ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)    CM ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ : ਸੁਖਬੀਰ ਸਿੰਘ ਬਾਦਲ    ਦੁਨੀਆ ਭਰ 'ਚ ਯੂਟਿਊਬ ਦਾ ਸਰਵਰ ਡਾਊਨ: ਭਾਰਤ ਸਣੇ ਲੱਖਾਂ ਯੂਜ਼ਰਸ ਪਰੇਸ਼ਾਨ, ਸੋਸ਼ਲ ਮੀਡੀਆ 'ਤੇ ਮੀਮਜ਼ ਦੀ ਆਈ ਹੜ੍ਹ    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: ਸਾਲ 'ਚ 245 ਗ੍ਰਿਫਤਾਰੀਆਂ, ਕਰੋੜਾਂ ਦੀ ਜਾਇਦਾਦ ਜ਼ਬਤ   
Mint Benefits; ਸੁਆਦ ਤੇ ਸਿਹਤ ਦਾ ਖਜ਼ਾਨਾ ਪੁਦੀਨਾ, ਗਰਮੀਆਂ 'ਚ ਖਾਣ ਨਾਲ ਮਿਲਦੇ ਹਨ ਹੈਰਾਨੀਜਨਕ ਫਾਇਦੇ
April 7, 2025
Mint-Is-A-Treasure-Of-Taste-And-

Admin / Lifestyle

ਪੁਦੀਨਾ ਇਕ ਬਹੁਪੱਖੀ ਔਸ਼ਧੀ ਬੂਟਾ ਹੈ, ਜਿਸਦੀ ਵਰਤੋਂ ਪ੍ਰਾਚੀਨ ਕਾਲ ਤੋਂ ਹੀ ਆਯੁਰਵੈਦਿਕ ਅਤੇ ਘਰੇਲੂ ਇਲਾਜਾਂ ਵਿਚ ਕੀਤੀ ਜਾਂਦੀ ਰਹੀ ਹੈ। ਇਸ ਦੀ ਤਾਸੀਰ ਠੰਢੀ ਹੁੰਦੀ ਹੈ ਅਤੇ ਇਹ ਨਾ ਸਿਰਫ ਸੁਆਦ ਨੂੰ ਵਧਾਉਂਦਾ ਹੈ ਬਲਕਿ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਗਰਮੀਆਂ ਦੇ ਮੌਸਮ ਵਿਚ ਪੁਦੀਨੇ ਦੀ ਵਰਤੋਂ ਖਾਸ ਤੌਰ 'ਤੇ ਕੀਤੀ ਜਾਂਦੀ ਹੈ, ਕਿਉਂਕਿ ਇਹ ਸਰੀਰ ਨੂੰ ਠੰਢਕ ਦੇਣ 'ਚ ਮਦਦ ਕਰਦਾ ਹੈ।


ਗੈਸ, ਬਦਹਜ਼ਮੀ ਨੂੰ ਕਰਦਾ ਹੈ ਘੱਟ


ਕਈ ਖੋਜਾਂ ਵਿਚ ਮੰਨਿਆ ਗਿਆ ਹੈ ਕਿ ਪੁਦੀਨਾ ਪਾਚਨ ਕਿਰਿਆ ਨੂੰ ਸੁਧਾਰਨ ਵਿਚ ਬਹੁਤ ਮਦਦਗਾਰ ਹੁੰਦਾ ਹੈ। ਇਸ ਵਿਚ ਮੌਜੂਦ ਮੇਂਥੌਲ ਪੇਟ ਦੀਆਂ ਸਮੱਸਿਆਵਾਂ ਜਿਵੇਂ ਗੈਸ, ਬਦਹਜ਼ਮੀ ਅਤੇ ਐਸੀਡਿਟੀ ਨੂੰ ਘੱਟ ਕਰਦਾ ਹੈ। ਪਾਚਨ ਤੰਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਹ ਭੁੱਖ ਵੀ ਵਧਾਉਂਦਾ ਹੈ। ਪੁਦੀਨੇ ਦੀ ਚਟਨੀ, ਪੁਦੀਨੇ ਦਾ ਪਾਣੀ ਜਾਂ ਪੁਦੀਨੇ ਦੀ ਚਾਹ ਦਾ ਸੇਵਨ ਅਕਸਰ ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ ਵਿਚ ਕਾਰਗਰ ਸਾਬਤ ਹੁੰਦਾ ਹੈ।


ਪੁਦੀਨੇ ਦੀ ਚਾਹ ਵੀ ਫਾਇਦੇਮੰਦ


ਪੁਦੀਨੇ ਦੀ ਤਾਸੀਰ ਠੰਢੀ ਹੁੰਦੀ ਹੈ, ਜਿਸ ਨਾਲ ਤਣਾਅ ਅਤੇ ਸਿਰ ਦਰਦ ਦੂਰ ਕਰਨ ਵਿਚ ਮਦਦ ਕਰਦਾ ਹੈ। ਪੁਦੀਨੇ ਦਾ ਤੇਲ ਸਿਰ 'ਤੇ ਲਗਾਉਣ ਨਾਲ ਮਾਈਗ੍ਰੇਨ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਪੁਦੀਨੇ ਦੀ ਚਾਹ ਪੀਣ ਨਾਲ ਸਰੀਰ ਅਤੇ ਮਨ ਨੂੰ ਸ਼ਾਂਤੀ ਮਿਲਦੀ ਹੈ।


ਪੁਦੀਨੇ ਵਿਚ ਐਂਟੀਆਕਸੀਡੈਂਟਸ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਵਿੱਚ ਮਦਦਗਾਰ ਹੁੰਦਾ ਹੈ। ਪੁਦੀਨੇ ਦਾ ਲਗਾਤਾਰ ਸੇਵਨ ਕਰਨ ਨਾਲ ਜ਼ੁਕਾਮ ਅਤੇ ਹੋਰ ਇਨਫੈਕਸ਼ਨ ਤੋਂ ਬਚਾਅ ਹੁੰਦਾ ਹੈ।


ਚਮੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਕਰਦਾ ਹੈ ਦੂਰ


ਚਮੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵੀ ਪੁਦੀਨਾ ਕਾਰਗਰ ਹੈ। ਇਸ ਵਿੱਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਮੁਹਾਂਸਿਆਂ ਨੂੰ ਘੱਟ ਕਰਨ ਅਤੇ ਚਮੜੀ ਨੂੰ ਸਾਫ਼ ਰੱਖਣ ਵਿੱਚ ਮਦਦ ਕਰਦੇ ਹਨ। ਪੁਦੀਨੇ ਦਾ ਰਸ ਜਾਂ ਫੇਸ ਪੈਕ ਚਿਹਰੇ 'ਤੇ ਲਗਾਉਣ ਨਾਲ ਤਾਜ਼ਗੀ ਬਣੀ ਰਹਿੰਦੀ ਹੈ ਅਤੇ ਚਮੜੀ 'ਚ ਨਿਖਾਰ ਆਉਂਦਾ ਹੈ।


ਭਾਰ ਘੱਟ ਕਰਨ 'ਚ ਵੀ ਮਦਦਗਾਰ

ਪੁਦੀਨਾ ਭਾਰ ਘੱਟ ਕਰਨ 'ਚ ਵੀ ਮਦਦਗਾਰ ਹੈ। ਇਹ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ, ਜੋ ਕੈਲੋਰੀ ਬਰਨ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਦਾ ਹੈ। ਇਸ ਤੋਂ ਇਲਾਵਾ, ਇਹ ਲੰਬੇ ਸਮੇਂ ਲਈ ਪੇਟ ਭਰਿਆ ਮਹਿਸੂਸ ਕਰਵਾਉਂਦਾ ਹੈ, ਜਿਸ ਨਾਲ ਵਾਰ-ਵਾਰ ਖਾਣ ਦੀ ਇੱਛਾ ਘੱਟ ਜਾਂਦੀ ਹੈ।


ਪੁਦੀਨਾ ਕੁਦਰਤੀ ਮਾਊਥ ਫ੍ਰੇਸ਼ਨਰ ਦੇ ਰੂਪ ਵਿਚ ਵੀ ਕੰਮ ਕਰਦਾ ਹੈ। ਇਸ ਦੀ ਤਾਜ਼ਗੀ ਭਰੀ ਖੁਸ਼ਬੂ ਸਾਹ ਦੀ ਬਦਬੂ ਨੂੰ ਦੂਰ ਕਰਨ ਵਿੱਚ ਮਦਦ ਕਰਦੀ ਹੈ। ਇਸ ਦੇ ਐਂਟੀ-ਬੈਕਟੀਰੀਅਲ ਗੁਣ ਮੂੰਹ ਵਿਚਲੇ ਬੈਕਟੀਰੀਆ ਨੂੰ ਖਤਮ ਕਰਕੇ ਸਾਹ ਨੂੰ ਤਰੋ-ਤਾਜ਼ਾ ਬਣਾਈ ਰੱਖਦੇ ਹਨ।

Mint Is A Treasure Of Taste And Health Eating It In Summer Gives Amazing Benefits

local advertisement banners
Comments


Recommended News
Popular Posts
Just Now