪ੍ਰਸ਼ਾਸਨ ਵੱਲੋਂ ਸਿਵਲ ਲਾਈਨਜ਼ ਥਾਣੇ ਦੇ SHO ਤੇ ਵਧੀਕ SHO ਨੂੰ ਕੀਤਾ ਮੁਅੱਤਲ    MI ਬਨਾਮ SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਸਾਹਮਣੇ 163 ਦੌੜਾਂ ਦਾ ਟੀਚਾ ਰੱਖਿਆ    ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਪਰਉਪਕਾਰ ਸਿੰਘ ਘੁੰਮਣ ਹੋਣਗੇ ਅਕਾਲੀ ਦਲ ਦੇ ਉਮੀਦਵਾਰ    Film Jaat: ਬਾਕਸ ਆਫਿਸ 'ਤੇ ਸੰਨੀ ਦਿਓਲ ਦੀ ਫਿਲਮ ਜਾਟ ਦਾ ਦਬਦਬਾ ਕਾਇਮ    SLBC ਸੁਰੰਗ ਹਾਦਸਾ: ਤੇਲੰਗਾਨਾ ਸਰਕਾਰ ਵੱਲੋਂ ਕਮੇਟੀ ਦਾ ਗਠਨ, ਲਾਪਤਾ ਲੋਕਾਂ ਨੂੰ ਲੱਭਣ ਲਈ ਖੋਜ ਮੁਹਿੰਮ ਸ਼ੁਰੂ   
ਹਨੀ ਸਿੰਘ ਵਾਰ ਫਿਰ ਵਿਵਾਦਾਂ 'ਚ ਘਿਰੇ, ਜਾਣੋ ਕਿਸ ਨੇ ਕਰਵਾਈ ਸ਼ਿਕਾਇਤ
April 20, 2023
Honey-Singh-again-surrounded-by-

LPTV / Chandigarh

ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਇਨ੍ਹੀਂ ਦਿਨੀਂ ਹਨੀ ਸਿੰਘ ਆਪਣੀ ਲੇਟੈਸਟ ਮਿਊਜ਼ਿਕ ਐਲਬਮ ਹਨੀ ਸਿੰਘ 3.0 ਨੂੰ ਲੈ ਕੇ ਚਰਚਾ 'ਚ ਹਨ। ਇਸ ਦੌਰਾਨ ਹੁਣ ਯੋ ਯੋ ਹਨੀ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਵੇਕ ਰਮਨ ਨਾਂ ਦੇ ਵਿਅਕਤੀ ਨੇ ਯੋ ਯੋ ਹਨੀ ਸਿੰਘ ਖਿਲਾਫ ਮੁੰਬਈ ਦੇ ਬੀਕੇਸੀ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਕੁੱਟਮਾਰ ਵਰਗੇ ਗੰਭੀਰ ਦੋਸ਼ ਵੀ ਲਗਾਏ ਹਨ।

ਇਕ ਮਸ਼ਹੂਰ ਈਵੈਂਟ ਕੰਪਨੀ ਦੇ ਮਾਲਕ ਵਿਵੇਕ ਰਵੀ ਰਮਨ ਨੇ ਯੋ ਯੋ ਹਨੀ ਸਿੰਘ ਖਿਲਾਫ ਪੁਲਿਸ ਸਟੇਸ਼ਨ 'ਚ ਅਗਵਾ, ਉਸ ਨੂੰ ਬੰਧਕ ਬਣਾ ਕੇ ਰੱਖਣ ਅਤੇ ਕੁੱਟਮਾਰ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਹੈ। ਤੁਹਾਨੂੰ ਦੱਸ ਦੇਈਏ ਕਿ ਵਿਵੇਕ ਰਮਨ ਨਾਮ ਦੇ ਵਿਅਕਤੀ ਨੇ ਮੁੰਬਈ ਦੇ ਬੀਕੇਸੀ ਵਿੱਚ ਯੋ ਯੋ ਹਨੀ ਸਿੰਘ ਦੇ ਫੈਸਟੀਵਿਨਾ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ। ਪ੍ਰੋਗਰਾਮ 15 ਅਪ੍ਰੈਲ ਨੂੰ ਸੀ, ਪੈਸਿਆਂ ਦੇ ਲੈਣ-ਦੇਣ 'ਚ ਗੜਬੜੀ ਕਾਰਨ ਵਿਵੇਕ ਨੇ ਪ੍ਰੋਗਰਾਮ ਰੱਦ ਕਰਨ ਦਾ ਫੈਸਲਾ ਕੀਤਾ।

ਇਸ ਤੋਂ ਗੁੱਸੇ 'ਚ ਆ ਕੇ ਹਨੀ ਸਿੰਘ ਅਤੇ ਉਸ ਦੇ ਸਾਥੀਆਂ ਨੇ ਵਿਵੇਕ ਨੂੰ ਅਗਵਾ ਕਰਕੇ ਮੁੰਬਈ ਦੇ ਸਹਾਰ ਵਿੱਚ ਸਥਿਤ ਇੱਕ ਹੋਟਲ 'ਚ ਬੰਦੀ ਬਣਾ ਕੇ ਰੱਖਿਆ, ਜਿੱਥੇ ਉਸ ਦੀ ਕੁੱਟਮਾਰ ਕੀਤੀ ਗਈ। ਵਿਵੇਕ ਨੇ ਆਪਣੀ ਸ਼ਿਕਾਇਤ 'ਚ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਐੱਫਆਈਆਰ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਅਜਿਹੇ 'ਚ ਇਸ ਖਬਰ ਦੇ ਨਾਲ ਹੀ ਹਨੀ ਸਿੰਘ ਦਾ ਨਾਂ ਕਾਫੀ ਸੁਰਖੀਆਂ ਬਟੋਰ ਰਿਹਾ ਹੈ।

Honey Singh again surrounded by controversies know who filed the complaint

local advertisement banners
Comments


Recommended News
Popular Posts
Just Now