December 12, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਹੈ। ਨਾਮਜ਼ਦਗੀ ਦੇ ਆਖ਼ਰੀ ਦਿਨ ਪਟਿਆਲਾ ਵਿੱਚ ਕਾਫੀ ਹੰਗਾਮਾ ਹੋਇਆ। ਇੱਥੇ ਪੁਲਿਸ ਅਤੇ ਭਾਜਪਾ ਆਗੂ ਆਹਮੋ-ਸਾਹਮਣੇ ਹੋ ਗਏ। ਪਟਿਆਲਾ ਦੇ ਨਗਰ ਨਿਗਮ ਦਫ਼ਤਰ ਦੇ ਬਾਹਰ ਭਾਰੀ ਹੰਗਾਮਾ ਹੋਇਆ। ਭਾਜਪਾ ਉਮੀਦਵਾਰ ਨਿਖਿਲ ਕੁਮਾਰ ਕਾਕਾ ਨੂੰ ਨਾਮਜ਼ਦਗੀ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਦੀ ਕਾਰ ਸਮੇਤ ਹਿਰਾਸਤ ਵਿਚ ਲੈ ਲਿਆ ਹੈ।
ਭਾਜਪਾ ਆਗੂਆਂ ਦਾ ਦੋਸ਼ ਹੈ ਕਿ ਪੰਜਾਬ ਪੁਲਿਸ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖ਼ਲ ਨਹੀਂ ਕਰਨ ਦੇ ਰਹੀ। ਪੁਲਿਸ ਨੇ ਨਗਰ ਨਿਗਮ ਦਫ਼ਤਰ ਦਾ ਗੇਟ ਬੰਦ ਕਰ ਦਿੱਤਾ ਹੈ। ਭਾਜਪਾ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਸਾਬਕਾ ਮੰਤਰੀ ਰਾਣਾ ਸੋਢੀ, ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬੀ ਜੈ ਇੰਦਰ ਕੌਰ ਸਮੇਤ ਸੀਨੀਅਰ ਆਗੂਆਂ ਨੂੰ ਵੀ ਗੇਟ ’ਤੇ ਹੀ ਰੋਕ ਲਿਆ ਗਿਆ ਹੈ।
ਇਸ ਦੇ ਨਾਲ ਹੀ ਵਾਰਡ ਨੰਬਰ 46 ਤੋਂ ਉਮੀਦਵਾਰ ਵਰੁਣ ਜਿੰਦਲ ਅਤੇ ਵਾਰਡ ਨੰਬਰ 34 ਤੋਂ ਉਮੀਦਵਾਰ ਸੁਸ਼ੀਲ ਨਈਅਰ ਦੇ ਨਾਮਜ਼ਦਗੀ ਪੱਤਰ ਫਾੜ ਦਿੱਤੇ ਗਏ ਹਨ। ਡੀਸੀ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
Punjab MC Election Uproar In Patiala Police Take BJP Candidate Into Custody