April 11, 2026
ਸਰਕਾਰ ਦਾ ਵੱਡਾ ਫੈਸਲਾ: ਬੇਅਦਬੀ ‘ਤੇ 10 ਸਾਲ ਤੋਂ ਉਮਰ ਕੈਦ ਤੱਕ ਸਜ਼ਾ ਦਾ ਪ੍ਰਸਤਾਵ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਇਕ ਇਤਿਹਾਸਕ ਕਦਮ ਚੁੱਕਿਆ ਹੈ। ਪੰਜਾਬ ਕੈਬਨਿਟ ਨੇ ਨਵੇਂ ਬਿੱਲ ਦੇ ਖਰੜੇ ਨੂੰ ਹਰੀ ਝੰਡੀ ਦਿੱਤੀ ਹੈ, ਜਿਸ ਦੇ ਤਹਿਤ ਬੇਅਦਬੀ ਦੇ ਮਾਮਲਿਆਂ ਵਿਚ ਦੋਸ਼ੀਆਂ ਲਈ ਘੱਟੋ-ਘੱਟ10 ਸਾਲ ਦੀ ਸਜ਼ਾ ਅਤੇ ਵੱਧ ਤੋਂ ਵੱਧ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਸ਼ੀਆਂ'ਤੇ5 ਲੱਖ ਤੋਂ ਲੈ ਕੇ25 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਵੀ ਲਗਾਇਆ ਜਾ ਸਕੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਇਹ ਨਵਾਂ ਬਿੱਲ ਪੂਰਵ ਬਿੱਲਾਂ ਵਿੱਚ ਕੋਈ ਛੇੜਛਾੜ ਨਹੀਂ, ਸਗੋਂ ਸਿੱਖ ਧਰਮ ਦੇ ਪ੍ਰਮੁੱਖ ਗ੍ਰੰਥ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਲਿਆਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਦਮ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਰੱਖਿਆ ਅਤੇ ਸੂਬੇ ਵਿੱਚ ਧਾਰਮਿਕ ਸਦਭਾਵਨਾ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ।
Strict Punishment For Disrespect Cases