December 6, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਜਲੰਧਰ ਦੇ ਬਾਬੂਲਾਲ ਸਿੰਘ ਨਗਰ ਦੇ ਨਾਲ ਲੱਗਦੇ ਇਲਾਕੇ ਰਾਜ ਨਗਰ ਦੇ ਇਕ ਘਰ ਵਿਚ ਅੱਜ ਸਵੇਰੇ ਬਲਾਸਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਘਰ 'ਚ ਪਿਆ ਸਿਲੰਡਰ ਫਟਣ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਦੀ ਸੂਚਨਾ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਅੱਗ ਬੁਝਾਉਣ ਲਈ ਮੌਕੇ 'ਤੇ ਪਹੁੰਚ ਗਈਆਂ।
ਅੱਗ ਬੁਝਾਉਣ ਦੀ ਕੋਸ਼ਿਸ਼ ਦੌਰਾਨ ਫਾਇਰ ਵਿਭਾਗ ਦੇ ਦੋ ਕਰਮਚਾਰੀ ਵੀ ਝੁਲਸ ਗਏ। ਹਾਲਾਂਕਿ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਪਰ ਇਸ ਅੱਗ 'ਚ ਫਾਇਰ ਬ੍ਰਿਗੇਡ ਦੇ ਕਰਮਚਾਰੀ ਰਮਨਦੀਪ ਸਿੰਘ ਅਤੇ ਅਭੀ ਗਿੱਲ ਦੇ ਚਿਹਰੇ ਝੁਲਸ ਗਏ। ਜਿਨ੍ਹਾਂ ਨੂੰ ਇਲਾਜ ਲਈ ਪਸਰੀਚਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 4 ਵਜੇ ਘਰ ਵਿਚ ਅੱਗ ਲੱਗ ਗਈ।
ਘਟਨਾ ਸਮੇਂ ਘਰ 'ਚ ਕੋਈ ਮੌਜੂਦ ਨਹੀਂ ਸੀ
ਫਾਇਰ ਵਿਭਾਗ ਨੇ ਦੱਸਿਆ ਕਿ ਘਰ ਵਿਚ ਖਿਡੌਣੇ ਪਏ ਸਨ। ਇਸ ਘਟਨਾ ਵਿਚ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਸਮੇਂ ਘਰ ਵਿੱਚ ਕੋਈ ਮੌਜੂਦ ਨਹੀਂ ਸੀ। ਘਰ ਵਿਚ ਪਈਆਂ ਪਲਾਸਟਿਕ ਦੀਆਂ ਵਸਤੂਆਂ ਕਾਰਨ ਅੱਗ ਕੁਝ ਦੇਰ ਵਿਚ ਹੀ ਫੈਲ ਗਈ। ਅੱਗ ਦੀਆਂ ਲਪਟਾਂ ਘਰ ਦੇ ਬਾਹਰੋਂ ਹੀ ਦਿਖਾਈ ਦੇ ਰਹੀਆਂ ਸਨ।
A Massive Fire Broke Out In A House Due To A Cylinder Explosion In Rajnagar Jalandhar