ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
ਪੰਜਾਬ ਤੇ ਹਰਿਆਣਾ ਵਿਚਕਾਰ SYL ਵਿਵਾਦ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ
May 6, 2025
Https-livepunjabitv-com-control-

ਦਿੱਲੀ : ਹਰਿਆਣਾ ਅਤੇ ਪੰਜਾਬ ਵਿਚਕਾਰ SYL (ਸਤਲੁਜ - ਯਮੁਨਾ ਲਿੰਕ ਨਹਿਰ) ਨਹਿਰ ਨੂੰ ਲੈ ਕੇ ਵਿਵਾਦ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਦੋਵਾਂ ਰਾਜਾਂ ਨੂੰ ਦੋਸਤਾਨਾ ਹੱਲ 'ਤੇ ਪਹੁੰਚਣ ਲਈ ਕੇਂਦਰ ਨਾਲ ਸਹਿਯੋਗ ਕਰਨ ਲਈ ਕਿਹਾ। ਅਦਾਲਤ ਨੇ ਕਿਹਾ ਕਿ ਜੇ ਕੋਈ ਹੱਲ ਨਹੀਂ ਨਿਕਲਦਾ ਹੈ ਤਾਂ ਸੁਪਰੀਮ ਕੋਰਟ 13 ਅਗੱਸਤ ਨੂੰ ਮਾਮਲੇ ਦੀ ਸੁਣਵਾਈ ਕਰੇਗਾ।

ਸੁਣਵਾਈ ਦੌਰਾਨ, ਕੇਂਦਰ ਸਰਕਾਰ ਵਲੋਂ ਏਐਸਜੀ ਨੇ ਕਿਹਾ ਕਿ ਜਲ ਸ਼ਕਤੀ ਮੰਤਰੀ ਨੇ ਇਕ ਮੀਟਿੰਗ ਕੀਤੀ ਹੈ ਅਤੇ ਪਾਣੀ ਦੀ ਵੰਡ 'ਤੇ ਵਿਚਾਰ ਕਰਨ ਲਈ ਇਕ ਕਮੇਟੀ ਬਣਾਈ ਗਈ ਹੈ। ਦੋਵਾਂ ਰਾਜਾਂ ਦੇ ਮੁੱਖ ਸਕੱਤਰ ਇਸ ਕਮੇਟੀ ਦੇ ਚੇਅਰਪਰਸਨ ਹਨ ਅਤੇ ਇਸ ਮਾਮਲੇ ਵਿਚ 1 ਅਪ੍ਰੈਲ 2025 ਨੂੰ ਇਕ ਵਾਧੂ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ।

ਹਰਿਆਣਾ ਸਰਕਾਰ ਦੇ ਵਕੀਲ ਸ਼ਿਆਮ ਦੀਵਾਨ ਨੇ ਕਿਹਾ ਕਿ ਗੱਲਬਾਤ ਰਾਹੀਂ ਕੋਈ ਹੱਲ ਨਹੀਂ ਨਿਕਲ ਸਕਦਾ। ਜਿੱਥੋਂ ਤਕ ਨਹਿਰ ਦੀ ਉਸਾਰੀ ਦਾ ਸਵਾਲ ਹੈ, ਹਰਿਆਣਾ ਨੇ ਅਪਣੇ ਖੇਤਰ ਵਿਚ ਕੰਮ ਪੂਰਾ ਕਰ ਲਿਆ ਹੈ। ਇਕ ਮਹੱਤਵਪੂਰਨ ਮੁੱਦਾ ਇਹ ਹੈ ਕਿ ਪਾਣੀ ਨਹੀਂ ਛੱਡਿਆ ਜਾ ਰਿਹਾ।

ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਫ਼ਰਮਾਨ ਵਾਧੂ ਪਾਣੀ ਲਈ ਸੀ। ਨਹਿਰ ਅਜੇ ਨਹੀਂ ਬਣਾਈ ਗਈ। ਇਹ ਮੁੱਦਾ ਕਿ ਹਰਿਆਣਾ ਨੂੰ ਵਾਧੂ ਪਾਣੀ ਮਿਲਣਾ ਚਾਹੀਦਾ ਹੈ ਜਾਂ ਨਹੀਂ, ਟ੍ਰਿਬਿਊਨਲ ਦੇ ਸਾਹਮਣੇ ਵਿਚਾਰ ਅਧੀਨ ਹੈ।

ਕੇਂਦਰ ਸਰਕਾਰ ਵਲੋਂ ਏਐਸਜੀ ਐਸ਼ਵਰਿਆ ਭਾਟੀ ਨੇ ਕਿਹਾ ਕਿ ਅਸੀਂ ਵਿਚੋਲਗੀ ਲਈ ਯਤਨ ਕੀਤੇ ਸਨ। ਹਰਿਆਣਾ ਦੇ ਵਕੀਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਧਿਕਾਰਤ ਤੌਰ 'ਤੇ ਕਿਹਾ ਹੈ ਕਿ ਅਸੀਂ ਸਹਿਯੋਗ ਨਹੀਂ ਕਰਾਂਗੇ, ਇਸ ਲਈ ਗੱਲਬਾਤ ਅਸਫ਼ਲ ਹੋ ਗਈ ਹੈ। ਅਸੀਂ 2016 ਤੋਂ ਕੋਸ਼ਿਸ਼ ਕਰ ਰਹੇ ਹਾਂ, ਪਰ ਕੁੱਝ ਨਹੀਂ ਹੋਇਆ।

Https livepunjabitv com control add posts php

local advertisement banners
Comments


Recommended News
Popular Posts
Just Now