Pakistan : Imran Khan ਨੂੰ 14 ਸਾਲ ਤੇ ਬੁਸ਼ਰਾ ਬੀਬੀ ਨੂੰ 7 ਸਾਲ ਦੀ ਸਜ਼ਾ, ਇਸ ਮਾਮਲੇ 'ਚ ਪਾਕਿਸਤਾਨ ਦੀ ਅਦਾਲਤ ਨੇ ਸੁਣਾਇਆ ਫੈਸਲਾ
January 17, 2025

Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਲ-ਕਾਦਿਰ ਟਰੱਸਟ ਨਾਲ ਸਬੰਧਤ ਜ਼ਮੀਨੀ ਭ੍ਰਿਸ਼ਟਾਚਾਰ ਮਾਮਲੇ ਵਿਚ 14 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਬੁਸ਼ਰਾ ਬੀਬੀ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ।
ਏਆਰਆਈ ਨਿਊਜ਼ ਦੀ ਰਿਪੋਰਟ ਦੇ ਅਨੁਸਾਰ, ਇਹ ਫੈਸਲਾ ਰਾਵਲਪਿੰਡੀ ਦੀ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਵਿੱਚ ਸੁਣਾਇਆ ਗਿਆ, ਜਿੱਥੇ ਇਮਰਾਨ ਖਾਨ ਅਗਸਤ 2023 ਤੋਂ ਜੇਲ੍ਹ ਵਿੱਚ ਹਨ। ਇਸ ਮਾਮਲੇ 'ਚ ਖਾਨ ਸਮੇਤ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਅਤੇ ਛੇ ਹੋਰ, ਜਿਨ੍ਹਾਂ 'ਚੋਂ ਜ਼ਿਆਦਾਤਰ ਦੇਸ਼ ਤੋਂ ਬਾਹਰ ਹਨ, 'ਤੇ ਦੋਸ਼ ਲਗਾਏ ਗਏ ਸਨ। ਅਦਾਲਤ ਨੇ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ 'ਤੇ 10 ਲੱਖ ਅਤੇ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
Pakistan Imran Khan Sentenced To 14 Years And Bushra Bibi To 7 Years Big Decision Of Pakistani Court In This Case
Comments
Recommended News
Popular Posts
Just Now
