ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਦਾ ਵੱਡਾ ਕਦਮ, ਲਗਵਾਏ ਫਲੈਕਸ ਬੋਰਡ    ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ PM ਮੋਦੀ ਨੂੰ ਅਪੀਲ-‘IPL ਨੂੰ ਤੁਰੰਤ ਕੀਤਾ ਜਾਵੇ ਬੰਦ’    ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ    ਅੰਮ੍ਰਿਤਸਰ ‘ਚ ਪਿਓ ਦੀ ਪਿੱਠ ‘ਚ ਧੀ ਨੇ ਮਾਰੀ ਗੋਲੀ, ਅਰਦਾਸ ਕਰਦੇ ਵਕਤ ਲਾਇਸੈਂਸੀ ਪਿਸਤੌਲ ਨਾਲ ਕੀਤੀ ਫਾਈਰਿੰਗ    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫਤਾਰ, CBI ਦੇ ਸ਼ਿਕੰਜੇ ‘ਚ ਕੈਮਿਸਟਰੀ ਦਾ ਪ੍ਰੈਫੈਸਰ    ਫਿਲੌਰ ਤੋਂ ਲੈਸਟਰ ਤੱਕ ਦਾ ਸਫਰ: ਕੁਲਵਿੰਦਰ ਸਿੰਘ ਜੋਹਲ ਬਣੇ ਲੈਸਟਰ ਦੇ ਪਹਿਲੇ ਗੁਰਸਿੱਖ ਲਾਰਡ ਮੇਅਰ    SDM ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹਾਈਵੇਅ ਜ਼ਮੀਨ ਐਕੁਆਇਰ ‘ਚ ਗਬਨ ਦਾ ਮਾਮਲਾ    ਸੰਜੀਵ ਅਰੋੜਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ    ਵਿਆਹ ਦੇ ਚਾਰ ਸਾਲ ਬਾਅਦ ਮੌਨੀ ਰਾਏ ਅਤੇ ਸੂਰਜ ਹੋਏ ਅਲੱਗ, ਤਲਾਕ ਲੈ ਕੇ ਕੀਤਾ ਰਿਸ਼ਤਾ ਖਤਮ    ਜ਼ਿਲ੍ਹੇ 'ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ   
ਕਿਸ਼ਤੀ ਹਾਦਸੇ ਨੇ ਮਚਾਇਆ ਕਹਿਰ! 11 ਦੀ ਮੌਤ, 4 ਗਾਇਬ, CM ਮਾਨ ਪਹੁੰਚੇ ਜਗਰਾਓਂ
April 11, 2026
Vrindavan-boat-accident

ਕਿਸ਼ਤੀ ਹਾਦਸੇ ਨੇ ਮਚਾਇਆ ਕਹਿਰ! 11 ਦੀ ਮੌਤ, 4 ਗਾਇਬ, CM ਮਾਨ ਪਹੁੰਚੇ ਜਗਰਾਓਂ



ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ11 ਹੋ ਗਈ ਹੈ। ਅਬੋਹਰ ਦੇ ਰਹਿਣ ਵਾਲੇ ਮਾਨਿਕ ਟੰਡਨ ਦੀ ਲਾਸ਼ ਵੀ ਸ਼ਨੀਵਾਰ ਨੂੰ ਮਿਲੀ। ਮਾਨਿਕ ਦੀ ਮੰਗਣੀ ਹੋਈ ਸੀ ਅਤੇ ਉਸ ਦਾ ਵਿਆਹ12 ਸਤੰਬਰ ਨੂੰ ਹੋਣਾ ਸੀ। ਉਹ ਮਧੁਰ ਬਹਿਲ ਦੀ ਮਾਸੀ ਦਾ ਪੁੱਤ ਸੀ।

ਦੂਜੇ ਪਾਸੇ ਹਾਦਸੇ ਵਿਚ ਮਾਰੇ ਗਏ ਪੰਜਾਬ ਦੇ9 ਲੋਕਾਂ ਦੀਆਂ ਮ੍ਰਿਤਕ ਦੇਹਾਂ ਘਰ ਪਹੁੰਚ ਗਈਆਂ। ਮੁੱਖ ਮੰਤਰੀ ਭਗਵੰਤ ਮਾਨ ਵੀ ਜਗਰਾਓਂ ਵਿਖੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ। ਉਨ੍ਹਾਂ ਨੇ ਮ੍ਰਿਤਕ ਚਰਨਜੀਤ ਅਤੇ ਪਿੰਕੀ ਬਹਿਲ ਨੂੰ ਸ਼ਰਧਾਂਜਲੀ ਭੇਟ ਕੀਤੀ ਇਸ ਦੌਰਾਨ ਉੱਤਰ ਪ੍ਰਦੇਸ਼ ਵਿੱਚ, ਪੁਲਿਸ ਨੇ ਕਿਸ਼ਤੀ ਚਾਲਕ ਪੱਪੂ ਅਤੇ ਪੋਂਟੂਨ ਪੁਲ ਦੇ ਠੇਕੇਦਾਰ ਨਾਰਾਇਣ ਸ਼ਰਮਾ ਵਿਰੁੱਧ ਮਾਮਲਾ ਦਰਜ ਕੀਤਾ ਹੈ। ਕਿਸ਼ਤੀ ਚਾਲਕ ‘ਤੇ ਦੋਸ਼ ਹੈ ਕਿ ਜਦੋਂ ਯਾਤਰੀਆਂ ਨੇ ਉਸਨੂੰ ਵਾਪਸ ਮੁੜਨ ਲਈ ਕਿਹਾ ਤਾਂ ਰਸਤੇ ਵਿੱਚ ਖ਼ਤਰੇ ਨੂੰ ਨਜ਼ਰਅੰਦਾਜ਼ ਕੀਤਾ। ਕਿਸ਼ਤੀ ਵਿੱਚ ਲਾਈਫ ਜੈਕਟਾਂ ਦੀ ਘਾਟ ਸੀ। ਕਿਸ਼ਤੀ ਵਿਚ ਸਮਰੱਥਾ ਤੋਂ ਵੱਧ ਭੀੜ ਹੋਣ ਕਰਕੇ ਇਸ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਇਹ ਪਲਟ ਗਈ। ਇਸ ਦੌਰਾਨ ਠੇਕੇਦਾਰ ਨਾਰਾਇਣ ਸ਼ਰਮਾ ਬਿਨਾਂ ਕਿਸੇ ਪੂਰਵ ਸੂਚਨਾ ਦੇ ਪੋਂਟੂਨ ਪੁਲ ਨੂੰ ਢਾਹ ਰਿਹਾ ਸੀ ਅਤੇ ਦੁਬਾਰਾ ਜੋੜ ਰਿਹਾ ਸੀ।

ਦੇਵਰਾਹਾ ਬਾਬਾ ਘਾਟ ਦੇ ਨੇੜੇ ਇੱਕ ਮ੍ਰਿਤਕ ਦੇਹ ਬਰਾਮਦ ਕੀਤੀ ਗਈ ਹੈ। ਬਾਕੀ ਲਾਪਤਾ ਲੋਕ ਕਿਉਂ ਨਹੀਂ ਮਿਲੇ? ਬਚਾਅ ਕਾਰਜ ਵਿੱਚ ਸ਼ਾਮਲ ਇੱਕ ਅਧਿਕਾਰੀ ਨੇ ਦੱਸਿਆ ਕਿ ਯਮੁਨਾ ਨਦੀ ਦਾ ਵਹਾਅ ਤੇਜ਼ ਹੈ, ਇਸ ਲਈ ਲੋਕ ਕਾਫ਼ੀ ਦੂਰੀ ਤੱਕ ਰੁੜ ਸਕਦੇ ਹਨ। ਇਸ ਤੋਂ ਇਲਾਵਾ, ਮ੍ਰਿਤਕ ਨਦੀ ਦੇ ਅੰਦਰ ਗਾਦ ਅਤੇ ਰੇਤ ਵਿੱਚ ਦੱਬੀਆਂ ਹੋ ਸਕਦੀਆਂ ਹਨ। ਉਹ24 ਘੰਟਿਆਂ ਬਾਅਦ ਫੁੱਲ ਕੇ ਉਪਰ ਆ ਸਕਦੀਆਂ ਹਨ।

ਹਾਦਸੇ ਵਾਲੀ ਥਾਂ ‘ਤੇ ਪਾਣੀ25 ਫੁੱਟ ਡੂੰਘਾ ਪਾਣੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਿਸ਼ਤੀ ਦੀ ਸਮਰੱਥਾ40 ਸ਼ਰਧਾਲੂਆਂ ਕੀਤੀ ਸੀ। ਕਿਸੇ ਵੀ ਸ਼ਰਧਾਲੂ ਨੂੰ ਨਾਵਿਕ ਨੇ ਲਾਈਫ ਜੈਕੇਟ ਨਹੀਂ ਦਿੱਤੀ ਸੀ। ਪਾਂਟੂਨ ਪੁਲ ਦੀ ਰਿਪੇਅਰਿੰਗ ਕਰ ਰਹੇ ਲੋਕਾਂ ਅਤੇ ਹੋਰ ਨਾਵਿਕਾਂ ਨੇ ਕੁਝ ਲੋਕਾਂ ਨੂੰ ਬਚਾਇਆ। ਬਾਅਦ ਵਿਚ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਤੇ ਰੈਸਕਿਊ ਸ਼ੁਰੂ ਕੀਤਾ।

Vrindavan boat accident

local advertisement banners
Comments


Recommended News
Popular Posts
Just Now