ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO    ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ    ਮੇਰੇ ਸ਼ਬਦ 100 ਫੀਸਦ ਕਾਨੂੰਨੀ ਤੌਰ ‘ਤੇ ਸਨ ਗਲਤ’ ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ    ਚੰਡੀਗੜ੍ਹ MP ਨੂੰ ਪੰਜਾਬ ਕਾਂਗਰਸ ‘ਚ ਬਦਲਾਅ ਮਨਜ਼ੂਰ ਨਹੀਂ, ਕਰੀਬ 70 ਆਗੂਆਂ ਨੂੰ ਦਿੱਲੀ ਬੁਲਾਇਆ, ਮੈਨੂੰ ਨਹੀਂ ਪੁੱਛਿਆ- ਮਨੀਸ਼ ਤਿਵਾੜੀ    ਨਿਹੰਗਾਂ ਨੇ ਉਤਰਾਖੰਡ ਵਿੱਚ ਗੁਰਦੁਆਰੇ ਤੋਂ ਛੱਡਿਆ ਕਬਜਾ, ਪੰਜਾਬ ਤੋਂ ਪਹੁੰਚੇ ਜੱਥੇ ਨੇ ਮਨਾਇਆ, 4 ਦਿਨਾਂ ਬਾਅਦ ਪਰਤੇ ਵਾਪਸ    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ    ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ   
Japan 'ਚ 6.7 ਤੀਬਰਤਾ ਦੇ ਭੂਚਾਲ ਨਾਲ ਹਿੱਲੀ ਧਰਤੀ, ਸੁਨਾਮੀ ਦਾ ਅਲਰਟ ਜਾਰੀ
December 12, 2025
Earthquake-Of-Magnitude-6-7-Shak
Japan

Japan 'ਚ6.7 ਤੀਬਰਤਾ ਦੇ ਭੂਚਾਲ ਨਾਲ ਹਿੱਲੀ ਧਰਤੀ, ਸੁਨਾਮੀ ਦਾ ਅਲਰਟ ਜਾਰੀ

Live Punjabi TV Bureau

ਟੋਕੀਓ/ਨਵੀਂ ਦਿੱਲੀ, 12 ਦਸੰਬਰ 2025: ਜਾਪਾਨ ਦੇ ਉੱਤਰ-ਪੂਰਬੀ ਹਿੱਸੇ ਵਿਚ ਸ਼ੁੱਕਰਵਾਰ ਸਵੇਰੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। 6.7 ਤੀਬਰਤਾ ਦੇ ਭੂਚਾਲ ਨੇ ਲੋਕਾਂ ਵਿਚ ਦਹਿਸ਼ਤ ਪੈਦਾ ਕਰ ਦਿੱਤੀ। ਭਾਰਤੀ ਸਮੇਂ ਅਨੁਸਾਰ ਸਵੇਰੇ 8:14 ਵਜੇ ਆਏ ਭੂਚਾਲ ਤੋਂ ਬਾਅਦ ਤੁਰੰਤ ਹੀ ਸੁਨਾਮੀ ਵਾਰਨਿੰਗ ਜਾਰੀ ਕਰ ਦਿੱਤੀ ਗਈ।

ਝਟਕਿਆਂ ਦੀ ਤੀਬਰਤਾ ਇੰਨੀ ਵੱਧ ਸੀ ਕਿ ਲੋਕ ਡਰ ਕੇ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਸੁਰੱਖਿਅਤ ਥਾਵਾਂ ਵੱਲ ਦੌੜ ਪਏ।

ਸਮੁੰਦਰ ਵਿੱਚ 10.7 ਕਿਲੋਮੀਟਰ ਡੂੰਘਾਈ 'ਤੇ ਸੀ ਕੇਂਦਰ

ਜਾਪਾਨ ਮੌਸਮ ਵਿਭਾਗ ਦੇ ਮੁਤਾਬਕ, ਭੂਚਾਲ ਦਾ ਕੇਂਦਰ ਸਮੁੰਦਰ ਦੇ ਅੰਦਰ ਸਿਰਫ਼ 10.7 ਕਿਲੋਮੀਟਰ ਡੂੰਘਾਈ 'ਤੇ ਸਥਿਤ ਸੀ, ਜਿਸ ਕਾਰਨ ਝਟਕੇ ਸਤ੍ਹਾ 'ਤੇ ਹੋਰ ਵੀ ਤੇਜ਼ ਮਹਿਸੂਸ ਹੋਏ। ਤੱਟੀ ਇਲਾਕਿਆਂ ਤੋਂ ਲੈ ਕੇ ਦੂਰਲੇ ਸ਼ਹਿਰਾਂ ਤੱਕ ਧਰਤੀ ਹਿੱਲਣ ਨਾਲ ਲੋਕਾਂ ਵਿੱਚ ਹੜਕੰਪ ਮਚ ਗਿਆ।

ਸੁਨਾਮੀ ਅਲਰਟ ਨਾਲ ਤੱਟੀ ਇਲਾਕਿਆਂ 'ਚ ਹਫੜਾ-ਦਫੜੀ

ਸੁਨਾਮੀ ਚੇਤਾਵਨੀ ਜਾਰੀ ਹੋਣ ਤੋਂ ਬਾਅਦ ਲੋਕ ਸੁਰੱਖਿਅਤ ਥਾਵਾਂ ਵੱਲ ਭੱਜਣ ਲੱਗੇ। ਪ੍ਰਸ਼ਾਸਨ ਨੇ ਤੱਟਾਂ ਦੇ ਨੇੜੇ ਵੱਸਦੇ ਲੋਕਾਂ ਨੂੰ ਤੁਰੰਤ ਦੂਰ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਰਾਹਤ ਦਸਤਿਆਂ ਨੂੰ ਚੌਕਸ ਰਹਿਣ ਲਈ ਤੈਨਾਤ ਕਰ ਦਿੱਤਾ ਹੈ।

ਕਿਸੇ ਵੱਡੇ ਨੁਕਸਾਨ ਦੀ ਖ਼ਬਰ ਨਹੀਂ

ਪ੍ਰਸ਼ਾਸਨ ਵੱਲੋਂ ਹੁਣ ਤੱਕ ਦੇ ਅੰਦਾਜ਼ੇ ਮੁਤਾਬਕ, ਕਿਸੇ ਵੀ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ, ਸਥਿਤੀ 'ਤੇ ਨਿਗਰਾਨੀ ਜਾਰੀ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

Earthquake Of Magnitude 6 7 Shakes Japan Tsunami Alert Issued

local advertisement banners
Comments


Recommended News
Popular Posts
Just Now