Jalandhar: ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ Action 'ਚ, ਜੇਈ ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਕਾਬੂ
January 17, 2025
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਮੀਤ ਵਧਵਾ ਵਾਸੀ ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
Jalandhar In Vigilance Action Against Corruption JE And Lineman Caught Taking Rs 5000 As Second Installment Of Bribe
Comments
Recommended News
Popular Posts
Just Now