ਕੇਦਾਰਨਾਥ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ
April 21, 2026
ਕੇਦਾਰਨਾਥ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ
ਕੇਦਾਰਨਾਥ ਮੰਦਰ ਵਿਚ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਫ਼ੈਸਲਾ ਮੰਦਰ ਦੀ ਪਵਿੱਤਰਤਾ ਅਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਮੰਦਰ ਦੇ ਅੰਦਰ ਮੋਬਾਈਲ ਫੋਨ ਲੈ ਕੇ ਜਾਣਾ, ਫੋਟੋਆਂ ਜਾਂ ਵੀਡੀਓ ਲੈਣਾ ਅਤੇ ਰੀਲਾਂ ਰਿਕਾਰਡ ਕਰਨਾ ਸਖ਼ਤੀ ਨਾਲ ਮਨ੍ਹਾ ਕਰ ਦਿੱਤਾ ਗਿਆ ਹੈ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਇਹ ਜਾਣਕਾਰੀ ਮੰਦਰ ਕਮੇਟੀ ਮੈਂਬਰ ਵਿਨੀਤ ਪੋਸਤੀ ਵਲੋਂ ਸਾਂਝੀ ਕੀਤੀ ਗਈ ਹੈ।
Mobile Ban
Comments
Recommended News
Popular Posts
Just Now