April 3, 2025

Admin / International
ਸੁਰਿੰਦਰ ਸਿੰਘ ਬੱਬੂ, ਸਰੀ ਕੈਨੇਡਾ : ਵਿਸਾਖੀ ਜਿੱਥੇ ਪੰਜਾਬ ਦਾ ਇਕ ਪ੍ਰਸਿੱਧ ਤਿਉਹਾਰ ਹੈ ਉਥੇ ਹੀ ਇਹ ਤਿਉਹਾਰ ਦੇਸ਼ਾਂ ਤੇ ਵਿਦੇਸ਼ਾਂ ਦੇ ਹਰ ਇਕ ਕੋਨੇ ਕੋਨੇ ਵਿਚ ਵਸਦੇ ਪੰਜਾਬੀਆਂ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ।
ਜੇਕਰ ਗੱਲ ਕਰਦੇ ਹਾਂ ਕੈਨੇਡਾ ਵਿਚ ਸਰੀ ਦੇ ਗੁਰਦੁਆਰਾ ਦਸਮੇਸ਼ ਦਰਬਾਰ ਦੀ ਇਥੇ ਹਰ ਸਾਲ ਵਿਸਾਖੀ ਦਾ ਤਿਉਹਾਰ 19 ਅਪ੍ਰੈਲ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਦਸਮੇਸ਼ ਦਰਬਾਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ । ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਮਹਾਨ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰਦੇ ਹਨ।
13 ਅਪ੍ਰੈਲ ਤੋਂ ਸ਼ੁਰੂ ਹੋ ਜਾਂਦੇ ਹਨ ਸਮਾਗਮ
ਸਰੀ ਦੇ ਗੁਰਦੁਆਰਾ ਦਸਮੇਸ਼ ਦਰਬਾਰ ਦੇ ਗਿਆਨੀ ਹੈੱਡ ਗ੍ਰੰਥੀ ਸਰਦਾਰ ਗੁਰਚਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਅਪ੍ਰੈਲ ਤੋਂ ਸਮਾਗਮ ਸ਼ੁਰੂ ਹੋ ਜਾਂਦੇ ਹਨ ਅਤੇ 20 ਤਰੀਕ ਤੱਕ ਧਾਰਮਿਕ ਸਮਾਗਮ ਚੱਲਦੇ ਰਹਿੰਦੇ ਹਨ ਜਿਸ ਵਿਚ 13 ਤਰੀਕ ਨੂੰ ਪਹਿਲਾ ਸ਼੍ਰੀ ਨਿਸ਼ਾਨ ਸਾਹਿਬ ਜੀ ਦਾ ਚੋਲਾ ਸਾਹਿਬ ਦੀ ਸੇਵਾ ਹੁੰਦੀ ਹੈ ਅਤੇ ਉਸ ਤੋਂ ਬਾਅਦ 19 ਅਪ੍ਰੈਲ ਤੱਕ ਢਾਡੀ ਦਰਬਾਰ, ਕਥਾ ਕੀਰਤਨ ਅਤੇ ਬੱਚਿਆਂ ਦੇ ਸਿੱਖੀ ਨਾਲ ਸਬੰਧਤ ਮੁਕਾਬਲੇ ਵੀ ਹੁੰਦੇ ਹਨ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਦਸਮੇਸ਼ ਦਰਬਾਰ 128 ਸਟ੍ਰੀਟ ਤੋਂ ਸ਼ੁਰੂ ਹੋ ਕੇ 82'124'76' ਤੋਂ ਨਗਰ ਕੀਰਤਨ ਚਲਦਾ ਹੋਇਆ ਮੁੜ ਗੁਰਦੁਆਰਾ ਦਸਮੇਸ਼ ਦਰਬਾਰ ਵਿਖ਼ੇ ਸਮਾਪਤ ਹੁੰਦਾ ਹੈ।
ਇਸੇ ਤਰ੍ਹਾਂ 20 ਅਪ੍ਰੈਲ ਨੂੰ ਅੰਮ੍ਰਿਤ ਵੇਲੇ ਅੰਮ੍ਰਿਤ ਸੰਚਾਰ ਹੋਵੇਗਾ। ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਗੁਰਚਰਨ ਸਿੰਘ ਜੀ ਨੇ ਦੱਸਿਆ ਕਿ ਵੱਧ ਤੋਂ ਵੱਧ ਸੰਗਤਾਂ ਇਸ ਮਹਾਨ ਨਗਰ ਕੀਰਤਨ ਵਿਚ ਸਹਿਯੋਗ ਦੇਣ ਅਤੇ ਗੁਰੂ ਘਰ ਨਤਮਸਤਕ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਦੀਪ ਸਿੰਘ ਸਮਰਾ, ਸੈਕਟਰੀ ਭਾਈ ਗਿਆਨ ਸਿੰਘ ਗਿੱਲ, ਭਾਈ ਜਸਵੀਰ ਸਿੰਘ ਅਤੇ ਹੋਰ ਹਾਜ਼ਰ ਸਨ।
Nagar Kirtan Will Be Held From Gurdwara Sahib Dasmesh Darbar Surrey Canada On April 19 Appeal To Maximum Devotees To Pay Obeisance At The Guru Ghar

