December 19, 2024
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸ਼ੁੱਕਰਵਾਰ ਤੜਕੇ ਜੈਪੁਰ ਦੇ ਡੀਪੀਐਸ ਸਕੂਲ ਨੇੜੇ ਇਕ ਪੈਟਰੋਲ ਪੰਪ 'ਤੇ ਧਮਾਕਾ ਹੋ ਗਿਆ। ਸੀਐਨਜੀ ਗੈਸ ਨਾਲ ਭਰਿਆ ਇਕ ਟੈਂਕਰ ਫੱਟ ਗਿਆ। ਕਈ ਲੋਕ ਤੇ ਵਾਹਨ ਸੜ ਗਏ। ਹਾਦਸੇ ਕਾਰਨ ਅਜਮੇਰ ਹਾਈਵੇਅ 'ਤੇ ਲੰਮਾ ਜਾਮ ਲੱਗ ਗਿਆ। ਕੁਝ ਹੀ ਸਮੇਂ ਵਿਚ ਦਰਜਨ ਤੋਂ ਵੱਧ ਵਾਹਨਾਂ ਨੂੰ ਅੱਗ ਲੱਗ ਗਈ।
ਚਸ਼ਮਦੀਦਾਂ ਨੇ ਦੱਸਿਆ ਕਿ ਪਹਿਲਾਂ ਇਕ ਸੀਐੱਨਜੀ ਟਰੱਕ ਅਤੇ ਦੂਜੇ ਟਰੱਕ ਵਿਚਕਾਰ ਟੱਕਰ ਹੋ ਗਈ। ਇਸ ਭਿਆਨਕ ਟੱਕਰ ਤੋਂ ਬਾਅਦ ਸੀਐੱਨਜੀ ਟਰੱਕ ਵਿਚ ਜ਼ਬਰਦਸਤ ਧਮਾਕਾ ਹੋਇਆ। ਇਸ ਤੋਂ ਬਾਅਦ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਨੇੜਲੇ ਵਾਹਨ ਵੀ ਇਸ ਦੀ ਲਪੇਟ ਵਿਚ ਆ ਗਏ। 20 ਤੋਂ ਵੱਧ ਗੱਡੀਆਂ ਨੂੰ ਅੱਗ ਲੱਗ ਗਈ।
ਹਾਦਸੇ ਦੀ ਲਪੇਚ 'ਚ ਆਈ ਸਵਾਰੀਆਂ ਨਾਲ ਭਰੀ ਬੱਸ
ਹਾਦਸੇ 'ਚ 12 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ। ਹਾਦਸੇ ਦੀ ਲਪੇਟ ਵਿਚ ਇਕ ਬੱਸ ਵੀ ਆ ਗਈ। ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਤੋਂ ਹੇਠਾਂ ਉਤਰ ਕੇ ਆਪਣੀ ਜਾਨ ਬਚਾਈ। ਅੱਗ 'ਚ ਝੁਲਸੇ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਫਾਇਰ ਬ੍ਰਿਗੇਡ, ਸਿਵਲ ਡਿਫੈਂਸ ਪੁਲਿਸ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਵਾਹਨਾਂ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਹੁਣ ਤੱਕ 5 ਮੌਤਾਂ ਹੋ ਚੁੱਕੀਆਂ ਹਨ। 39 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਸ਼ੁੱਕਰਵਾਰ ਸਵੇਰੇ ਵਾਪਰਿਆ ਹਾਦਸਾ
ਇਹ ਹਾਦਸਾ ਸ਼ੁੱਕਰਵਾਰ ਸਵੇਰੇ 5.30 ਵਜੇ ਭੰਕਰੋਟਕ ਡੀ ਕਲਾਥੋਨ ਨੇੜੇ ਵਾਪਰਿਆ। ਕਈ ਵਾਹਨਾਂ ਨੂੰ ਅਜੇ ਵੀ ਅੱਗ ਲੱਗੀ ਹੋਈ ਹੈ। ਪੁਲਿਸ ਅਤੇ ਫਾਇਰ ਵਿਭਾਗ ਦੀਆਂ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਸੀਐੱਮ ਭਜਨ ਲਾਲ ਸ਼ਰਮਾ ਨੇ ਲਿਆ ਜਾਇਜ਼ਾ
ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਵੀ ਮੌਕੇ 'ਤੇ ਪਹੁੰਚੇ। ਮੁੱਖ ਮੰਤਰੀ ਨੇ ਹਾਦਸੇ ਵਾਲੀ ਥਾਂ 'ਤੇ ਜਾ ਕੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਹਾਦਸੇ ਦਾ ਕਾਰਨ ਵੀ ਜਾਣਿਆ। ਇਸ ਦੌਰਾਨ ਗੰਭੀਰ ਰੂਪ ਨਾਲ ਝੁਲਸੇ ਲੋਕਾਂ ਨੂੰ ਐੱਸਐੱਮਐੱਸ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।
Truck Filled With CNG Explodes In Rajasthan More Than 20 Vehicles Burnt To Ashes 5 People Killed 39 People Admitted To Hospital