March 17, 2026
Chandigarhਚੰਡੀਗੜ੍ਹ ਅਦਾਲਤ ਦਾ ਵੱਡਾ ਫੈਸਲਾ: ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ ਤੇ 1 ਲੱਖ ਜੁਰਮਾਨਾ; ਸੈਕਟਰ-38 ਦਾ ਅਕਸ਼ੇ ਦੋਸ਼ੀ ਕਰਾਰ
ਚੰਡੀਗੜ੍ਹ: ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਦੋਸ਼ੀ ਨੂੰ ਲੰਬੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸੈਕਟਰ-38 ਦੇ ਰਹਿਣ ਵਾਲੇ ਅਕਸ਼ੇ ਨੂੰ ਨਸ਼ੀਲੇ ਟੀਕਿਆਂ ਦੀ ਸਪਲਾਈ ਕਰਨ ਦੇ ਦੋਸ਼ ਵਿੱਚ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਪੁਲਿਸ ਦੀ ਮੁਸਤੈਦੀ ਨੇ ਫੜਿਆ ਤਸਕਰ
ਸੈਕਟਰ-39 ਥਾਣੇ ਦੀ ਪੁਲਿਸ ਨੇ ਸਤੰਬਰ 2019 ਵਿੱਚ ਗਸ਼ਤ ਦੌਰਾਨ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਸੀ। ਸੈਕਟਰ-38C ਅਤੇ D ਦੀ ਡਿਵਾਈਡਿੰਗ ਰੋਡ 'ਤੇ ਪੁਲਿਸ ਨੇ ਇੱਕ ਨੌਜਵਾਨ ਨੂੰ ਸ਼ੱਕੀ ਹਾਲਤ ਵਿੱਚ ਦੇਖਿਆ। ਪੁਲਿਸ ਨੂੰ ਦੇਖ ਕੇ ਅਕਸ਼ੇ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਕੋਲ ਮੌਜੂਦ ਲਿਫਾਫਾ ਲੁਕਾਉਣ ਲੱਗਾ, ਪਰ ਪੁਲਿਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ।
ਟੀਕਿਆਂ ਦੀ ਬਰਾਮਦਗੀ
ਤਲਾਸ਼ੀ ਲੈਣ 'ਤੇ ਅਕਸ਼ੇ ਦੇ ਕਬਜ਼ੇ ਵਿੱਚੋਂ 20 ਨਸ਼ੀਲੇ ਟੀਕੇ ਬਰਾਮਦ ਹੋਏ ਸਨ। ਪੁੱਛਗਿੱਛ ਦੌਰਾਨ ਉਹ ਇਨ੍ਹਾਂ ਨਸ਼ੀਲੇ ਪਦਾਰਥਾਂ ਸਬੰਧੀ ਕੋਈ ਵੀ ਦਸਤਾਵੇਜ਼ ਜਾਂ ਲਾਇਸੰਸ ਪੇਸ਼ ਨਹੀਂ ਕਰ ਸਕਿਆ। ਐਨ.ਡੀ.ਪੀ.ਐਸ (NDPS) ਐਕਟ ਤਹਿਤ ਸੁਣਵਾਈ ਤੋਂ ਬਾਅਦ ਅਦਾਲਤ ਨੇ ਹੁਣ ਉਸ ਨੂੰ ਜੇਲ੍ਹ ਭੇਜਣ ਦਾ ਫੈਸਲਾ ਸੁਣਾਇਆ ਹੈ।
Chandigarh Court s Big Decision Drug Smuggler Sentenced To 10 Years In Prison And Fined Rs 1 Lakh Akshay Of Sector 38 Convicted