MLA ਪਠਾਣਮਾਜਰਾ ਨੂੰ ਵੱਡਾ ਝਟਕਾ! 14 ਦਿਨਾਂ ਦੀ ਹਿਰਾਸਤ ਤੇ ਇੱਕ ਹੋਰ ਨਵਾਂ ਪਰਚਾ ਦਰਜ
April 7, 2026
Harmeet-singh-pathanmajra

MLA ਪਠਾਣਮਾਜਰਾ ਨੂੰ ਵੱਡਾ ਝਟਕਾ! 14 ਦਿਨਾਂ ਦੀ ਹਿਰਾਸਤ ਤੇ ਇੱਕ ਹੋਰ ਨਵਾਂ ਪਰਚਾ ਦਰਜ



ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਪਟਿਆਲਾ ਦੀ ਅਦਾਲਤ ਨੇ14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਮਾਨਯੋਗ ਜੱਜ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ।

ਮਾਈਨਿੰਗ ਦਾ ਨਵਾਂ ਮਾਮਲਾ ਦਰਜ

ਪਠਾਣਮਾਜਰਾ ਦੀਆਂ ਮੁਸ਼ਕਿਲਾਂ ਉਸ ਸਮੇਂ ਹੋਰ ਵਧ ਗਈਆਂ ਜਦੋਂ ਉਨ੍ਹਾਂ ਵਿਰੁੱਧ ਨਾਜਾਇਜ਼ ਮਾਈਨਿੰਗ ਦਾ ਇੱਕ ਹੋਰ ਨਵਾਂ ਮਾਮਲਾ ਦਰਜ ਕੀਤਾ ਗਿਆ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਪੁਲਿਸ ਨੇ ਉਨ੍ਹਾਂ ਵਿਰੁੱਧ ਮਾਈਨਿੰਗ ਐਕਟ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਉਹ ਆਪਣੀ ਪਤਨੀ ਦੁਆਰਾ ਲਾਏ ਗਏ ਦੋਸ਼ਾਂ ਅਤੇ ਹੋਰ ਕਾਨੂੰਨੀ ਮਾਮਲਿਆਂ ਕਾਰਨ ਚਰਚਾ ਵਿੱਚ ਸਨ।

ਪੁਲਿਸ ਨੇ ਅਦਾਲਤ ਤੋਂ ਵਿਧਾਇਕ ਦੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜਣ ਦਾ ਫ਼ੈਸਲਾ ਸੁਣਾਇਆ। ਹੁਣ ਵਿਧਾਇਕ ਨੂੰ ਅਗਲੇ14 ਦਿਨ ਜੇਲ੍ਹ ਵਿੱਚ ਕੱਟਣੇ ਪੈਣਗੇ। ਪਾਰਟੀ ਅੰਦਰ ਵੀ ਇਸ ਘਟਨਾਕ੍ਰਮ ਨੂੰ ਲੈ ਕੇ ਚਰਚਾਵਾਂ ਤੇਜ਼ ਹਨ।

Harmeet singh pathanmajra

local advertisement banners
Comments


Recommended News
Popular Posts
Just Now