October 1, 2024
Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਅੱਜ ਦੇ ਸਮੇਂ ਵਿਚ ਨੌਜਵਾਨਾਂ 'ਚ ਆਪਣੇ ਉੱਜਵਲ ਭਵਿੱਖ ਲਈ ਵਿਦੇਸ਼ ਜਾਣ ਦੀ ਦੌੜ ਲੱਗੀ ਹੋਈ ਹੈ। ਇਸ ਦੌਰਾਨ ਅਮਰੀਕਾ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਆਈ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਦੂਤਾਵਾਸ ਨੇ ਐਲਾਨ ਕੀਤਾ ਹੈ ਕਿ ਭਾਰਤ ਵਿਚ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਸਮੇਤ ਭਾਰਤੀ ਯਾਤਰੀਆਂ ਲਈ 2.5 ਲੱਖ ਵਾਧੂ ਵੀਜ਼ਾ ਅਪਾਇੰਟਮੈਂਟ ਖੋਲ੍ਹੇ ਗਏ ਹਨ। ਭਾਰਤ ਵਿਚ ਅਮਰੀਕੀ ਮਿਸ਼ਨ ਨੇ ਕਿਹਾ ਕਿ ਨਵੇਂ ਜਾਰੀ ਕੀਤੇ ਗਏ ਸਲਾਟ ਲੱਖਾਂ ਭਾਰਤੀ ਬਿਨੈਕਾਰਾਂ ਨੂੰ ਸਮੇਂ ਸਿਰ ਇੰਟਰਵਿਊ ਦੇਣ ਵਿਚ ਮਦਦ ਕਰਨਗੇ, ਜਿਸ ਨਾਲ ਉਨ੍ਹਾਂ ਦੀ ਯਾਤਰਾ ਨੂੰ ਆਸਾਨ ਬਣਾਇਆ ਜਾਵੇਗਾ।
ਭਾਰਤ ਵਿਚ ਅਮਰੀਕੀ ਦੂਤਾਵਾਸ ਨੇ ਕਿਹਾ ਕਿ ਸੰਯੁਕਤ ਰਾਜ ਨੇ ਭਾਰਤੀ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਲਈ ਵਾਧੂ 2,50,000 ਵੀਜ਼ਾ ਸਲਾਟ (ਵੀਜ਼ਾ ਅਰਜ਼ੀ ਪ੍ਰਕਿਰਿਆ) ਖੋਲ੍ਹੇ ਹਨ। ਇਸ ਨਾਲ ਭਾਰਤੀ ਬਿਨੈਕਾਰਾਂ ਨੂੰ ਸਮੇਂ ਸਿਰ ਇੰਟਰਵਿਊ ਦੇਣ ਅਤੇ ਅਮਰੀਕਾ ਦੀ ਯਾਤਰਾ ਕਰਨ ਦੀ ਸਹੂਲਤ ਮਿਲੇਗੀ। ਦੱਸਣਯੋਗ ਹੈ ਕਿ ਭਾਰਤੀਆਂ ਨੂੰ ਅਮਰੀਕਾ ਵਿਚ ਇੰਟਰਵਿਊ ਦੇਣ ਲਈ ਕਈ ਮਹੀਨੇ ਅਤੇ ਇਕ ਸਾਲ ਤੋਂ ਵੱਧ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਇਹ ਫੈਸਲਾ ਕਰਨਾ ਪੈਂਦਾ ਸੀ ਕਿ ਉਨ੍ਹਾਂ ਨੂੰ ਵੀਜ਼ਾ ਮਿਲੇਗਾ ਜਾਂ ਨਹੀਂ, ਪਰ ਅਮਰੀਕਾ ਦੇ ਇਸ ਕਦਮ ਕਾਰਨ ਵੱਡੀ ਗਿਣਤੀ ਪੰਜਾਬੀਆਂ ਨੂੰ ਵੀ ਫਾਇਦਾ ਹੋਵੇਗਾ।
US Visa Slots 2 5 Lakh New Visa Appointments Issued