ਵਿਦਿਆਰਥੀਆਂ ਦੀਆਂ ਮੰਗਾਂ ਸੁਣੇ ਪ੍ਰਸ਼ਾਸਨ- ਦਿਲਜੀਤ ਦੋਸਾਂਝ    ਸਲਾਲ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ, ਚਨਾਬ ਨਦੀ ‘ਚ ਵਧਿਆ ਪਾਣੀ ਦਾ ਪੱਧਰ, ਆਮ ਲੋਕਾਂ ਲਈ ਐਡਵਾਇਜ਼ਰੀ ਜਾਰੀ    ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ    ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ    ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ    ਪਠਾਨਕੋਟ ‘ਚ ED ਦਾ ਵੱਡਾ ਐਕਸ਼ਨ , AAP ਆਗੂ ਵਿਜੈ ਕਟਾਰੂਚੱਕ ਦੇ ਘਰ ਕੀਤੀ ਰੇਡ    ਰਾਤ ਨੂੰ ਸੜਕਾਂ ਦੇ ਘੁੰਮਦਾ ਦੇਖਿਆ ਗਿਆ ਤੇਦੂੰਆ, 6 ਮਹੀਨੇ ਵੱਛੇ ਦਾ ਬਣਾਇਆ ਸ਼ਿਕਾਰ    ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All Is Well” ਦਾ ਕੀਤਾ ਐਲਾਨ    31 ਥਾਵਾਂ 'ਤੇ ਰਹੇਗਾ ਰੂਟ ਡਾਇਵਰਟ, PM ਮੋਦੀ ਦੇ ਦੌਰੇ ਤੋਂ ਪਹਿਲਾਂ ਬਦਲੇ ਲੁਧਿਆਣਾ-ਅੰਮ੍ਰਿਤਸਰ ਤੇ ਹੁਸ਼ਿਆਰਪੁਰ ਦੇ ਰਸਤੇ    ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ: ਸਕੂਲ ਵੈਨ ਦੀ ਪੈਸੰਜਰ ਟਰੇਨ ਨਾਲ ਟੱਕਰ, ਦੋ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ; 5 ਜ਼ਖਮੀ   
ਫਿਲਮ ਅਦਾਕਾਰ ਸਮੀਰ ਖੱਕੜ ਨੇ 71 ਸਾਲ ਦੀ ਉਮਰ 'ਚ ਕਿਹਾ ਅਲਵਿਦਾ
March 15, 2023
Film-actor-Sameer-Khakkar-said-g

LPTV / Chandigarh

 ਮਸ਼ਹੂਰ ਟੀਵੀ ਅਤੇ ਫਿਲਮ ਅਦਾਕਾਰ ਸਮੀਰ ਖੱਕੜ ਹੁਣ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦਾ 71 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਸਮੀਰ ਖੱਕੜ 80 ਦੇ ਦਹਾਕੇ ਵਿੱਚ ਦੂਰਦਰਸ਼ਨ ਦੇ ਪ੍ਰਸਿੱਧ ਸੀਰੀਅਲ ਨੁੱਕੜ (1986) ਵਿੱਚ 'ਖੋਪੜੀ', (ਇੱਕ ਸ਼ਰਾਬੀ) ਦਾ ਬਹੁਤ ਮਸ਼ਹੂਰ ਕਿਰਦਾਰ ਨਿਭਾਉਣ ਲਈ ਜਾਣਿਆ ਜਾਂਦਾ ਹੈ। ਸਮੀਰ ਖੱਕੜ ਦੇ ਭਰਾ ਗਣੇਸ਼ ਖੱਕੜ ਨੇ ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਸਮੀਰ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਸਮੀਰ ਖੱਕੜ ਦੇ ਭਰਾ ਗਣੇਸ਼ ਖੱਕੜ ਨੇ ਵੀ ਅਦਾਕਾਰ ਦੀ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮੀਰ ਖੱਕੜ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਵਿਗੜ ਰਹੀ ਸੀ। ਕੱਲ੍ਹ ਬਾਅਦ ਦੁਪਹਿਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ’ਤੇ ਬੋਰੀਵਲੀ ਦੇ ਐਮਐਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਬੇਹੋਸ਼ ਹੋ ਗਏ ਅਤੇ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ। ਬਾਅਦ ਵਿੱਚ ਕਈ ਅੰਗ ਫੇਲ੍ਹ ਹੋਣ ਕਾਰਨ ਅੱਜ ਤੜਕੇ 4.30 ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸੰਸਕਾਰ ਬੋਰੀਵਲੀ ਵਿੱਚ ਬਾਭਾਈ ਨਾਕਾ ਸ਼ਮਸ਼ਾਨਘਾਟ ਕੀਤਾ ਜਾਵੇਗਾ। 

Film actor Sameer Khakkar said goodbye at the age of 71

local advertisement banners
Comments


Recommended News
Popular Posts
Just Now