March 23, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਜਲੰਧਰ ਦੀ ਸੀਪੀ ਧਨਪ੍ਰੀਤ ਕੌਰ ਨੇ ਐਤਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਕੈਂਟ ਦੇ ਐਸਐਚਓ ਹਰਿੰਦਰ ਸਿੰਘ ਅਤੇ ਕਾਂਸਟੇਬਲ ਜਸਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਕੈਂਟ ਦੇ ਇਕ ਨੌਜਵਾਨ ਦੀ ਖੁਦਕੁਸ਼ੀ ਤੋਂ ਬਾਅਦ ਉਕਤ ਅਧਿਕਾਰੀਆਂ 'ਤੇ ਪਹਿਲਾਂ ਨੌਜਵਾਨ ਨੂੰ ਨਾਜਾਇਜ਼ ਹਿਰਾਸਤ 'ਚ ਲੈਣ, ਫਿਰ ਰਿਸ਼ਵਤ ਵਸੂਲਣ ਅਤੇ ਫਿਰ ਰਿਸ਼ਵਤ ਦੀ ਰਕਮ ਵਾਪਸ ਕਰਨ ਦੀ ਗੱਲ ਸਾਹਮਣੇ ਆਈ ਸੀ। ਇਸ ਮਾਮਲੇ ਵਿੱਚ ਐਸਐਚਓ ਦੀ ਮ੍ਰਿਤਕ ਦੀ ਭੈਣ ਨਾਲ ਗੱਲਬਾਤ ਦੀ ਵੀਡੀਓ ਵੀ ਸਾਹਮਣੇ ਆਈ ਸੀ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਕਾਰਵਾਈ ਸਿਰਫ਼ ਦਿਲਾਸਾ ਹੈ।
ਮਿ੍ਰਤਕ ਨੂੰ ਇਨਸਾਫ਼ ਦਿਵਾਉਣ ਲਈ ਉਕਤ ਅਧਿਕਾਰੀਆਂ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ ਦਰਜ ਕੀਤੀ ਜਾਵੇ ਜਾਂ ਉਚਿਤ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ।
Jalandhar CP s Big Action Cantt Police Station SHO Harinder Singh And Constable Jaspal Singh Suspended Know What The Whole Matter Is