ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ    ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ    ਟਰੰਪ ਦੀ ਇਰਾਨ ਨੂੰ ਅੰਤਿਮ ਚਿਤਾਵਨੀ! ਯੂਰੇਨੀਅਮ ਲੈਣ ਦੀ ਜ਼ਿੱਦ ’ਤੇ ਅੜਿਆ ਅਮਰੀਕਾ    ਕੈਨੇਡਾ ’ਚ 9,000 ਪੰਜਾਬੀਆਂ ’ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ    ਪੰਜਾਬ ਚੋਣਾਂ ਲਈ ਕਾਂਗਰਸ ਦੀ ਦਿੱਲੀ ’ਚ ਵੱਡੀ ਮੀਟਿੰਗ! ਜਿੱਤਣ ਵਾਲੇ ਉਮੀਦਵਾਰ ਨੂੰ ਹੀ ਮਿਲੇਗੀ ਟਿਕਟ    ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਨੇ ਪੰਜਾਬ ‘ਚ ਕਣਕ ਖਰੀਦ ਮਾਪਦੰਡਾਂ ‘ਚ ਦਿੱਤੀ ਢਿੱਲ    ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਮੋਬਾਈਲ ਹੋਇਆ ਹੈਕ, ਸੰਪਰਕਾਂ ਨੂੰ ਫਰਜ਼ੀ ਮੈਸੇਜ ਭੇਜ ਮੰਗੇ ਪੈਸੇ    ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਮੋਬਾਈਲ ਹੋਇਆ ਹੈਕ, ਸੰਪਰਕਾਂ ਨੂੰ ਫਰਜ਼ੀ ਮੈਸੇਜ ਭੇਜ ਮੰਗੇ ਪੈਸੇ    ਪੰਜਾਬ ਕੈਬਨਿਟ ‘ਚ ਲੱਗੀ ਅਹਿਮ ਫ਼ੈਸਲਿਆਂ ‘ਤੇ ਮੋਹਰ    CBI ਕੋਰਟ ਦਾ ਵੱਡਾ ਫੈਸਲਾ: ਨਾਮਧਾਰੀ ਆਗੂ ਦਿਲੀਪ ਸਿੰਘ ਭਗੌੜਾ ਘੋਸ਼ਿਤ   
ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਨੇ ਪੰਜਾਬ ‘ਚ ਕਣਕ ਖਰੀਦ ਮਾਪਦੰਡਾਂ ‘ਚ ਦਿੱਤੀ ਢਿੱਲ
April 17, 2026
Centre-relaxes-wheat

ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਨੇ ਪੰਜਾਬ ‘ਚ ਕਣਕ ਖਰੀਦ ਮਾਪਦੰਡਾਂ ‘ਚ ਦਿੱਤੀ ਢਿੱਲ



ਪੰਜਾਬ ਵਿੱਚ ਬੇਮੌਸਮੀ ਬਾਰਿਸ਼ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਹਾੜੀ ਮਾਰਕੀਟਿੰਗ ਸੀਜ਼ਨ (RMS) 2026-27 ਅਧੀਨ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿੱਚ ਵਿਸ਼ੇਸ਼ ਰਿਆਇਤ ਦਿੱਤੀ ਹਨ। ਇਹ ਫੈਸਲਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਨਾਲ-ਨਾਲ ਚੰਡੀਗੜ੍ਹ ‘ਤੇ ਵੀ ਲਾਗੂ ਹੋਵੇਗਾ।

ਦਰਅਸਲ ਸੂਬਾ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (FCI) ਵੱਲੋਂ ਕੇਂਦਰ ਸਰਕਾਰ ਨੂੰ ਭੇਜੀ ਗਈ ਇੱਕ ਬੇਨਤੀ ਵਿੱਚ ਕਿਹਾ ਗਿਆ ਸੀ ਕਿ ਬਾਰਿਸ਼ ਕਾਰਨ ਕਣਕ ਦੀ ਗੁਣਵੱਤਾ ਪ੍ਰਭਾਵਿਤ ਹੋਈ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਤੁਰੰਤ10 ਅਪ੍ਰੈਲ ਨੂੰ ਜ਼ਮੀਨੀ ਸਥਿਤੀ ਦਾ ਮੁਲਾਂਕਣ ਕਰਨ ਲਈ ਟੀਮਾਂ ਭੇਜ ਕੇ ਜਵਾਬ ਦਿੱਤਾ। ਇਹ ਫੈਸਲਾ ਫੀਲਡ ਰਿਪੋਰਟ ਦੇ ਆਧਾਰ ‘ਤੇ ਕੀਤਾ ਗਿਆ ਸੀ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਬੰਧ ਵਿੱਚ ਰਾਜ ਸਰਕਾਰ ਨੂੰ ਇੱਕ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਅੱਜ ਤੋਂ ਲਾਗੂ ਹੋਵੇਗਾ।


ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਸਵੇਰੇ ਇਸ ਸਬੰਧ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਫ.ਸੀ.ਆਈ. ਰਾਹੀਂ ਕਣਕ ਖਰੀਦ ਮਾਪਦੰਡਾਂ ਵਿੱਚ ਬਦਲਾਅ ਬਾਰੇ ਰਾਜ ਸਰਕਾਰ ਨੂੰ ਸੂਚਿਤ ਕੀਤਾ ਸੀ।

ਕੇਂਦਰ ਸਰਕਾਰ ਦੇ ਪੱਤਰ ਮੁਤਾਬਕ ਕਣਕ ਖਰੀਦ ਮਾਪਦੰਡਾਂ ਵਿੱਚ ਢਿੱਲ ਦਿੱਤੀ ਗਈ ਹੈ। ਪੂਰੇ ਪੰਜਾਬ ਅਤੇ ਚੰਡੀਗੜ੍ਹ (ਯੂ.ਟੀ.) ਵਿੱਚ ਬਦਰੰਗ ਕਣਕ ਦੀ ਸੀਮਾ ਵਧਾ ਕੇ70 ਫੀਸਦੀ ਕਰ ਦਿੱਤੀ ਗਈ ਹੈ। ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੀ ਸੀਮਾ ਜੋ ਪਹਿਲਾਂ6 ਫੀਸਦੀ ਸੀ, ਨੂੰ ਵਧਾ ਕੇ15% ਕਰ ਦਿੱਤੀ ਗਈ ਹੈ। ਖਰਾਬ ਅਤੇ ਅੰਸ਼ਿਕ ਤੌਰ ‘ਤੇ ਖਰਾਬ ਹੋਏ ਦਾਣਿਆਂ ਦੀ ਕੁੱਲ ਪ੍ਰਤੀਸ਼ਤਤਾ6 ਫੀਸਦੀ ਤੋਂ ਵੱਧ ਨਹੀਂ ਹੋਵੇਗੀ

Centre relaxes wheat

local advertisement banners
Comments


Recommended News
Popular Posts
Just Now