April 8, 2025

Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਦੱਖਣੀ ਕੋਰੀਆ ਦੇ ਕਾਰਜਕਾਰੀ ਨੇਤਾ ਹਾਨ ਡੁਕ-ਸੂ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਯੂਨ ਸੂਕ-ਯੋਲ ਨੂੰ ਅਹੁਦੇ ਤੋਂ ਹਟਾਉਣ ਤੋਂ ਬਾਅਦ 3 ਜੂਨ ਨੂੰ ਰਾਸ਼ਟਰਪਤੀ ਚੋਣਾਂ ਹੋਣਗੀਆਂ। ਇਹ ਐਲਾਨ ਸੰਵਿਧਾਨਕ ਅਦਾਲਤ ਵੱਲੋਂ ਰਾਸ਼ਟਰਪਤੀ ਯੂਨ ਸੁਕ-ਯੋਲ ਨੂੰ ਦਸੰਬਰ ਵਿਚ ਮਾਰਸ਼ਲ ਲਾਅ ਲਾਗੂ ਕਰਨ ਦੇ ਕਾਰਨ ਅਹੁਦੇ ਤੋਂ ਹਟਾਉਣ ਤੋਂ ਕੁਝ ਦਿਨ ਬਾਅਦ ਕੀਤਾ ਗਿਆ ਹੈ।
3 ਜੂਨ ਨੂੰ ਹੋਣ ਵਾਲੀਆਂ ਚੋਣਾਂ ਵਿਚ ਮੁੱਖ ਮੁਕਾਬਲਾ ਦੋ ਪ੍ਰਮੁੱਖ ਰਾਜਨੀਤਿਕ ਪਾਰਟੀਆਂ, ਯੂਨ ਦੀ ਪੀਪੁਲ ਪਾਵਰ ਪਾਰਟੀ ਅਤੇ ਉਸਦੀ ਮੁੱਖ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਵਿਚਕਾਰ ਦੇਖਣ ਨੂੰ ਮਿਲ ਸਕਦਾ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿੱਕੀਆਂ ਹਨ ਕਿ ਕੀ ਰੂੜੀਵਾਦੀ ਲੋਕ ਫਿਰ ਤੋਂ ਇਕਜੁਟ ਹੋ ਕੇ ਸੰਭਾਵੀ ਡੈਮੋਕ੍ਰੇਟਿਕ ਉਮੀਦਵਾਰ ਲੀ ਜੇ-ਮਯੁੰਗ ਖਿਲਾਫ ਮੁਕਾਬਲਾ ਕਰਨ ਲਈ ਇਕ ਮਜ਼ਬੂਤ ਉਮੀਦਵਾਰ ਖੜ੍ਹਾ ਕਰ ਸਕਣਗੇ। ਦੱਖਣੀ ਕੋਰੀਆ ਦੀ ਸੰਵਿਧਾਨਕ ਅਦਾਲਤ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਯੂਨ ਸੁਕ-ਯੋਲ ਨੂੰ 'ਮਾਰਸ਼ਲ ਲਾਅ' ਲਗਾਉਣ ਦੇ ਦੋਸ਼ ਵਿੱਚ ਅਹੁਦੇ ਤੋਂ ਹਟਾਉਣ ਦਾ ਫੈਸਲਾ ਸੁਣਾਇਆ।
ਅਦਾਲਤ ਦੇ ਫੈਸਲੇ ਤੋਂ ਬਾਅਦ, ਯੂਨ ਨੇ ਜਨਤਾ ਤੋਂ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਅਸਫਲ ਰਹਿਣ ਲਈ ਮੁਆਫੀ ਮੰਗੀ ਹੈ। ਯੂਨ ਦੇ ਮਾਰਸ਼ਲ ਲਾਅ ਦੇ ਐਲਾਨ ਅਤੇ ਬਾਅਦ ਵਿਚ ਮਹਾਂਦੋਸ਼ ਨਾਲ ਦੇਸ਼ ਦੀ ਰਾਜਨੀਤੀ ਨੂੰ ਉਥਲ-ਪੁਥਲ ਮਚ ਗਈ। ਰਾਸ਼ਟਰਪਤੀ ਦੇ ਇਸ ਫੈਸਲੇ ਤੋਂ ਲੋਕ ਹੈਰਾਨ ਰਹਿ ਗਏ ਅਤੇ ਇਸ ਫੈਸਲੇ ਦਾ ਵਿਰੋਧ ਕਰਨ ਲਈ ਸੜਕਾਂ 'ਤੇ ਉਤਰ ਆਏ। ਫੈਸਲੇ ਸੁਣਾਉਂਦੇ ਹੋਏ ਕਾਰਜਕਾਰੀ ਅਦਾਲਤ ਦੇ ਮੁਖੀ ਮੂਨ ਉੰਗ-ਬੇ ਨੇ ਕਿਹਾ ਕਿ ਅੱਠ ਮੈਂਬਰੀ ਬੈਂਚ ਨੇ ਯੂਨ ਵਿਰੁੱਧ ਮਹਾਂਦੋਸ਼ ਨੂੰ ਬਰਕਰਾਰ ਰੱਖਿਆ ਹੈ ਕਿਉਂਕਿ ਮਾਰਸ਼ਲ ਲਾਅ ਸੰਬੰਧੀ ਉਸਦੇ ਹੁਕਮ ਨੇ ਸੰਵਿਧਾਨ ਅਤੇ ਹੋਰ ਕਾਨੂੰਨਾਂ ਦੀ ਗੰਭੀਰ ਉਲੰਘਣਾ ਕੀਤੀ ਹੈ।
South Korea To Hold Presidential Elections On June 3