December 12, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਅਕਸਰ ਹੀ ਸੁਣਨ ਵਿਚ ਮਿਲਦਾ ਹੈ ਕਿ ਕੁੱਤੇ ਬੜੇ ਵਫਾਦਾਰ ਹੁੰਦੇ ਹਨ ਤੇ ਦੂਜੇ ਪਾਸੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਦੀ ਉਮੀਦਵਾਰ ਲਈ ਇਕ ਮਹਿਲਾ ਆਪਣੇ ਕੁੱਤੇ ਦੀ ਨਾਮਜ਼ਦਗੀ ਫਾਈਲ ਕਰਨ ਪਹੁੰਚੀ। ਮਹਿਲਾ ਦਾ ਕਹਿਣਾ ਹੈ ਕਿ ਉਹ ਆਪਣੇ ਵਾਰਡ ਵਿਚੋਂ ਆਪਣੇ ਕੁੱਤੇ ਨੂੰ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਮੈਦਾਨ ਵਿਚ ਉਤਾਰਨਾ ਚਾਹੁੰਦੀ ਹੈ।
ਇਸ ਦੌਰਾਨ ਗੱਲਬਾਤ ਕਰਦਿਆਂ ਮਹਿਕ ਰਾਜਪੂਤ ਨੇ ਦੱਸਿਆ ਕਿ ਉਹ ਕਾਂਗਰਸ ਪਾਰਟੀ ਦੀ ਇਕ ਵਰਕਰ ਹੈ ਤੇ 20 ਸਾਲ ਤੋਂ ਕਾਂਗਰਸ ਪਾਰਟੀ ਵਿਚ ਆਪਣੀਆਂ ਸੇਵਾਵਾਂ ਦੇ ਰਹੀ ਹੈ ਅਤੇ ਇਸ ਵਾਰ ਕਾਂਗਰਸ ਨੇ ਉਸ ਨੂੰ ਇਲਾਕੇ ਵਿਚੋਂ ਚੋਣਾਂ ਲੜਨ ਦਾ ਮੌਕਾ ਨਹੀਂ ਦਿੱਤਾ ਅਤੇ ਉਹ ਨਾਰਾਜ਼ਗੀ ਦੇ ਵਿਚ ਆ ਕੇ ਇਸ ਵਾਰ ਆਪਣੇ ਵਫਾਦਾਰ ਕੁੱਤੇ ਨੂੰ ਚੋਣ ਮੈਦਾਨ ਵਿਚ ਉਤਾਰਨਾ ਚਾਹੁੰਦੀ ਹੈ। ਉਸ ਨੇ ਕਿਹਾ ਕਿ ਜੇਕਰ ਉਹਨਾਂ ਦੇ ਕੁੱਤੇ ਦੀ ਨਾਮਜ਼ਦਗੀ ਫਾਈਲ ਨਾ ਹੋਈ ਤਾਂ ਫਿਰ ਉਹ ਖੁਦ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਮੈਦਾਨ ਵਿਚ ਉਤਰਗੀ। ਉਸ ਨੇ ਕਿਹਾ ਕਿ ਕਾਂਗਰਸ ਨਾਲ ਮੇਰੀ ਨਾਰਾਜ਼ਗੀ ਜ਼ਰੂਰ ਹੈ ਕਿ ਉਸ ਨੇ ਉਸ ਦੀ ਟਿਕਟ ਕੱਟ ਕੇ ਕਿਸੇ ਹੋਰ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ। ਇਸ ਦੇ ਲਈ ਉਸ ਨੇ ਖੁਦ ਹੁਣ ਆਪਣੇ ਵਫਾਦਾਰ ਕੁੱਤੇ ਨੂੰ ਚੋਣ ਮੈਦਾਨ ਵਿਚ ਉਤਾਰਨ ਦਾ ਸੋਚਿਆ ਹੈ। ਇਸ ਦੇ ਨਾਲ ਉਸ ਨੇ ਕਿਹਾ ਕਿ ਜੇਕਰ ਨਿਯਮਾਂ ਦੇ ਮੁਤਾਬਕ ਪ੍ਰਸ਼ਾਸਨ ਵੱਲੋਂ ਜਾਨਵਰ ਨੂੰ ਚੋਣ ਲੜਨ ਦੀ ਇਜਾਜ਼ਤ ਨਾ ਦਿੱਤੀ ਤਾਂ ਉਹ ਫਿਰ ਖੁਦ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਮੈਦਾਨ ਵਿਚ ਉਤਰੇਗੀ।
Amritsar If My Dog s Papers Are Not Approved I Will Contest The Elections As An Independent Candidate Says Woman Who Reached To Get Her Dog Nominated For The Municipal Corporation Elections