November 19, 2024
Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਕੈਨੇਡਾ ਵਿਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਸਮੇਤ ਸਾਰੇ ਵਿਦੇਸ਼ੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਹੈ। ਹੁਣ ਉਹ ਬਿਨਾਂ ਵਰਕ ਪਰਮਿਟ ਦੇ ਹਰ ਹਫ਼ਤੇ 24 ਘੰਟੇ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ। ਪਹਿਲਾਂ ਇਹ ਸੀਮਾ 20 ਘੰਟਿਆਂ ਤੱਕ ਸੀ। ਇਸ ਬਦਲਾਅ ਦਾ ਐਲਾਨ ਇਮੀਗ੍ਰੇਸ਼ਨ, ਸਿਟੀਜ਼ਨਸ਼ਿਪ ਕੈਨੇਡਾ (IRCC) ਵੱਲੋਂ ਕੀਤਾ ਗਿਆ ਹੈ।
ਆਈਆਰਸੀਸੀ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਇਸ ਬਦਲਾਅ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਕਰਦੇ ਹੋਏ ਕੈਨੇਡੀਅਨ ਕੰਮ ਦਾ ਤਜਰਬਾ ਹਾਸਲ ਕਰਨ ਦਾ ਮੌਕਾ ਦੇਣਾ ਹੈ। ਇਹ ਕਦਮ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਵਿੱਤੀ ਲੋੜਾਂ ਵਿੱਚ ਮਦਦ ਕਰੇਗਾ। ਭਾਰਤੀ ਵਿਦਿਆਰਥੀਆਂ ਨੂੰ ਇਸ ਦਾ ਸਿੱਧਾ ਫਾਇਦਾ ਹੋਵੇਗਾ ਕਿਉਂਕਿ ਉਹ ਹੁਣ ਜ਼ਿਆਦਾ ਘੰਟੇ ਕੰਮ ਕਰਕੇ ਨਾ ਸਿਰਫ ਆਪਣੀ ਕਮਾਈ ਵਧਾ ਸਕਣਗੇ, ਸਗੋਂ ਜ਼ਰੂਰੀ ਕੰਮ ਦਾ ਤਜਰਬਾ ਵੀ ਹਾਸਲ ਕਰ ਸਕਣਗੇ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਵਾਸ ਨੀਤੀ ਦੀ ਦੁਰਵਰਤੋਂ ਨੂੰ ਮੰਨਿਆ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਝੂਠੇ ਵਾਅਦਿਆਂ ਰਾਹੀਂ ਪ੍ਰਵਾਸੀਆਂ ਨੂੰ ਨੌਕਰੀਆਂ, ਡਿਪਲੋਮੇ ਅਤੇ ਨਾਗਰਿਕਤਾ ਦੇ ਆਸਾਨ ਰਸਤੇ ਦਾ ਝਾਂਸਾ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੇ ਹਨ। ਇਨ੍ਹਾਂ ਸਮੱਸਿਆਵਾਂ ਨੂੰ ਰੋਕਣ ਅਤੇ ਪ੍ਰਵਾਸੀਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਨੀਤੀ ਵਿੱਚ ਬਦਲਾਅ ਕੀਤਾ ਗਿਆ ਹੈ।
ਨਵੀਂ ਨੀਤੀ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਕੰਮ ਵਿੱਚ ਸੰਤੁਲਨ ਬਣਾਉਣ ਦੇ ਬਿਹਤਰ ਮੌਕੇ ਪ੍ਰਦਾਨ ਕਰੇਗੀ ਅਤੇ ਕੈਨੇਡਾ ਦੇ ਕਰਮਚਾਰੀਆਂ ਨੂੰ ਵੀ ਮਜ਼ਬੂਤ ਕਰੇਗੀ।
Indian Students In Canada Will Now Be Able To Work More Per Week