November 19, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਅੱਜ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਕੇਰਲ ਦੀਆਂ ਕੁੱਲ 15 ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਲਈ ਵੋਟਿੰਗ ਹੋਣੀ ਹੈ। ਯੂਪੀ ਦੀਆਂ 9, ਪੰਜਾਬ ਦੀਆਂ ਚਾਰ, ਕੇਰਲਾ ਅਤੇ ਉਤਰਾਖੰਡ ਦੀ ਇੱਕ-ਇੱਕ ਸੀਟ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ (ਰਿਜ਼ਰਵ) ਅਤੇ ਬਰਨਾਲਾ ਵਿਚ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ
ਤੁਹਾਨੂੰ ਦੱਸ ਦੇਈਏ ਕਿ ਅੱਜ ਵੋਟਿੰਗ ਤੋਂ ਬਾਅਦ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਨ੍ਹਾਂ ਖੇਤਰਾਂ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕਾਂ ਦੇ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਜ਼ਿਮਨੀ ਚੋਣਾਂ ਜ਼ਰੂਰੀ ਹੋ ਗਈਆਂ ਸਨ। ਚਾਰ ਵਿਧਾਨ ਸਭਾ ਹਲਕਿਆਂ ਵਿਚੋਂ ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਪਹਿਲਾਂ ਕਾਂਗਰਸ ਕੋਲ ਸਨ ਅਤੇ ਬਰਨਾਲਾ ਸੀਟ ਦੀ ਨੁਮਾਇੰਦਗੀ ‘ਆਪ’ ਵਿਧਾਇਕ ਕਰਦੇ ਸਨ।
Voting Underway For By elections In 4 Seats Of Punjab