ਸਿੱਖ ਇਤਹਾਸ ਚ ਵਿਸ਼ੇਸ਼ ਮਹੱਤਤਾ ਰੱਖਦਾ ਵਿਸਾਖੀ ਦਾ ਤਿਉਹਾਰ    ਪ੍ਰਧਾਨ ਮੰਤਰੀ ਮੋਦੀ ਵਲੋਂ ਡਾ. ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ 'ਤੇ ਸ਼ਰਧਾਂਜਲੀ ਭੇਟ    ਚੰਡੀਗੜ੍ਹ ਦੇ ਵਿਭਾਗਾਂ ‘ਚ ਲਾਗੂ ਹੋਵੇਗਾ ਆਟੋ ਅਪੀਲ ਸਿਸਟਮ, ਹਰਿਆਣਾ ਸਰਕਾਰ ਨਾਲ 5 ਸਾਲ ਦਾ ਸਮਝੌਤਾ    ਚੰਡੀਗੜ੍ਹ ਦੇ ਵਿਭਾਗਾਂ ‘ਚ ਲਾਗੂ ਹੋਵੇਗਾ ਆਟੋ ਅਪੀਲ ਸਿਸਟਮ, ਹਰਿਆਣਾ ਸਰਕਾਰ ਨਾਲ 5 ਸਾਲ ਦਾ ਸਮਝੌਤਾ    “‘ਮੈਂ ਗਲਤ ਕੀਤਾ…’ ਮਹਿਰੋਂ ਨੇ ਭਾਬੀ ਕਮਲ ਕੌਰ ਕਤਲ ਮਾਮਲੇ ‘ਚ ਤੋੜੀ ਚੁੱਪ”    ਦਲ ਖ਼ਾਲਸਾ ਵੱਲੋਂ ਪਾਵਨ ਸਰੂਪਾਂ ਨੂੰ ਕਾਨੂੰਨੀ ਦਾਇਰੇ ’ਚ ਬੰਨ੍ਹਣ ਦਾ ਸਖ਼ਤ ਵਿਰੋਧ    ਦਲ ਖ਼ਾਲਸਾ ਵੱਲੋਂ ਪਾਵਨ ਸਰੂਪਾਂ ਨੂੰ ਕਾਨੂੰਨੀ ਦਾਇਰੇ ’ਚ ਬੰਨ੍ਹਣ ਦਾ ਸਖ਼ਤ ਵਿਰੋਧ    ਦਲ ਖ਼ਾਲਸਾ ਵੱਲੋਂ ਪਾਵਨ ਸਰੂਪਾਂ ਨੂੰ ਕਾਨੂੰਨੀ ਦਾਇਰੇ ’ਚ ਬੰਨ੍ਹਣ ਦਾ ਸਖ਼ਤ ਵਿਰੋਧ    ਕਾਂਗਰਸ ਨੇ ਬੇਅਦਬੀ ਕਾਨੂੰਨ ’ਚ ਸੋਧ ਦਾ ਕੀਤਾ ਸਵਾਗਤ! ਪਰ ‘ਆਪ’ ਸਰਕਾਰ ਦੀ ਨੀਅਤ ‘ਤੇ ਚੁੱਕੇ ਸਵਾਲ    ਕਾਂਗਰਸ ਨੇ ਬੇਅਦਬੀ ਕਾਨੂੰਨ ’ਚ ਸੋਧ ਦਾ ਕੀਤਾ ਸਵਾਗਤ! ਪਰ ‘ਆਪ’ ਸਰਕਾਰ ਦੀ ਨੀਅਤ ‘ਤੇ ਚੁੱਕੇ ਸਵਾਲ   
ਸਿੱਖ ਇਤਹਾਸ ਚ ਵਿਸ਼ੇਸ਼ ਮਹੱਤਤਾ ਰੱਖਦਾ ਵਿਸਾਖੀ ਦਾ ਤਿਉਹਾਰ
April 14, 2026
Baisakhi-the-historic-day

ਸਿੱਖ ਇਤਹਾਸ ਚ ਵਿਸ਼ੇਸ਼ ਮਹੱਤਤਾ ਰੱਖਦਾ ਵਿਸਾਖੀ ਦਾ ਤਿਉਹਾਰ




ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ।1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਉਂਦਾ ਹੈ।

ਇਸ ਦਿਨ ਨੂੰ ਵੈਸਾਖ ਮਹੀਨੇ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ। ਆਮ ਤੌਰ ‘ਤੇ ਇਹ ਤਿਉਹਾਰ ਹਾੜੀ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ'ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਕਈ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ।

ਖਾਲਸਾ ਪੰਥ ਦੀ ਸਥਾਪਨਾ

1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਭਗ80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।

ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।

ਜਲਿਆਂਵਾਲੇ ਬਾਗ ਅੰਮ੍ਰਿਤਸਰ ਦਾ ਸਾਕਾ

13 ਅਪ੍ਰੈਲ1919 ਦੀ ਵਿਸਾਖੀ ਨੂੰ ਜਲਿਆਂਵਾਲੇ ਬਾਗ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ। ਇਸ ਸਾਕੇ ਵਿਚ ਲਗਭਗ20,000 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਬੱਚੇ, ਔਰਤਾਂ, ਬਜ਼ੁਰਗ ਆਦਿ ਸ਼ਾਮਿਲ ਸਨ।



Baisakhi the historic day

local advertisement banners
Comments


Recommended News
Popular Posts
Just Now