September 17, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਸੋਮਵਾਰ ਦੇਰ ਰਾਤ ਅੰਮ੍ਰਿਤਸਰ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਬੀਐੱਸਐੱਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ 16 ਸਤੰਬਰ 2024 ਨੂੰ ਰਾਤ ਦੀ ਡਿਊਟੀ 'ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਰਾਤ 9:13 ਵਜੇ ਦੇ ਕਰੀਬ ਇਕ ਪਾਕਿਸਤਾਨੀ ਘੁਸਪੈਠੀਏ ਦੀ ਸ਼ੱਕੀ ਹਰਕਤ ਵੇਖੀ, ਜੋ ਗੁਪਤ ਰੂਪ ਵਿਚ ਅੰਤਰਰਾਸ਼ਟਰੀ ਸਰਹੱਦ (ਆਈਬੀ) ਪਾਰ ਕਰ ਗਿਆ ਸੀ ਨੇ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਤਨਖੁਰਦ ਨੇੜੇ ਸਰਹੱਦੀ ਖੇਤਰ ਵਿੱਚ ਲੱਗੀ ਸੀਮਾ ਸੁਰੱਖਿਆ ਵਾੜ ਵੱਲ ਵਧਣਾ ਸ਼ੁਰੂ ਕਰ ਦਿੱਤਾ।
ਘੁਸਪੈਠੀਏ ਨੂੰ ਦਿੱਤੀ ਸੀ ਰੁਕਣ ਦੀ ਚੇਤਾਵਨੀ
ਅਧਿਕਾਰੀ ਨੇ ਦੱਸਿਆ ਕਿ ਚੌਕਸ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਘੁਸਪੈਠੀਏ ਨੂੰ ਚੇਤਾਵਨੀ ਦਿੱਤੀ ਪਰ ਉਹ ਸਰਹੱਦੀ ਸੁਰੱਖਿਆ ਵਾੜ ਵੱਲ ਵਧਣ ਤੋਂ ਨਹੀਂ ਰੁਕਿਆ ਅਤੇ ਹਮਲਾਵਰ ਰਵੱਈਆ ਦਿਖਾਇਆ। ਡਿਊਟੀ 'ਤੇ ਮੌਜੂਦ ਜਵਾਨਾਂ ਨੇ ਅੱਗੇ ਵਧ ਰਹੇ ਘੁਸਪੈਠੀਏ 'ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਮੌਕੇ 'ਤੇ ਹੀ ਮਾਰ ਦਿੱਤਾ। ਉਸ ਦੇ ਕਬਜ਼ੇ 'ਚੋਂ 270 ਰੁਪਏ ਦੀ ਪਾਕਿਸਤਾਨੀ ਕਰੰਸੀ ਅਤੇ ਅੱਧੇ ਫਟੇ ਹੋਏ 10 ਰੁਪਏ ਦੇ ਪਾਕਿਸਤਾਨੀ ਨੋਟ ਬਰਾਮਦ ਹੋਏ ਹਨ। ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਨੂੰ ਅਗਲੇਰੀ ਕਾਰਵਾਈ ਲਈ ਥਾਣਾ ਘਰਿੰਡਾ ਦੇ ਹਵਾਲੇ ਕਰ ਦਿੱਤਾ ਗਿਆ ਹੈ।
Infiltration Attempt At Amritsar Border BSF Raided Recovered Pakistani Currency