March 29, 2026
ਪੰਜਾਬ ‘ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਸਰਕਾਰੀ ਕਰਮਚਾਰੀਆਂ ਅਤੇ ਵਿਦਿਆਰਥੀਆਂ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ‘ਚ31 ਮਾਰਚ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ, ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ31 ਮਾਰਚ ਦਿਨ ਮੰਗਲਵਾਰ ਨੂੰ ਮਹਾਂਵਾਰੀ ਜੈਯੰਤੀ ਮਨਾਈ ਜਾ ਰਹੀ ਹੈ।
ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਇਸ ਦਿਨ ਸੂਬੇ ‘ਚ ਸਰਕਾਰੀ ਛੁੱਟੀ ਰਹੇਗੀ ਅਤੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ26 ਮਾਰਚ ਦਿਨ ਵੀਰਵਾਰ ਨੂੰ ਵੀ ਰਾਮਨੌਮੀ ਦੇ ਤਿਉਹਾਰ ਕਾਰਨ ਸੂਬੇ ‘ਚ ਸਰਕਾਰੀ ਛੁੱਟੀ ਐਲਾਨੀ ਗਈ ਸੀ। ਹੁਣ ਫਿਰ31 ਮਾਰਚ ਨੂੰ ਇੱਕ ਹੋਰ ਸਰਕਾਰੀ ਛੁੱਟੀ ਆ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ31 ਮਾਰਚ ਦਿਨ ਮੰਗਲਵਾਰ ਨੂੰ ਮਹਾਂਵਾਰੀ ਜੈਯੰਤੀ ਮਨਾਈ ਜਾ ਰਹੀ ਹੈ। ਇਸ ਫੈਸਲੇ ਅਧੀਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ। ਛੁੱਟੀ ਦਾ ਮਕਸਦ ਲੋਕਾਂ ਨੂੰ ਖਾਸ ਧਾਰਮਿਕ ਜਾਂ ਸਮਾਜਿਕ ਮੌਕੇ ਨੂੰ ਮਨਾਉਣ ਲਈ ਸਮਾਂ ਦੇਣਾ ਹੈ, ਤਾਂ ਜੋ ਉਹ ਆਪਣੇ ਪਰਿਵਾਰ ਨਾਲ ਇਸ ਦਿਨ ਨੂੰ ਸ਼ਾਂਤੀ ਅਤੇ ਖੁਸ਼ੀ ਨਾਲ ਬਿਤਾ ਸਕਣ। ਇਸ ਐਲਾਨ ਨਾਲ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਰਾਹਤ ਮਿਲੀ ਹੈ ਅਤੇ ਉਹ ਇਸ ਦਿਨ ਨੂੰ ਆਪਣੀ ਸੁਵਿਧਾ ਅਨੁਸਾਰ ਵਰਤ ਸਕਣਗੇ।
ਸਰਕਾਰੀ ਹੁਕਮਾਂ ਮੁਤਾਬਕ, ਇਸ ਦਿਨ ਸਿੱਖਿਆ ਸੰਸਥਾਵਾਂ ਵਿੱਚ ਕੋਈ ਪਾਠਕ੍ਰਮ ਗਤੀਵਿਧੀ ਨਹੀਂ ਹੋਵੇਗੀ ਅਤੇ ਦਫ਼ਤਰਾਂ ਵਿੱਚ ਵੀ ਕੰਮਕਾਜ ਮੁਅੱਤਲ ਰਹੇਗਾ। ਹਾਲਾਂਕਿ, ਜ਼ਰੂਰੀ ਸੇਵਾਵਾਂ ਜਿਵੇਂ ਸਿਹਤ ਸੇਵਾਵਾਂ, ਐਮਰਜੈਂਸੀ ਸੇਵਾਵਾਂ ਅਤੇ ਪੁਲਿਸ ਵਿਭਾਗ ਆਮ ਤਰ੍ਹਾਂ ਕੰਮ ਕਰਦੇ ਰਹਿਣਗੇ।
Hollyday In Punjab