December 25, 2024
Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਜਾਪਾਨ ਏਅਰਲਾਈਨਜ਼ 'ਤੇ ਸਾਈਬਰ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਕੰਪਨੀ ਦੀਆਂ ਹਵਾਈ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਇਸ ਹਮਲੇ ਕਾਰਨ ਟਿਕਟਾਂ ਦੀ ਵਿਕਰੀ ਅਸਥਾਈ ਤੌਰ 'ਤੇ ਰੋਕ ਦਿੱਤੀ ਹੈ ਨਾਲ ਹੀ ਸਾਮਾਨ ਦੀ ਜਾਂਚ ਪ੍ਰਣਾਲੀ 'ਚ ਵੀ ਦਿੱਕਤ ਆ ਰਹੀ ਹੈ।
ਏਅਰਲਾਈਨਜ਼ ਦੀਆਂ ਸੇਵਾਵਾਂ 'ਤੇ ਪ੍ਰਭਾਵ
ਸਾਈਬਰ ਹਮਲਿਆਂ ਕਾਰਨ ਯਾਤਰੀਆਂ ਨੂੰ ਫਲਾਈਟ ਟਿਕਟ ਬੁੱਕ ਕਰਵਾਉਣ 'ਚ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਦੀ ਪ੍ਰਕਿਰਿਆ ਵੀ ਮੱਠੀ ਪੈ ਗਈ ਹੈ। ਕਈ ਹਵਾਈ ਅੱਡਿਆਂ 'ਤੇ ਇਹ ਸਮੱਸਿਆ ਦੇਖਣ ਨੂੰ ਮਿਲੀ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਾਪਾਨ ਏਅਰਲਾਈਨਜ਼ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਤਕਨੀਕੀ ਟੀਮ ਇਸ ਹਮਲੇ ਨੂੰ ਠੀਕ ਕਰਨ ਅਤੇ ਸਿਸਟਮ ਨੂੰ ਆਮ ਵਾਂਗ ਲਿਆਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਸਾਈਬਰ ਹਮਲਿਆਂ ਕਾਰਨ ਕਈ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਖਾਸ ਕਰਕੇ ਜਿਨ੍ਹਾਂ ਯਾਤਰੀਆਂ ਨੇ ਆਪਣੀ ਯਾਤਰਾ ਦੀ ਪਹਿਲਾਂ ਤੋਂ ਯੋਜਨਾ ਬਣਾਈ ਸੀ, ਉਹ ਇਸ ਸਥਿਤੀ ਤੋਂ ਕਾਫੀ ਪ੍ਰੇਸ਼ਾਨ ਹਨ।
ਸੁਰੱਖਿਆ ਨੂੰ ਲੈ ਕੇ ਸਵਾਲ
ਇਸ ਘਟਨਾ ਨੇ ਸਾਈਬਰ ਸੁਰੱਖਿਆ 'ਤੇ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਏਅਰਲਾਈਨਜ਼ ਵਰਗੀਆਂ ਵੱਡੀਆਂ ਸੰਸਥਾਵਾਂ ਨੂੰ ਆਪਣੀ ਸਾਈਬਰ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।
ਇਸ ਦੇ ਨਾਲ ਹੀ ਏਅਰਲਾਈਨਜ਼ ਨੇ ਯਾਤਰੀਆਂ ਨੂੰ ਧੀਰਜ ਰੱਖਣ ਅਤੇ ਕੰਪਨੀ ਦੀ ਅਧਿਕਾਰਤ ਵੈੱਬਸਾਈਟ ਜਾਂ ਕਸਟਮਰ ਕੇਅਰ ਤੋਂ ਆਪਣੀ ਯਾਤਰਾ ਲਈ ਅੱਪਡੇਟ ਜਾਣਕਾਰੀ ਲੈਣ ਦੀ ਅਪੀਲ ਕੀਤੀ ਹੈ।
Cyber attack On Japan Airlines Flight Services Severely Affected Ticket Sales Suspended