ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
ਮੱਕੀ ਦੀ ਰੋਟੀ ਦੇ ਫਾਇਦੇ , ਦਿਲ ਦੇ ਰੋਗਾਂ ਲਈ ਹੈ ਲਾਹੇਵੰਦ
May 24, 2025
Benefits-Of-Corn-Bread-Are-Advan

health : ਸਰਦੀਆਂ ਵਿਚ ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ, ਚਾਹੇ ਇਸ ਨੂੰ ਦਾਣੇ ਦੇ ਰੂਪ ਵਿਚ ਖਾਉ ਜਾਂ ਰੋਟੀ ਦੇ ਰੂਪ ਵਿਚ। ਇਸ ਵਿਚ ਵਿਟਾਮਿਨ-ਏ, ਬੀ, ਈ ਅਤੇ ਕਈ ਤਰ੍ਹਾਂ ਦੇ ਮਿਨਰਲਜ਼ ਜਿਵੇਂ ਆਇਰਨ, ਕਾਪਰ, ਜ਼ਿੰਕ ਅਤੇ ਮੈਗਨੀਜ਼, ਸੇਲੇਨਿਯਮ ਪੋਟਾਸ਼ੀਅਮ ਆਦਿ ਭਰਪੂਰ ਮਾਤਰਾ ਵਿਚ ਹੁੰਦੇ ਹਨ। ਇਹ ਕੈਂਸਰ ਅਤੇ ਦਿਲ ਦੇ ਗੰਭੀਰ ਰੋਗ ਹੋਣ ਦੀ ਸੰਭਾਵਨਾ ਨੂੰ ਘੱਟ ਕਰਦੇ ਹਨ। ਇਸ ਲਈ ਅਪਣੀ ਖ਼ੁਰਾਕ ਵਿਚ ਮੱਕੀ ਦੀ ਰੋਟੀ ਨੂੰ ਜ਼ਰੂਰ ਸ਼ਾਮਲ ਕਰੋ।

ਆਉ ਜਾਣਦੇ ਹਾਂ ਇਸ ਦੇ ਫਾਇਦੇ

ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਐਂਟੀ-ਆਕਸੀਡੈਂਟ ਭਰਪੂਰ ਮਾਤਰਾ ਵਿਚ ਮਿਲਦਾ ਹੈ, ਜੋ ਫੇਫੜਿਆਂ ਦੇ ਕੈਂਸਰ, ਲਿਵਰ ਅਤੇ ਛਾਤੀ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ।

ਇਹ ਕੈਲੇਸਟਰੋਲ ਨੂੰ ਘੱਟ ਕਰ ਕਾਰਡਿਉਵਰਸਕੁਲਰ ਦੇ ਰਿਸਕ ਨੂੰ ਘੱਟ ਕਰਦਾ ਹੈ। ਇਸ ਤੋਂ ਇਲਾਵਾ ਇਹ ਹਾਈ ਬੀ.ਪੀ. ਦੀ ਸਮੱਸਿਆ ਨੂੰ ਵੀ ਘੱਟ ਕਰ ਕੇ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਕਰਦਾ ਹੈ। ਇਸ ਨੂੰ ਲਗਾਤਾਰ ਖਾਣ ਨਾਲ ਸਰੀਰ ਵਿਚੋਂ ਮਾੜੇ ਕੈਲੇਸਟਰੋਲ ਦਾ ਲੈਵਲ ਘੱਟ ਹੋ ਜਾਂਦਾ ਹੈ।

ਮੱਕੀ ਦੇ ਭੁੱਟੇ ਨੂੰ ਸਾੜ ਕੇ ਉਸ ਦੀ ਰਾਖ ਨੂੰ ਪੀਸ ਲਉ ਫਿਰ ਇਸ ਵਿਚ ਸਵਾਦ ਮੁਤਾਬਕ ਨਮਕ ਪਾ ਕੇ ਦਿਨ ਵਿਚ 4 ਵਾਰ 1 ਚੱਮਚ ਇਸ ਦਾ ਸੇਵਨ ਕਰੋ। ਇਸ ਨਾਲ ਖਾਂਸੀ, ਕਫ ਅਤੇ ਸਰਦੀ ਤੋਂ ਰਾਹਤ ਮਿਲਦੀ ਹੈ।

ਮੱਕੀ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਮੈਗਨੀਸ਼ੀਅਮ ਅਤੇ ਆਇਰਨ ਇਸ ਵਿਚ ਭਰਪੂਰ ਮਾਤਰਾ ’ਚ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਨਾਲ ਹੀ ਇਸ ਵਿਚ ਮੌਜੂਦ ਜ਼ਿੰਕ ਅਤੇ ਫ਼ਾਸਫ਼ੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।

ਕਣਕ ਦੀ ਰੋਟੀ ਦੀ ਬਜਾਏ ਮੱਕੀ ਦੀ ਰੋਟੀ ਸੌਖੀ ਹਜ਼ਮ ਹੋ ਜਾਂਦੀ ਹੈ। ਮੱਕੀ ਵਿਚ ਮੌਜੂਦ ਫ਼ਾਈਬਰ ਪਾਚਨ ਨੂੰ ਸਹੀ ਰਖਦਾ ਹੈ ਅਤੇ ਹਾਨੀਕਾਰਕ ਪਦਾਰਥਾਂ ਨੂੰ ਸਰੀਰ ਵਿਚੋਂ ਬਾਹਰ ਕਢਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਐਸੀਡਿਟੀ, ਕਬਜ਼ ਆਦਿ ਪੇਟ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ।

ਅਨੀਮੀਆ ਦੇ ਮਰੀਜ਼ਾਂ ਲਈ ਮੱਕੀ ਬਹੁਤ ਲਾਭਕਾਰੀ ਹੁੰਦੀ ਹੈ ਕਿਉਂਕਿ ਇਸ ਵਿਚ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟਿਨ ਹੁੰਦਾ ਹੈ, ਜੋ ਸਰੀਰ ਵਿਚ ਲਾਲ ਖ਼ੂਨ ਕੋਸ਼ਿਕਾਵਾਂ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਇਹ ਵਿਟਾਮਿਨਜ਼ ਦੀ ਕਮੀ ਨੂੰ ਵੀ ਦੂਰ ਕਰਦਾ ਹੈ।



Benefits Of Corn Bread Are Advantageous For Heart Diseases

local advertisement banners
Comments


Recommended News
Popular Posts
Just Now