April 10, 2026
PSEB 8ਵੀਂ ਜਮਾਤ ਦਾ ਨਤੀਜਾ ਐਲਾਨਿਆ! 96.51% ਵਿਦਿਆਰਥੀ ਹੋਏ ਪਾਸ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦਾ ਸਾਲਾਨਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਸਾਲ ਕੁੱਲ ਨਤੀਜਾ96.51 ਫੀਸਦੀ ਰਿਹਾ ਹੈ। ਪ੍ਰੀਖਿਆ ਵਿੱਚ10,422 ਸਕੂਲਾਂ ਦੇ ਕੁੱਲ2,62,966 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਵਿੱਚੋਂ2,53,789 ਵਿਦਿਆਰਥੀ ਸਫ਼ਲ ਹੋਏ ਹਨ।
ਮੈਰਿਟ ਸੂਚੀ ਵਿੱਚ ਕੁੜੀਆਂ ਦਾ ਦਬਦਬਾ
ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ (ਜੈਤੋ) ਦੀ ਵਿਦਿਆਰਥਣ ਤਮੰਨਾ ਨੇ600 ਵਿੱਚੋਂ600 ਅੰਕ (100%) ਹਾਸਲ ਕਰਕੇ ਸੂਬੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੰਗਰੂਰ ਦੇ ਸਰਕਾਰੀ ਮਿਡਲ ਸਕੂਲ (ਅਰਕਵਾਸ) ਦੀ ਜਪਨੀਤ ਕੌਰ ਨੇ598 ਅੰਕਾਂ (99.67%) ਨਾਲ ਦੂਜਾ ਅਤੇ ਫ਼ਰੀਦਕੋਟ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ (ਕੋਟ ਸੁਖੀਆ) ਦੀ ਜਸ਼ਨਦੀਪ ਕੌਰ ਨੇ ਵੀ598 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਬੋਰਡ ਨਿਯਮਾਂ ਮੁਤਾਬਕ, ਅੰਕ ਬਰਾਬਰ ਹੋਣ ’ਤੇ ਘੱਟ ਉਮਰ ਵਾਲੇ ਵਿਦਿਆਰਥੀ ਨੂੰ ਮੈਰਿਟ ਵਿੱਚ ਉੱਚਾ ਸਥਾਨ ਦਿੱਤਾ ਗਿਆ ਹੈ।
ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਵਾਰ ਪ੍ਰੀਖਿਆਵਾਂ ਬਹੁਤ ਹੀ ਪਾਰਦਰਸ਼ੀ ਅਤੇ ਸਖ਼ਤੀ ਨਾਲ ਕਰਵਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਆਪਣਾ ਨਤੀਜਾ ਬੋਰਡ ਦੀ ਵੈੱਬਸਾਈਟwww.pseb.ac.in ’ਤੇ ਦੇਖ ਸਕਦੇ ਹਨ। ਜਿਹੜੇ ਵਿਦਿਆਰਥੀ ਫੇਲ੍ਹ ਹੋਏ ਹਨ, ਉਨ੍ਹਾਂ ਲਈ ਸਪਲੀਮੈਂਟਰੀ ਪ੍ਰੀਖਿਆਵਾਂ ਜੂਨ2026 ਵਿੱਚ ਕਰਵਾਈਆਂ ਜਾਣਗੀਆਂ।
pseb 8th class result declared