April 7, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਸੂਬੇ ਵਿਚ ਥਾਣਿਆਂ ਨੇੜੇ ਧਮਾਕਿਆਂ ਦੀਆਂ ਖ਼ਬਰਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਬਟਾਲਾ ਦੇ ਕਿਲਾ ਲਾਲ ਸਿੰਘ ਥਾਣੇ ਨੇੜੇ ਧਮਾਕਾ ਹੋਣ ਦੀ ਖ਼ਬਰ ਹੈ। ਇਹ ਧਮਾਕਾ ਬੀਤੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਹੋਇਆ। ਆਸਪਾਸ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਤਿੰਨ ਧਮਾਕੇ ਹੋਣ ਕਾਰਨ ਪੁਲਿਸ ਅਲਰਟ 'ਤੇ ਹੈ। ਇਸ ਦੌਰਾਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਇਕ ਪੋਸਟ ਸ਼ੇਅਰ ਕਰਕੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਧਮਾਕਾ ਥਾਣਾ ਸਦਰ ਦੇ ਸਾਹਮਣੇ ਤੋਂ ਲੰਘਦੀ ਨਹਿਰ ਦੇ ਦੂਜੇ ਪਾਸੇ ਹੋਇਆ, ਜਿਸ ਸਬੰਧੀ ਬਟਾਲਾ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਬੱਬਰ ਖਾਲਸਾ ਨੇ ਲਈ ਧਮਾਕੇ ਦੀ ਜ਼ਿੰਮੇਵਾਰੀ
ਬਟਾਲਾ ਧਮਾਕੇ ਤੋਂ ਬਾਅਦ ਬੀਕੇਆਈ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਬੱਬਰ ਖਾਲਸਾ ਇੰਟਰਨੈਸ਼ਨਲ ਨੇ ਇਸ ਵਿੱਚ ਕਿਹਾ ਹੈ ਕਿ “ਮੈਂ, ਹੈਪੀ ਪਟਿਆਲ, ਮੰਨੂ ਅਗਵਾਨ ਅਤੇ ਹੈਪੀ ਨਵਾਂਸ਼ਹਿਰ, ਬੀਤੀ ਰਾਤ ਕਿਲਾ ਸਿੰਘ ਥਾਣੇ ਨੇੜੇ ਹੋਏ ਰਾਕੇਟ ਲਾਂਚਰ ਹਮਲੇ ਦੀ ਜ਼ਿੰਮੇਵਾਰੀ ਲੈਂਦੇਂ ਹਾਂ।
ਪੋਸਟ ਵਿਚ ਅੱਗੇ ਕਿਹਾ ਗਿਆ ਹੈ ਕਿ ਇਹ ਯੂਪੀ ਦੇ ਪੀਲੀਭੀਤ ਅਤੇ ਬਟਾਲਾ ਵਿੱਚ ਹੋਏ ਮੁਕਾਬਲੇ ਵਿੱਚ ਮਾਰੇ ਗਏ ਸਿੰਘਾਂ ਦਾ ਬਦਲਾ ਹੈ। ਹਾਲਾਂਕਿ, ਲਾਈਵ ਪੰਜਾਬੀ ਟੀਵੀ ਇਸ ਪੋਸਟ ਬਾਰੇ ਕੋਈ ਪੁਸ਼ਟੀ ਨਹੀਂ ਕਰਦਾ ਹੈ।
Batala Blast Blast Near Qila Lal Singh Police Station In Batala Babbar Khalsa Claims Responsibility