ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼    ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ    ਡੇਢ ਸਾਲ ਦੇ ਮਾਸੂਮ ਨੂੰ ਪਟਕ ਕੇ ਮਾਰਨ ਵਾਲੇ ਦੋਸ਼ੀ ਨੂੰ ਫਾਂਸੀ, 41 ਦਿਨਾਂ ’ਚ ਅਦਾਲਤ ਦਾ ਇਤਿਹਾਸਕ ਫ਼ੈਸਲਾ    ਮੁੜ ਜੇਲ੍ਹ ਜਾਣਗੇ ਅਦਾਕਾਰ ਰਾਜਪਾਲ ਯਾਦਵ! ਚੈੱਕ ਬਾਊਂਸ ਮਾਮਲੇ ‘ਚ ਦਿੱਲੀ ਹਾਈਕੋਰਟ ਤੋਂ ਮਿਲਿਆ ਵੱਡਾ ਝਟਕਾ    ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ   
ਪੰਜਾਬ ਭਾਜਪਾ ਨੇਤਾ Manpreet Badal ਦੀ ਧੀ ਦੀ ਹੋਈ ਮੰਗਣੀ, ਜੰਮੂ ਦੇ ਸ਼ਾਹੀ ਡੋਗਰਾ ਘਰਾਣੇ ਨਾਲ ਜੁੜਿਆ ਰਿਸ਼ਤਾ
December 15, 2025
Punjab-BJP-Leader-Manpreet-Badal
Punjab

ਪੰਜਾਬ ਭਾਜਪਾ ਨੇਤਾ Manpreet Badal ਦੀ ਧੀ ਦੀ ਹੋਈ ਮੰਗਣੀ, ਜੰਮੂ ਦੇ ਸ਼ਾਹੀ ਡੋਗਰਾ ਘਰਾਣੇ ਨਾਲ ਜੁੜਿਆ ਰਿਸ਼ਤਾ

Live Punjabi TV Bureau

ਚੰਡੀਗੜ੍ਹ/ਜੰਮੂ, 15 ਦਸੰਬਰ 2025: ਪੰਜਾਬ ਦੀ ਰਾਜਨੀਤੀ ਅਤੇ ਜੰਮੂ-ਕਸ਼ਮੀਰ ਦੇ ਇਤਿਹਾਸਕ ਰਾਜਘਰਾਣੇ ਵਿਚਕਾਰ ਇੱਕ ਨਵਾਂ ਪਰਿਵਾਰਕ ਨਾਤਾ ਬਣ ਗਿਆ ਹੈ। ਭਾਜਪਾ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧੀ ਰੀਆ ਬਾਦਲ ਦੀ ਮੰਗਣੀ ਜੰਮੂ ਦੇ ਪ੍ਰਸਿੱਧ ਡੋਗਰਾ ਸ਼ਾਹੀ ਪਰਿਵਾਰ ਵਿੱਚ ਤੈਅ ਹੋ ਗਈ ਹੈ।

ਰੀਆ ਬਾਦਲ ਦਾ ਰਿਸ਼ਤਾ ਡਾ. ਕਰਨ ਸਿੰਘ ਦੇ ਪੋਤੇ ਅਤੇ ਵਿਕਰਮਾਦਿੱਤਿਆ ਸਿੰਘ ਦੇ ਬੇਟੇ ਆਰ.ਕੇ. ਮਾਰਤੰਡ ਸਿੰਘ ਨਾਲ ਹੋਇਆ ਹੈ। ਇਸ ਸਗਾਈ ਦੀ ਪੁਸ਼ਟੀ ਖੁਦ ਵਿਕਰਮਾਦਿੱਤਿਆ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਕੀਤੀ, ਜਿਸ ਤੋਂ ਬਾਅਦ ਦੋਵਾਂ ਪਰਿਵਾਰਾਂ ਨੂੰ ਵਧਾਈਆਂ ਦੇ ਸੰਦੇਸ਼ ਆਉਣ ਲੱਗ ਪਏ।

ਵਿਕਰਮਾਦਿੱਤਿਆ ਸਿੰਘ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ਖਬਰੀ

ਵਿਕਰਮਾਦਿੱਤਿਆ ਸਿੰਘ ਨੇ ਫੇਸਬੁੱਕ ‘ਤੇ ਪੋਸਟ ਕਰਦਿਆਂ ਲਿਖਿਆ ਕਿ ਮਾਤਾ ਰਾਣੀ ਦੀ ਕਿਰਪਾ ਨਾਲ ਉਨ੍ਹਾਂ ਦੇ ਬੇਟੇ ਆਰ.ਕੇ. ਮਾਰਤੰਡ ਸਿੰਘ ਅਤੇ ਸਰਦਾਰਨੀ ਮਨਪ੍ਰੀਤ ਸਿੰਘ ਬਾਦਲ ਦੀ ਧੀ ਰੀਆ ਬਾਦਲ ਦੀ ਮੰਗਣੀ ਤੈਅ ਹੋ ਗਈ ਹੈ। ਉਨ੍ਹਾਂ ਦੋਵਾਂ ਨਵਜੋੜਿਆਂ ਲਈ ਖੁਸ਼ਹਾਲ ਅਤੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ।

ਮਹਾਰਾਜਾ ਹਰੀ ਸਿੰਘ ਦੀ ਚੌਥੀ ਪੀੜ੍ਹੀ ਨਾਲ ਸਬੰਧ

ਰੀਆ ਬਾਦਲ ਦੇ ਮੰਗੇਤਰ ਆਰ.ਕੇ. ਮਾਰਤੰਡ ਸਿੰਘ ਜੰਮੂ-ਕਸ਼ਮੀਰ ਦੇ ਇਤਿਹਾਸਕ ਡੋਗਰਾ ਘਰਾਣੇ ਨਾਲ ਸਬੰਧ ਰੱਖਦੇ ਹਨ। ਉਹ ਜੰਮੂ-ਕਸ਼ਮੀਰ ਦੇ ਆਖਰੀ ਸ਼ਾਸਕ ਮਹਾਰਾਜਾ ਹਰੀ ਸਿੰਘ ਦੀ ਚੌਥੀ ਪੀੜ੍ਹੀ ਨਾਲ ਜੁੜੇ ਹੋਏ ਹਨ। ਮਹਾਰਾਜਾ ਹਰੀ ਸਿੰਘ ਨੇ 1947 ਵਿੱਚ ਜੰਮੂ-ਕਸ਼ਮੀਰ ਦੇ ਭਾਰਤ ਨਾਲ ਵਿਲੇ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਮਾਰਤੰਡ ਸਿੰਘ ਦੇ ਦਾਦਾ ਡਾ. ਕਰਨ ਸਿੰਘ ਭਾਰਤੀ ਰਾਜਨੀਤੀ ਦੇ ਪ੍ਰਸਿੱਧ ਚਿਹਰੇ ਰਹੇ ਹਨ, ਜੋ ਰਾਜਪਾਲ, ਕੇਂਦਰੀ ਮੰਤਰੀ ਅਤੇ ਰਾਜਦੂਤ ਵਰਗੇ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ।

ਕੌਣ ਹਨ ਵਿਕਰਮਾਦਿੱਤਿਆ ਸਿੰਘ

ਲਾੜੇ ਦੇ ਪਿਤਾ ਵਿਕਰਮਾਦਿੱਤਿਆ ਸਿੰਘ ਦਾ ਰਾਜਨੀਤਿਕ ਸਫ਼ਰ ਵੀ ਕਾਫ਼ੀ ਚਰਚਿਤ ਰਿਹਾ ਹੈ। ਉਹ ਜੰਮੂ-ਕਸ਼ਮੀਰ ਵਿਧਾਨ ਪ੍ਰੀਸ਼ਦ ਦੇ ਮੈਂਬਰ ਰਹਿ ਚੁੱਕੇ ਹਨ। ਪਹਿਲਾਂ ਉਹ ਪੀਡੀਪੀ ਨਾਲ ਜੁੜੇ ਰਹੇ, ਪਰ 2017 ਵਿੱਚ ਮਹਾਰਾਜਾ ਹਰੀ ਸਿੰਘ ਦੀ ਜਯੰਤੀ ‘ਤੇ ਛੁੱਟੀ ਨਾ ਦੇਣ ਦੇ ਮਸਲੇ ‘ਤੇ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ।

ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋਏ ਅਤੇ 2019 ਵਿੱਚ ਊਧਮਪੁਰ ਤੋਂ ਲੋਕ ਸਭਾ ਚੋਣ ਵੀ ਲੜੀ, ਹਾਲਾਂਕਿ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ। 2022 ਵਿੱਚ ਉਨ੍ਹਾਂ ਨੇ ਕਾਂਗਰਸ ਤੋਂ ਵੀ ਦੂਰੀ ਬਣਾ ਲਈ। ਇਸ ਸਮੇਂ ਉਹ ਸਰਗਰਮ ਰਾਜਨੀਤੀ ਤੋਂ ਦੂਰ ਹਨ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਸਥਿਤ ਤਾਰਾਗੜ੍ਹ ਪੈਲੇਸ ਹੋਟਲ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ।

ਇਸ ਮੰਗਣੀ ਨਾਲ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਦੋ ਵੱਡੇ ਅਤੇ ਪ੍ਰਭਾਵਸ਼ਾਲੀ ਪਰਿਵਾਰ ਇੱਕ ਦੂਜੇ ਨਾਲ ਪਰਿਵਾਰਕ ਤੌਰ ‘ਤੇ ਜੁੜ ਗਏ ਹਨ, ਜਿਸ ਦੀ ਚਰਚਾ ਰਾਜਨੀਤਿਕ ਅਤੇ ਸਮਾਜਿਕ ਹਲਕਿਆਂ ਵਿੱਚ ਖੂਬ ਹੋ ਰਹੀ ਹੈ।

Punjab BJP Leader Manpreet Badal s Daughter Gets Engaged Ties To The Royal Dogra Family Of Jammu

local advertisement banners
Comments


Recommended News
Popular Posts
Just Now