April 19, 2025

ਕੈਨੇਡਾ ,19 ਅਪ੍ਰੈਲ 2025: ਕੈਨੇਡਾ 'ਚ ਗੋਲੀ ਲੱਗਣ ਕਾਰਨ ਇੱਕ 21 ਸਾਲਾ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ। ਘਟਨਾ ਦੇ ਸਮੇਂ, ਪੀੜਤਾ ਕੰਮ 'ਤੇ ਜਾਣ ਲਈ ਬੱਸ ਸਟਾਪ 'ਤੇ ਖੜ੍ਹੀ ਬੱਸ ਦੀ ਉਡੀਕ ਕਰ ਰਹੀ ਸੀ ਜਦੋਂ ਉਸਨੂੰ ਗੋਲੀ ਮਾਰ ਦਿੱਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਬੱਸ ਸਟਾਪ ਦੇ ਨੇੜੇ ਇੱਕ ਕਾਰ ਤੋਂ ਗੋਲੀਆਂ ਚਲਾਈਆਂ ਗਈਆਂ। ਦਰਅਸਲ ਦੋ ਕਾਰ ਸਵਾਰਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾਈਆਂ ਸਨ। ਇਸ ਗੋਲੀਬਾਰੀ 'ਚ ਇੱਕ ਭਾਰਤੀ ਵਿਦਿਆਰਥਣ ਫਸ ਗਈ ਅਤੇ ਉਸਦੀ ਜਾਨ ਚਲੀ ਗਈ।
ਮ੍ਰਿਤਕ ਭਾਰਤੀ ਵਿਦਿਆਰਥੀ ਦੀ ਪਛਾਣ ਹਰਸਿਮਰਤ ਰੰਧਾਵਾ ਵਜੋਂ ਹੋਈ ਹੈ, ਜੋ ਕਿ ਕੈਨੇਡਾ ਦੇ ਓਨਟਾਰੀਓ ਦੇ ਹੈਮਿਲਟਨ ਦੇ ਮੋਹੌਕ ਕਾਲਜ ਦੀ ਵਿਦਿਆਰਥਣ ਸੀ। ਟੋਰਾਂਟੋ 'ਚ ਭਾਰਤ ਦੇ ਕੌਂਸਲੇਟ ਜਨਰਲ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇੱਕ ਪੋਸਟ ਵਿੱਚ ਲਿਖਿਆ, 'ਅਸੀਂ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਦੀ ਦੁਖਦਾਈ ਮੌਤ ਤੋਂ ਦੁਖੀ ਹਾਂ।' ਸਥਾਨਕ ਪੁਲਿਸ ਦੇ ਅਨੁਸਾਰ ਪੀੜਤ ਜੋ ਬੱਸ ਸਟਾਪ 'ਤੇ ਹੋਈ ਗੋਲੀਬਾਰੀ 'ਚ ਫਸ ਗਈ ਸੀ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਅਸੀਂ ਪੀੜਤ ਪਰਿਵਾਰ ਦੇ ਸੰਪਰਕ 'ਚ ਹਾਂ ਅਤੇ ਹਰ ਲੋੜੀਂਦੀ ਮਦਦ ਪ੍ਰਦਾਨ ਕਰ ਰਹੇ ਹਾਂ। ਇਸ ਔਖੇ ਸਮੇਂ ਵਿੱਚ ਸਾਡੀਆਂ ਸੰਵੇਦਨਾਵਾਂ ਪੀੜਤ ਪਰਿਵਾਰ ਦੇ ਨਾਲ ਹਨ।
21 year old Indian origin Student Dies After Being Shot In Canada