Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)    CM ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ : ਸੁਖਬੀਰ ਸਿੰਘ ਬਾਦਲ    ਦੁਨੀਆ ਭਰ 'ਚ ਯੂਟਿਊਬ ਦਾ ਸਰਵਰ ਡਾਊਨ: ਭਾਰਤ ਸਣੇ ਲੱਖਾਂ ਯੂਜ਼ਰਸ ਪਰੇਸ਼ਾਨ, ਸੋਸ਼ਲ ਮੀਡੀਆ 'ਤੇ ਮੀਮਜ਼ ਦੀ ਆਈ ਹੜ੍ਹ    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: ਸਾਲ 'ਚ 245 ਗ੍ਰਿਫਤਾਰੀਆਂ, ਕਰੋੜਾਂ ਦੀ ਜਾਇਦਾਦ ਜ਼ਬਤ    Punjab Weather : ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਮੀਂਹ ਤੇ ਹਨੇਰੀ ਦੀ ਚੇਤਾਵਨੀ : ਕੱਲ੍ਹ ਤੋਂ ਸਾਫ਼ ਹੋਵੇਗਾ ਮੌਸਮ   
ਜੇਕਰ ਢਿੱਡ ਵਿਚ ਬਣਦੀ ਹੈ ਗੈਸ ਤਾਂ ਜ਼ਰੂਰ ਪੀਉ ਹਿੰਗ ਵਾਲਾ ਪਾਣੀ
June 23, 2025
If-Gas-Is-Formed-In-The-Stomach-

Health : ਅੱਜਕਲ ਹਰ ਘਰ ਵਿਚ ਕੋਈ ਨਾ ਕੋਈ ਕਿਸੇ ਨਾ ਕਿਸੇ ਬੀਮਾਰੀ ਤੋਂ ਪ੍ਰੇਸ਼ਾਨ ਹੈ। ਚਾਹੇ ਉਹ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਗੈਸ ਜਾਂ ਫਿਰ ਜੋੜਾਂ ਦਾ ਦਰਦ ਹੈ। ਅੱਜਕਲ ਗ਼ਲਤ ਖਾਣ ਪੀਣ ਅਤੇ ਗ਼ਲਤ ਰਹਿਣ ਸਹਿਣ ਕਾਰਨ ਇਹ ਸੱਭ ਬੀਮਾਰੀਆਂ ਆਮ ਹੋ ਗਈਆਂ ਹਨ।

ਬਹੁਤ ਸਾਰੇ ਲੋਕ ਛੋਟੀਆਂ-ਛੋਟੀਆਂ ਬੀਮਾਰੀਆਂ ਲਈ ਦਵਾਈਆਂ ਦਾ ਸਹਾਰਾ ਲੈਂਦੇ ਹਨ ਪਰ ਇਨ੍ਹਾਂ ਦਵਾਈਆਂ ਦੀ ਬਹੁਤ ਸਾਰੇ ਨੁਕਸਾਨ ਵੀ ਹੁੰਦੇ ਹਨ ਕਿਉਂਕਿ ਇਨ੍ਹਾਂ ਦਾ ਕਿਡਨੀਆਂ ਤੇ ਬਹੁਤ ਬੁਰਾ ਅਸਰ ਪੈਂਦਾ ਹੈ। ਇਸ ਲਈ ਇਨ੍ਹਾਂ ਬੀਮਾਰੀਆਂ ਨੂੰ ਠੀਕ ਕਰਨ ਲਈ ਜੇ ਤੁਸੀਂ ਆਯੁਰਵੈਦਿਕ ਨੁਸਖ਼ਿਆਂ ਦਾ ਸਹਾਰਾ ਲੈਂਦੇ ਹੋ ਤਾਂ ਇਹ ਤੁਹਾਡੇ ਲਈ ਜ਼ਿਆਦਾ ਚੰਗਾ ਹੋਵੇਗਾ। ਅੱਜ ਅਸੀਂ ਤੁਹਾਨੂੰ ਦਸਾਂਗੇ ਚੁਟਕੀ ਭਰ ਹਿੰਗ ਨੂੰ ਪਾਣੀ ਵਿਚ ਮਿਲਾ ਕੇ ਪੀਣ ਦੇ ਫ਼ਾਇਦਿਆਂ ਬਾਰੇ :

ਹਿੰਗ ਵਾਲਾ ਪਾਣੀ ਬਣਾਉਣ ਦੀ ਵਿਧੀ: ਚੁਟਕੀ ਭਰ ਹਿੰਗ, ਇਕ ਗਲਾਸ ਪਾਣੀ। ਸੱਭ ਤੋਂ ਪਹਿਲਾਂ ਇਕ ਗਲਾਸ ਕੋਸਾ ਪਾਣੀ ਲਉ ਅਤੇ ਇਸ ਵਿਚ ਚੁਟਕੀ ਭਰ ਹਿੰਗ ਮਿਲਾ ਕੇ ਇਸ ਪਾਣੀ ਨੂੰ ਪੀ ਲਉ। ਜੇ ਤੁਹਾਨੂੰ ਗੈਸ, ਸ਼ੂਗਰ, ਖ਼ੂਨ ਦੀ ਘਾਟ ਜਾਂ ਫਿਰ ਜੋੜਾਂ ਵਿਚ ਦਰਦ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਸਵੇਰੇ ਹਿੰਗ ਦੇ ਪਾਣੀ ਦੀ ਵਰਤੋਂ ਜ਼ਰੂਰ ਕਰੋ ਕਿਉਂਕਿ ਇਸ ਵਿਚ ਐਂਟੀ-ਇੰਫ਼ਲੇਮੇਟਰੀ ਗੁਣ ਹੁੰਦੇ ਹਨ ਜੋ ਸਾਡੇ ਡਾਈਜੈਸਟਿਵ ਸਿਸਟਮ ਨੂੰ ਠੀਕ ਕਰਦੇ ਹਨ। ਹਿੰਗ ਵਾਲਾ ਪਾਣੀ ਪੀਣ ਨਾਲ ਸਾਡੀਆਂ ਹੱਡੀਆਂ ਅਤੇ ਦੰਦ ਮਜ਼ਬੂਤ ਹੁੰਦੇ ਹਨ ਅਤੇ ਅਸਥਮਾ ਦੇ ਰੋਗੀਆਂ ਲਈ ਇਹ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ।

ਜੇ ਤੁਹਾਨੂੰ ਪਿਠ ਦੀ ਕੋਈ ਵੀ ਸਮੱਸਿਆ ਹੈ ਤਾਂ ਹਿੰਗ ਦੀ ਵਰਤੋਂ ਜ਼ਰੂਰ ਕਰੋ। ਇਸ ਵਿਚ ਐਂਟੀ-ਇੰਫਲੀਮੇਟਰੀ ਅਤੇ ਐਂਟੀ-ਆਕਸੀਡੈਂਟ ਤੱਤ ਹੁੰਦੇ ਹਨ ਜੋ ਖ਼ਰਾਬ ਢਿੱਡ, ਗੈਸ, ਢਿੱਡ ਦੇ ਕੀੜੇ ਅਤੇ ਬਦਹਜ਼ਮੀ ਜਿਹੀਆਂ ਸਮੱਸਿਆਵਾਂ ਨੂੰ ਠੀਕ ਕਰਦਾ ਹੈ। ਹਿੰਗ ਸਾਹ ਦੀਆਂ ਸਮੱਸਿਆਵਾਂ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਹ ਸਾਡੀ ਛਾਤੀ ਵਿਚ ਜੰਮੀ ਬਲਗਮ ਨੂੰ ਠੀਕ ਕਰਦਾ ਹੈ। ਜੇ ਤੁਹਾਨੂੰ ਸਾਹ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਤਾਂ ਸ਼ਹਿਦ ਅਤੇ ਅਦਰਕ ਦੇ ਰਸ ਵਿਚ ਹਿੰਗ ਮਿਲਾ ਕੇ ਲਉ। ਇਸ ਨਾਲ ਖਾਂਸੀ ਅਤੇ ਅਸਥਮਾ ਦੀ ਸਮੱਸਿਆ ਤੋਂ ਆਰਾਮ ਮਿਲਦਾ ਹੈ।

ਹਿੰਗ ਬਲੱਡ ਸ਼ੂਗਰ ਲੈਵਲ ਘੱਟ ਕਰਨ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਜੇ ਤੁਸੀਂ ਵੀ ਅਪਣਾ ਬਲੱਡ ਸ਼ੂਗਰ ਲੇਵਲ ਘੱਟ ਕਰਨਾ ਚਾਹੁੰਦੇ ਹੋ ਤਾਂ ਇਸ ਨੂੰ ਅਪਣੇ ਖਾਣੇ ਵਿਚ ਜ਼ਰੂਰ ਸ਼ਾਮਲ ਕਰੋ ਅਤੇ ਹਿੰਗ ਵਾਲਾ ਪਾਣੀ ਰੋਜ਼ਾਨਾ ਜ਼ਰੂਰ ਪੀਉ।

Raed More : ਘੜੇ ਦਾ ਪਾਣੀ ਫਾਇਦੇ ਦੀ ਥਾਂ ਸਿਹਤ ਨੂੰ ਪਹੁੰਚਾ ਸਕਦੈ ਨੁਕਸਾਨ! ਕਦੇ ਨਾ ਕਰੋ ਇਹ ਗਲਤੀਆਂ













If Gas Is Formed In The Stomach Then Be Sure To Drink Water With Asafoetida

local advertisement banners
Comments


Recommended News
Popular Posts
Just Now