MP ਅੰਮ੍ਰਿਤਪਾਲ ਸਿੰਘ ‘ਤੇ ਵੱਡੀ ਕਾਰਵਾਈ ਦੀ ਤਿਆਰੀ,NSA ਖਤਮ ਹੋਣ ਨਾਲ ਹੀ ਹੋ ਸਕਦੀ ਗ੍ਰਿਫਤਾਰੀ
April 21, 2026
MP ਅੰਮ੍ਰਿਤਪਾਲ ਸਿੰਘ ‘ਤੇ ਵੱਡੀ ਕਾਰਵਾਈ ਦੀ ਤਿਆਰੀ,NSA ਖਤਮ ਹੋਣ ਨਾਲ ਹੀ ਹੋ ਸਕਦੀ ਗ੍ਰਿਫਤਾਰੀ
ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਜਨਾਲਾ ਥਾਣੇੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅਮ੍ਰਿਤਪਾਲ ਦੀ ਗ੍ਰਿਫ਼ਤਾਰੀ ਪਾਈ ਜਾ ਸਕਦੀ ਹੈ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਪਹੁੰਚ ਗਈ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੇ ਡਿਬਰੁਗੜ੍ਹ ਜੇਲ੍ਹ ਵਿੱਚ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਨਜ਼ਰਬੰਦ ਹੈ।
ਰਿਪੋਰਟਾਂ ਦੇ ਅਨੁਸਾਰ, ਅੰਮ੍ਰਿਤਪਾਲ ਸਿੰਘ ‘ਤੇ ਲੱਗੀNSA ਦੀ ਮਿਆਦ ਕੱਲ੍ਹ22 ਅਪ੍ਰੈਲ ਨੂੰ ਖਤਮ ਹੋ ਰਹੀ ਹੈ। ਇਸ ਤੋਂ ਤੁਰੰਤ ਬਾਅਦ, ਪੁਲਿਸ ਫਰਵਰੀ2023 ਦੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਉਸਨੂੰ ਰਸਮੀ ਤੌਰ ‘ਤੇ ਗ੍ਰਿਫਤਾਰ ਕਰ ਸਕਦੀ ਹੈ। ਉਸਦੀ ਗ੍ਰਿਫਤਾਰੀ ਤੋਂ ਬਾਅਦ, ਉਸਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ‘ਤੇ ਲਿਆ ਜਾਵੇਗਾ।
Punjab Pulice
Comments
Recommended News
Popular Posts
Just Now