ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼    ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ    ਡੇਢ ਸਾਲ ਦੇ ਮਾਸੂਮ ਨੂੰ ਪਟਕ ਕੇ ਮਾਰਨ ਵਾਲੇ ਦੋਸ਼ੀ ਨੂੰ ਫਾਂਸੀ, 41 ਦਿਨਾਂ ’ਚ ਅਦਾਲਤ ਦਾ ਇਤਿਹਾਸਕ ਫ਼ੈਸਲਾ    ਮੁੜ ਜੇਲ੍ਹ ਜਾਣਗੇ ਅਦਾਕਾਰ ਰਾਜਪਾਲ ਯਾਦਵ! ਚੈੱਕ ਬਾਊਂਸ ਮਾਮਲੇ ‘ਚ ਦਿੱਲੀ ਹਾਈਕੋਰਟ ਤੋਂ ਮਿਲਿਆ ਵੱਡਾ ਝਟਕਾ    ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ   
ਸੁਖਬੀਰ ਸਿੰਘ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆ ਕੇ ਸਾਬਤ ਕਰਨ- ਗਿਆਨੀ ਰਘਬੀਰ ਸਿੰਘ
April 8, 2026
Raghbir-Singh-Challenges-Sukhbir

ਸੁਖਬੀਰ ਸਿੰਘ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆ ਕੇ ਸਾਬਤ ਕਰਨ- ਗਿਆਨੀ ਰਘਬੀਰ ਸਿੰਘ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਤਾਜ਼ਾ ਬਿਆਨ'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ2 ਦਸੰਬਰ2024 ਨੂੰ ਸੁਣਾਈ ਗਈ ਧਾਰਮਿਕ ਤਨਖ਼ਾਹ (ਸੇਵਾ) ਨੂੰ ਇਕ'ਸਾਜ਼ਿਸ਼' ਕਰਾਰ ਦੇਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਮਰਿਆਦਾਵਾਂ ਅਤੇ ਪੰਥਕ ਪਰੰਪਰਾਵਾਂ ਦੀ ਘੋਰ ਉਲੰਘਣਾ ਹੈ।

ਸਾਬਕਾ ਜਥੇਦਾਰ ਨੇ ਸਪੱਸ਼ਟ ਕੀਤਾ ਕਿ2 ਦਸੰਬਰ ਦਾ ਫ਼ੈਸਲਾ ਕਿਸੇ ਨਿੱਜੀ ਰੰਜਿਸ਼ ਤਹਿਤ ਨਹੀਂ, ਸਗੋਂ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਸੰਗਤ ਦੀ ਕਚਹਿਰੀ ਵਿਚ ਖੁਦ ਕਬੂਲ ਕੀਤੇ ਗਏ ਗੁਨਾਹਾਂ ਦੇ ਅਧਾਰ'ਤੇ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਦਿਨ ਸਾਰੀ ਲੀਡਰਸ਼ਿਪ ਨੇ ਮਾਈਕ ਫੜ੍ਹ ਕੇ ਸੰਗਤ ਦੇ ਸਾਹਮਣੇ ਆਪਣੀਆਂ ਭੁੱਲਾਂ ਮੰਨੀਆਂ ਸਨ ਅਤੇ ਲੱਗੀ ਹੋਈ ਸੇਵਾ ਵੀ ਨਿਭਾਈ ਸੀ। ਪਰ ਹੁਣ ਸੇਵਾ ਪੂਰੀ ਹੋਣ ਤੋਂ ਬਾਅਦ ਆਪਣੇ ਬਿਆਨਾਂ ਤੋਂ ਮੁੱਕਰ ਜਾਣਾ ਅਤੇ ਇਸ ਨੂੰ ਸਾਜ਼ਿਸ਼ ਦੱਸਣਾ ਮੰਦਭਾਗਾ ਹੈ।

ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਕੋਈ ਵੀ ਦਿਨ ਮੁਕਰਰ ਕਰ ਲੈਣ ਅਤੇ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ'ਤੇ ਪੇਸ਼ ਹੋਣ। ਉੱਥੇ ਗੁਰੂ ਸਾਹਿਬ ਦੇ ਪ੍ਰਕਾਸ਼ ਅਤੇ ਪੰਜ ਸਿੰਘ ਸਾਹਿਬਾਨ ਦੀ ਹਜ਼ੂਰੀ ਵਿਚ ਉਹ ਇਹ ਸਾਬਤ ਕਰਨ ਕਿ ਇਹ ਫ਼ੈਸਲਾ ਕਿਸੇ ਸਾਜ਼ਿਸ਼ ਦਾ ਹਿੱਸਾ ਸੀ। ਸਾਬਕਾ ਜਥੇਦਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਜੇਕਰ ਇਹ ਸਾਜ਼ਿਸ਼ ਸਾਬਤ ਹੁੰਦੀ ਹੈ, ਤਾਂ ਪੰਥ ਜੋ ਵੀ ਸਜ਼ਾ ਉਨ੍ਹਾਂ (ਸਿੰਘ ਸਾਹਿਬਾਨ) ਨੂੰ ਲਗਾਏਗਾ, ਉਹ ਖਿੜੇ ਮੱਥੇ ਪ੍ਰਵਾਨ ਕਰਨਗੇ।ਉਨ੍ਹਾਂ ਅਖੀਰ ਵਿਚ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ ਅਤੇ ਇਸ'ਤੇ ਉਂਗਲ ਉਠਾਉਣਾ ਸਿੱਖੀ ਸਿਧਾਂਤਾਂ ਦੇ ਵਿਰੁੱਧ ਹੈ।


Raghbir Singh Challenges Sukhbir Badal

local advertisement banners
Comments


Recommended News
Popular Posts
Just Now