ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਦਾ ਵੱਡਾ ਕਦਮ, ਲਗਵਾਏ ਫਲੈਕਸ ਬੋਰਡ    ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ PM ਮੋਦੀ ਨੂੰ ਅਪੀਲ-‘IPL ਨੂੰ ਤੁਰੰਤ ਕੀਤਾ ਜਾਵੇ ਬੰਦ’    ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ    ਅੰਮ੍ਰਿਤਸਰ ‘ਚ ਪਿਓ ਦੀ ਪਿੱਠ ‘ਚ ਧੀ ਨੇ ਮਾਰੀ ਗੋਲੀ, ਅਰਦਾਸ ਕਰਦੇ ਵਕਤ ਲਾਇਸੈਂਸੀ ਪਿਸਤੌਲ ਨਾਲ ਕੀਤੀ ਫਾਈਰਿੰਗ    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫਤਾਰ, CBI ਦੇ ਸ਼ਿਕੰਜੇ ‘ਚ ਕੈਮਿਸਟਰੀ ਦਾ ਪ੍ਰੈਫੈਸਰ    ਫਿਲੌਰ ਤੋਂ ਲੈਸਟਰ ਤੱਕ ਦਾ ਸਫਰ: ਕੁਲਵਿੰਦਰ ਸਿੰਘ ਜੋਹਲ ਬਣੇ ਲੈਸਟਰ ਦੇ ਪਹਿਲੇ ਗੁਰਸਿੱਖ ਲਾਰਡ ਮੇਅਰ    SDM ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹਾਈਵੇਅ ਜ਼ਮੀਨ ਐਕੁਆਇਰ ‘ਚ ਗਬਨ ਦਾ ਮਾਮਲਾ    ਸੰਜੀਵ ਅਰੋੜਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ    ਵਿਆਹ ਦੇ ਚਾਰ ਸਾਲ ਬਾਅਦ ਮੌਨੀ ਰਾਏ ਅਤੇ ਸੂਰਜ ਹੋਏ ਅਲੱਗ, ਤਲਾਕ ਲੈ ਕੇ ਕੀਤਾ ਰਿਸ਼ਤਾ ਖਤਮ    ਜ਼ਿਲ੍ਹੇ 'ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ   
ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ‘ਤੇ ਬੋਲੇ SGPC ਪ੍ਰਧਾਨ-‘ਭਾਵਨਾਵਾਂ ਨੂੰ ਮਾਰੀ ਗਈ ਗਹਿਰੀ ਸੱਟ’
April 11, 2026
Devotees-Stopped-From-Visiting-P

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ‘ਤੇ ਬੋਲੇ SGPC ਪ੍ਰਧਾਨ-‘ਭਾਵਨਾਵਾਂ ਨੂੰ ਮਾਰੀ ਗਈ ਗਹਿਰੀ ਸੱਟ’


ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਜਥੇ ਵਿੱਚੋਂ150 ਦੇ ਕਰੀਬ ਸ਼ਰਧਾਲੂਆਂ ਨੂੰ ਰੋਕਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਰੋਕਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ ਹੈ । ਐਡਵੋਕੇਟ ਧਾਮੀ ਨੇ ਕਿਹਾ ਇਸ ਤੋਂ ਪਹਿਲਾਂ ਤਾਂ ਪਾਕਿਸਤਾਨ ਵਿਖੇ ਵੱਖੋ ਵੱਖ ਸਮਾਗਮਾਂ ਵਿੱਚ ਸ਼ਿਰਕਤ ਕਰਨ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ੇ ਹੀ ਵੱਡੀ ਗਿਣਤੀ ਵਿੱਚ ਕੱਟੇ ਜਾਂਦੇ ਰਹੇ ਹਨ ਪਰੰਤੂ ਹੁਣ ਵੀਜ਼ੇ ਦੇ ਕੇ ਵਾਹਗਾ ਬਾਰਡਰ ‘ਤੇ ਹੀ ਸੰਗਤਾਂ ਨੂੰ ਜਾਣ ਤੋਂ ਰੋਕ ਲੈਣਾ ਇਸ ਤੋਂ ਮੰਦਭਾਗੀ ਗੱਲ ਹੋਰ ਕੀ ਹੋ ਸਕਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨਾਂ ਸ਼ਰਧਾਲੂਆਂ ਦੇ ਵੀਜ਼ੇ ਲੱਗ ਜਾਂਦੇ ਹਨ ਉਹਨਾਂ ਨੂੰ ਕਿਸੇ ਪ੍ਰਕਾਰ ਤੋਂ ਜਾਣ ਵਿੱਚ ਰੁਕਾਵਟ ਪੈਦਾ ਨਾ ਕੀਤੀ ਜਾਵੇ, ਕਿਉਂਕਿ ਇਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜਦੀ ਹੈ।


Devotees Stopped From Visiting Pakistan

local advertisement banners
Comments


Recommended News
Popular Posts
Just Now