ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਦੀ ਪੰਚਾਇਤ ਦਾ ਵੱਡਾ ਫੈਸਲਾ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ    ਖੇੜਾ ਬੇਟ ਵਿੱਚ ਦਸਤਾਰ ਕੈਂਪ: ਮਾਪਿਆਂ ਅਤੇ ਬੱਚਿਆਂ ਵੱਲੋਂ ਵੱਡਾ ਉਤਸ਼ਾਹ    ਭਾਜਪਾ ਦਫ਼ਤਰ ‘ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਨਾਕਾਮ! ਵਿਦੇਸ਼ ਤੋਂ ਆ ਰਹੇ ਸਨ ਹੁਕਮ    ਹੁਸ਼ਿਆਰਪੁਰ ’ਚ ਵੱਡਾ ਹਾਦਸਾ! ਕ੍ਰਿਕੇਟ ਖੇਡ ਰਹੇ ਬੱਚਿਆਂ ’ਤੇ ਡਿੱਗੀ ਅਸਮਾਨੀ ਬਿਜਲੀ, ਇੱਕ ਦੀ ਮੌਤ    ਨਿਊਜ਼ੀਲੈਂਡ ‘ਚ ਪੰਜਾਬੀ ਨੂੰ ਉਮਰ ਕੈਦ ਦੀ ਸਜ਼ਾ, ਲੁਧਿਆਣਾ ਦੇ ਗੁਰਜੀਤ ਸਿੰਘ ਦਾ ਕੀਤਾ ਸੀ ਕਤਲ    ਸ਼ਸ਼ੀ ਥਰੂਰ ਦੇ ਕਾਫਲੇ ‘ਤੇ ਹਮਲਾ, ਗੰਨਮੈਨ ਤੇ ਡਰਾਈਵਰ ਨਿਸ਼ਾਨੇ ‘ਤੇ    ਅਪ੍ਰੈਲ ਤੋਂ ਲਾਗੂ ਮਾਵਾਂ-ਧੀਆਂ ਸਤਿਕਾਰ ਯੋਜਨਾ, ਸਰਕਾਰ ਦਾ ਵੱਡਾ ਐਲਾਨ    ਅਪ੍ਰੈਲ ਤੋਂ ਲਾਗੂ ਮਾਵਾਂ-ਧੀਆਂ ਸਤਿਕਾਰ ਯੋਜਨਾ, ਸਰਕਾਰ ਦਾ ਵੱਡਾ ਐਲਾਨ    ਪਾਰਟੀ ‘ਚ ਫਿਰ ਦਰਾਰ! ਸੀਨੀਅਰ ਆਗੂ ਨੇ ਛੱਡਿਆ ਸਾਥ    ਭਾਈ ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਲਿਖੀ ਚਿੱਠੀ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਵੱਡਾ ਸੰਕੇਤ   
ਭਾਜਪਾ ਦਫ਼ਤਰ ‘ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਨਾਕਾਮ! ਵਿਦੇਸ਼ ਤੋਂ ਆ ਰਹੇ ਸਨ ਹੁਕਮ
April 4, 2026
Bjp-office-blast-case-solved

ਭਾਜਪਾ ਦਫ਼ਤਰ ‘ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਨਾਕਾਮ! ਵਿਦੇਸ਼ ਤੋਂ ਆ ਰਹੇ ਸਨ ਹੁਕਮ


ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਕਾਊਂਟਰ ਇੰਟੈਲੀਜੈਂਸ ਅਤੇ ਚੰਡੀਗੜ੍ਹ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਗ੍ਰਨੇਡ ਅਤੇ ਹਥਿਆਰਾਂ ਦਾ ਜ਼ਖ਼ੀਰਾ ਵੀ ਬਰਾਮਦ ਕੀਤਾ ਹੈ।

ਡੀਜੀਪੀ ਅਨੁਸਾਰ ਇਸ ਪੂਰੀ ਸਾਜ਼ਿਸ਼ ਦੇ ਤਾਰ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਹਨ। ਪੁਰਤਗਾਲ ਵਿੱਚ ਬੈਠੇ ਬਲਜੋਤ ਸਿੰਘ ਉਰਫ਼ ਜੋਤ ਦੇ ਨਿਰਦੇਸ਼ਾਂ ’ਤੇ ਹੀ ਇਸ ਹਮਲੇ ਦੀ ਵਿਉਂਤਬੰਦੀ ਕੀਤੀ ਗਈ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਾਕਿਸਤਾਨੀ ਖੁਫ਼ੀਆ ਏਜੰਸੀISI ਪੰਜਾਬ ਵਿੱਚ ਅਫ਼ਰਾ-ਤਫ਼ਰੀ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਸੀ, ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਲਾਲ ਉਰਫ਼ ਸ਼ੰਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ। ਇਸ ਹਮਲੇ ਦੇ ਮੁੱਖ ਮੁਲਜ਼ਮ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਅਜੇ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।



Bjp office blast case solved

local advertisement banners
Comments


Recommended News
Popular Posts
Just Now