*ਵਿਦੇਸ਼ੀ ਹੈਂਡਲਰਾਂ ਤੋਂ ਜ਼ਮੀਨੀ ਅਪਰਾਧੀਆਂ ਤੱਕ, ‘ਗੈਂਗਸਟਰਾਂ ‘ਤੇ ਵਾਰ’ ਨੇ ਸੰਗਠਿਤ ਅਪਰਾਧ ਦੀ ਕਮਰ ਤੋੜੀ*    ‘50 ਲੱਖ ਰੁਪਏ ਦਿਓ ਨਹੀਂ ਤਾਂ ਪਰਿਵਾਰ ਸਮੇਤ ਖ਼ਤਮ ਕਰ ਦਿਆਂਗੇ', ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ ਐਂਬੂਲੈਂਸ ਚਾਲਕ ਤੋਂ ਮੰਗੀ ਫਿਰੌਤੀ    ਅਮਰੀਕੀ ਫੌਜ ਨੇ ਇਰਾਨੀ ਮਾਲਵਾਹਕ ਜਹਾਜ਼ ਕੀਤਾ ਜ਼ਬਤ, ਪਾਕਿਸਤਾਨ ’ਚ ਦੂਜੇ ਦੌਰ ਦੀ ਹੋਣ ਵਾਲੀ ਗੱਲਬਾਤ ’ਤੇ ਛਾਇਆ ਸੰਕਟ    ਅਮਰੀਕੀ ਫੌਜ ਨੇ ਇਰਾਨੀ ਮਾਲਵਾਹਕ ਜਹਾਜ਼ ਕੀਤਾ ਜ਼ਬਤ, ਪਾਕਿਸਤਾਨ ’ਚ ਦੂਜੇ ਦੌਰ ਦੀ ਹੋਣ ਵਾਲੀ ਗੱਲਬਾਤ ’ਤੇ ਛਾਇਆ ਸੰਕਟ    ਆਸਟਰੇਲੀਆ ’ਚ ਪੰਜਾਬੀ ਨੌਜਵਾਨ ਕਰੋੜਾਂ ਰੁਪਏ ਦੀ ਚੋਰੀ ਦੇ ਇਲਜ਼ਾਮ ’ਚ ਗ੍ਰਿਫ਼ਤਾਰ    ਆਸਟਰੇਲੀਆ ’ਚ ਪੰਜਾਬੀ ਨੌਜਵਾਨ ਕਰੋੜਾਂ ਰੁਪਏ ਦੀ ਚੋਰੀ ਦੇ ਇਲਜ਼ਾਮ ’ਚ ਗ੍ਰਿਫ਼ਤਾਰ    ਅਮਰੀਕੇ ‘ਚ ਸੜਕ ਹਾਦਸੇ ਦੌਰਾਨ ਹਰਿਆਣਾ ਦੇ ਨੌਜਵਾਨ ਦੀ ਮੌਤ, ਡੰਕੀ ਰੂਟ ਪਹੁੰਚਿਆ ਸੀ ਅਮਰੀਕਾ    ਰੋਪੜ ਦੇ ਪਿੰਡ ਓਇੰਦ ਦੀ ਪੰਚਾਇਤ ਦਾ ਫਰਮਾਨ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ    ਰੋਪੜ ਦੇ ਪਿੰਡ ਓਇੰਦ ਦੀ ਪੰਚਾਇਤ ਦਾ ਫਰਮਾਨ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ    122 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਨੂੰ ਪੂਰਾ ਕਰਨ ਲਈ ਰਾਜ ਦੀਆਂ ਮੰਡੀਆਂ ‘ਚ ਪੁਖਤਾ ਇੰਤਜ਼ਾਮ   
ਦਸਤਖ਼ਤ ਲਈ ਗਵਰਨਰ ਨੂੰ ਭੇਜਿਆ ਗਿਆ ਬੇਅਦਬੀ ਖਿਲਾਫ਼ ਪਾਸ ਬਿੱਲ, CM ਮਾਨ ਨੇ ਪੋਸਟ ਕਰ ਸਾਂਝੀ ਕੀਤੀ ਜਾਣਕਾਰੀ
April 17, 2026
-bill-against-sacrilege

ਦਸਤਖ਼ਤ ਲਈ ਗਵਰਨਰ ਨੂੰ ਭੇਜਿਆ ਗਿਆ ਬੇਅਦਬੀ ਖਿਲਾਫ਼ ਪਾਸ ਬਿੱਲ, CM ਮਾਨ ਨੇ ਪੋਸਟ ਕਰ ਸਾਂਝੀ ਕੀਤੀ ਜਾਣਕਾਰੀ



ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਪਾਸ ਹੋਇਆ ਬਿਲ ਦਸਤਖਤ ਲਈ ਭੇਜਿਆ ਗਿਆ ਹੈ ਤੇ ਇਸ ਦੀ ਜਾਣਕਾਰੀ ਖੁਦ ਸੀਐੱਮ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ।

ਪੋਸਟ ਵਿਚ ਉਨ੍ਹਾਂ ਲਿਖਿਆ ਕਿ ਬੇਅਦਬੀ ਨਾਲ ਜੁੜੇ ਮਾਮਲੇ ਵਿਚ ਵਿਧਾਨ ਸਭਾ ਵਿਚ ਪਾਸ ਬਿੱਲ ਰਾਜਪਾਲ ਨੂੰ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਵਿਸਾਖੀ ਮੌਕੇ ਵਿਧਾਨ ਸਭਾ ‘ਚ ਪਾਸ ਬੇਅਦਬੀ ਖਿਲਾਫ ਬਿੱਲ ਕੀਤਾ ਗਿਆ ਸੀ। ਦੂਜੇ ਪਾਸੇ ਬੀਤੇ ਦਿਨੀਂ ਪਠਾਨਕੋਟ ਪਹੁੰਚੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਸੀ ਕਿ ਬਿਲ ਅਜੇ ਤੱਕ ਉਨ੍ਹਾਂ ਕੋਲ ਨਹੀਂ ਪਹੁੰਚਿਆ ਹੈ ਤੇ ਜਿਵੇਂ ਹੀ ਬਿੱਲ ਆਏਗਾ, ਉਸ ‘ਤੇ ਵਿਚਾਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੀਐੱਮ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੀ ਬੈਠਕ ਵੀ ਬੁਲਾਈ ਗਈ ਹੈ। ਅੱਜ ਦੀ ਬੈਠਕ ਵਿਚ ਮੀਂਹ ਕਾਰਨ ਫਸਲਾਂ ਨੂੰ ਹੋਏ ਨੁਕਸਾਨ ‘ਤੇ ਵਿਸਾਤਰ ਨਾਲ ਚਰਚਾ ਹੋਣ ਦੀ ਸੰਭਾਵਨਾ ਹੈ ਤੇ ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵਿਚ ਚੱਲ ਰਹੀਆਂ ਭਰਤੀਆਂ ਤੇ ਹੋਰ ਪ੍ਰਸ਼ਾਸਨਿਕ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਬੈਠਕ ਮਗਰੋਂ ਸੀਐੱਮ ਮਾਨ ਵੱਲੋਂ ਪ੍ਰੈੱਸ ਕਾਨਫਰੰਸ ਵੀ ਕੀਤੀ ਜਾਵੇਗੀ। ਬੈਠਕ ਦੇ ਬਾਅਦ ਮੁੱਖ ਮੰਤਰੀ ਅੰਮ੍ਰਿਤਸਰ ਦੌਰੇ ‘ਤੇ ਜਾਣਗੇ ਜਿਥੇ ਉਹ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਕਰਨਗੇ

bill against sacrilege

local advertisement banners
Comments


Recommended News
Popular Posts
Just Now