February 26, 2025

Admin / International
ਗੁਰਪ੍ਰੀਤ ਸਿੰਘ ਧੰਜੂ, ਸਿਆਟਲ ਵਾਸ਼ਿੰਗਟਨ : ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਬਲਿਹਾਰ ਸਿੰਘ ਲੇਹਲ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਬੁੱਢੇ ਨਾਲੇ ਦੇ ਗੰਦੇ ਹੋ ਰਹੇ ਪਾਣੀ ਬਾਰੇ ਡਾਕੂਮੈਂਟਰੀ ਫਿਲਮ 'ਕਾਲੇ ਪਾਣੀ ਦਾ ਮੋਰਚਾ' ਉੱਤੇ ਵਿਚਾਰ ਚਰਚਾ ਕੀਤੀ ਗਈ। ਡਾਕਟਰ ਸੁੱਚਾ ਸਿੰਘ ਗਿੱਲ ਵੱਲੋਂ ਪੰਜਾਬ ਦੇ ਪਾਣੀ ਤੇ ਖੇਤੀ ਆਰਥਿਕਤਾ ਨਾਲ ਜੁੜੇ ਮਸਲਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਖ਼ਤਰਨਾਕ ਪੱਧਰ ਤੱਕ ਦੂਸ਼ਿਤ ਹੋ ਚੁੱਕਾ ਹੈ ਬੁੱਢਾ ਦਰਿਆ
ਮਹਾਨਗਰ ਦੇ ਪੂਰਬੀ ਖੇਤਰ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ਵਿਚੋਂ ਲੰਘਣ ਵਾਲਾ ਬੁੱਢਾ ਦਰਿਆ ਖ਼ਤਰਨਾਕ ਤੋਂ ਵੀ ਵੱਧ ਪੱਧਰ ’ਤੇ ਦੂਸ਼ਿਤ ਹੋ ਚੁੱਕਾ ਹੈ। ਕੂਮ ਕਲਾਂ ਤੋਂ ਸ਼ੁਰੂ ਹੋ ਕੇ ਸਤਲੁਜ ਦਰਿਆ ਵਿਚ ਜਾ ਰਲਣ ਤੱਕ ਉਦਯੋਗਿਕ ਇਕਾਈਆਂ ਅਤੇ ਡੇਅਰੀਆਂ ਵਿਚੋਂ ਨਿਕਲਣ ਵਾਲੇ ਜ਼ਹਿਰੀਲੇ ਪਾਣੀ ਨੇ ਬੁੱਢੇ ਦਰਿਆ ਨੂੰ ਬਹੁਤ ਬੁਰੀ ਤਰ੍ਹਾਂ ਨਾਲ ਦੂਸ਼ਿਤ ਕਰ ਦਿੱਤਾ ਹੈ। ਪੁਰਾਣੇ ਸਮੇਂ ਸਾਫ ਪਾਣੀ ਦੇ ਇਸ ਸੋਮੇਂ ਵਿਚ ਚੋਰੀ-ਛੁੱਪੇ ਸੁੱਟੇ ਜਾਣ ਵਾਲੇ ਡਾਇੰਗਾਂ, ਇਲੈਕਟਰੋ ਪਲੇਟਿੰਗ ਇਕਾਈਆਂ ਦੇ ਖ਼ਤਰਨਾਕ ਕੈਮੀਕਲਾਂ ਅਤੇ ਡੇਅਰੀਆਂ ਵਿਚੋਂ ਨਿਕਲਣ ਵਾਲੇ ਮਲਮੂਤਰ ਨੇ ਬੁੱਢੇ ਦਰਿਆ ਨੂੰ ਗੰਦਾ ਨਾਲਾ ਬਣਾ ਦਿੱਤਾ। ਸ਼ਹਿਰ ਦੇ ਪੁਰਾਣੇ ਵਸਨੀਕਾਂ ਮੁਤਾਬਕ ਬੁੱਢੇ ਦਰਿਆ ਦਾ ਪਾਣੀ ਪੀਣ, ਕੱਪਡ਼ੇ ਧੋਣ ਅਤੇ ਸਿੰਚਾਈ ਲਈ ਵਰਤਿਆ ਜਾਂਦਾ ਸੀ ਤੇ ਸਿਰਫ ਬੀਤੇ ਕੁਝ ਦਹਾਕਿਆਂ ਵਿਚ ਮੁੱਠੀ ਭਰ ਲੋਕਾਂ ਦੇ ਲਾਲਚ ਨੇ ਇਸ ਦੇ ਪਾਣੀ ਨੂੰ ਜ਼ਹਿਰ ਬਣਾ ਦਿੱਤਾ।
ਅਨੁਮਾਨ ਮੁਤਾਬਕ ਫੈਕਟਰੀਆਂ ਵਿਚੋਂ ਨਿਕਲਣ ਵਾਲੇ ਕੈਮੀਕਲ ਯੁਕਤ ਜ਼ਹਿਰੀਲੇ ਪਾਣੀ ਨੂੰ ਸਾਫ ਕਰਨ ਲਈ ਲਗਾਏ ਐੱਸਟੀਪੀ ਪਲਾਂਟਾਂ ਦੇ ਮੁਕੰਮਲ ਢੰਗ ਨਾਲ ਕੰਮ ਨਾ ਕਰਨ ਕਾਰਨ ਦੂਸ਼ਿਤ ਪਾਣੀ ਬੁੱਢੇ ਨਾਲ਼ੇ ਵਿਚ ਜਾ ਰਲਦਾ ਹੈ। ਦਰਿਆ ਦੇ ਕਰੀਬ ਮਹਾਨਗਰ ਵਿਚ ਚਲਦੇ 230 ਦੇ ਕਰੀਬ ਡਾਇੰਗ ਯੂਨਿਟ, ਹਜ਼ਾਰਾਂ ਦੀ ਗਿਣਤੀ ਵਿਚ ਉਦਯੋਗਿਕ ਇਕਾਈਆਂ ਅਤੇ ਇਲੈਕਟਰੋਪਲੇਟਿੰਗ ਯੂਨਿਟ ਵੀ ਪਾਣੀ ਨੂੰ ਪੂਰੀ ਤਰ੍ਹਾਂ ਨਾਲ ਸਾਫ ਕੀਤੇ ਬਿਨਾਂ ਬੁੱਢੇ ਨਾਲ਼ੇ ਵਿਚ ਸੁੱਟਦੇ ਹਨ। ਇਸ ਦੇ ਨਾਲ ਹੀ ਸ਼ਹਿਰਵਾਸੀਆਂ ਦਾ ਸੀਵਰੇਜ ਵੇਸਟ ਵੀ ਬੁੱਢੇ ਦਰਿਆ ਨੂੰ ਦੂਸ਼ਿਤ ਕਰਨ ਵਿਚ ਅਹਿਮ ਰੋਲ ਅਦਾ ਕਰਦਾ ਹੈ।
Special Program By Punjabi Writers Association Seattle Discussion On The Documentary Film Kaale Pani Da Morcha About The Budha Nallah
