October 28, 2024

Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਐਲੋਨ ਮਸਕ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਸਾਬਕਾ ਰਾਸ਼ਟਰਪਤੀ ਨੂੰ ਲੋਕਤੰਤਰ ਲਈ ਖ਼ਤਰਾ ਕਹਿਣ ਵਾਲੇ ਖੁਦ ਲੋਕਤੰਤਰ ਲਈ ਖ਼ਤਰਾ ਹਨ।
ਸ਼ਨੀਵਾਰ ਰਾਤ ਨੂੰ ਪੈਨਸਿਲਵੇਨੀਆ ਦੇ ਇਕ 'ਟਾਊਨ ਹਾਲ' ਨੂੰ ਸੰਬੋਧਨ ਕਰਦਿਆਂ ਮਸਕ ਨੇ ਅਮਰੀਕੀ ਸੰਸਦੀ ਕੰਪਲੈਕਸ 'ਯੂਐਸ ਕੈਪੀਟਲ' ਵਿਚ 6 ਜਨਵਰੀ 2021 ਨੂੰ ਹੋਏ ਦੰਗਿਆਂ ਦੇ ਸੰਦਰਭ ਵਿਚ ਕਿਹਾ ਕਿ ਇਸ ਘਟਨਾ ਨੂੰ "ਇਕ ਕਿਸਮ ਦੀ ਹਿੰਸਕ ਬਗਾਵਤ" ਕਿਹਾ ਗਿਆ ਹੈ। ਜਦਕਿ ਅਸਲ ਵਿਚ ਅਜਿਹਾ ਨਹੀਂ ਹੈ।
ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਹਾਰ ਤੋਂ ਬਾਅਦ ਟਰੰਪ ਵੱਲੋਂ ਚੋਣ ਨਤੀਜਿਆਂ 'ਤੇ ਸਵਾਲ ਉਠਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ 6 ਜਨਵਰੀ 2021 ਨੂੰ 'ਯੂਐੱਸ ਕੈਪੀਟਲ' (ਅਮਰੀਕੀ ਸੰਸਦ ਕੰਪਲੈਕਸ) 'ਤੇ ਹਮਲਾ ਕੀਤਾ ਸੀ, ਜਿਸ 'ਚ 100 ਤੋਂ ਵੱਧ ਸੁਰੱਖਿਆ ਅਧਿਕਾਰੀ ਜ਼ਖਮੀ ਹੋ ਗਏ ਸਨ। ਮਸਕ ਨੇ ਕਿਹਾ ਕਿ ਜੋ ਕਹਿੰਦੇ ਹਨ ਕਿ ਟਰੰਪ ਲੋਕਤੰਤਰ ਲਈ ਖ਼ਤਰਾ ਹੈ, ਉਹ ਖੁਦ ਲੋਕਤੰਤਰ ਲਈ ਖ਼ਤਰਾ ਹਨ।
ਉਨ੍ਹਾਂ ਕਿਹਾ ਕਿ ਟਰੰਪ ਨੇ ਅਸਲ ਵਿੱਚ ਲੋਕਾਂ ਨੂੰ ਹਿੰਸਕ ਨਾ ਹੋਣ ਲਈ ਕਿਹਾ ਸੀ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਸ਼ਾਂਤੀਪੂਰਨ ਅਤੇ ਦੇਸ਼ਭਗਤੀ ਦੇ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਕਿਹਾ ਸੀ। ਟਰੰਪ ਨੇ ਕਿਹਾ ਹੈ ਕਿ ਜੇਕਰ ਉਹ ਨਵੰਬਰ 'ਚ ਹੋਣ ਵਾਲੀ ਰਾਸ਼ਟਰਪਤੀ ਚੋਣ ਜਿੱਤ ਜਾਂਦੇ ਹਨ ਤਾਂ ਉਹ ਮਸਕ ਨੂੰ ਆਪਣੇ ਪ੍ਰਸ਼ਾਸਨ 'ਚ ਕੁਝ ਅਹਿਮ ਜ਼ਿੰਮੇਵਾਰੀ ਸੌਂਪਣਗੇ।
People Who Call Trump A Threat To Democracy Are The Real Threat Musk