ਪੰਜਾਬ ਦੀ ਇਕ ਹੋਰ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ, ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ
December 19, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਸਰਹੱਦੀ ਕਸਬਾ ਗੁਰਦਾਸਪੁਰ ਦੇ ਥਾਣਾ ਕਲਾਨੌਰ ਦੀ ਚੌਕੀ ਬਖਸ਼ੀਵਾਲ ਵਿਖੇ ਗ੍ਰੇਨੇਡ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਸੰਗਠਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਚੌਂਕੀ ਪਿਛਲੇ ਕੁਝ ਸਮੇਂ ਤੋਂ ਬੰਦ ਪਈ ਸੀ, ਜਿਸ ਕਾਰਣ ਇਥੇ ਕਿਸੇ ਤਰ੍ਹਾਂ ਦੇ ਜਾਨੀ ਮਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਪੋਸਟ ਵਿੱਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਭਰਾ ਜਸਵਿੰਦਰ ਸਿੰਘ ਬਾਗੀ ਉਰਫ਼ ਮੰਨੂ ਅਗਵਾਨ ਦੀ ਦੇਖ-ਰੇਖ ਹੇਠ ਕੀਤੀ ਗਈ ਹੈ। ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿਚ ਇਕ ਆਟੋ ਵੀ ਜ਼ਬਤ ਕੀਤਾ ਗਿਆ ਹੈ, ਜਿਸ ਵਿਚ ਗਰਨੇਡ ਸੁੱਟਿਆ ਗਿਆ ਸੀ, ਜਿਸ ਦੀ ਫੋਰੈਂਸਿਕ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਟੋ 'ਚ ਹੀ ਗ੍ਰੇਨੇਡ ਸੁੱਟਿਆ ਗਿਆ।
Grenade Attack On Another Police Post In Punjab Police Officers Reach The Spot
Comments
Recommended News
Popular Posts
Just Now