ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਫ਼ੌਜ ਦੀ ਮਦਦ ਮੰਗੀ
April 22, 2026
ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਫ਼ੌਜ ਦੀ ਮਦਦ ਮੰਗੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਪਿਛਲੇ578 ਦਿਨਾਂ ਤੋਂ ਭਾਰਤੀ ਸੰਚਾਰ ਨਿਗਮ ਦੇ400 ਫੁੱਟ ਟਾਵਰ ਤੇ ਚੜ੍ਹੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਹੇਠਾਂ ਲਿਆਉਣ ਲਈ ਪਟਿਆਲਾ ਪ੍ਰਸ਼ਾਸਨ ਨੇ ਫ਼ੌਜ ਦੀ ਮਦਦ ਮੰਗੀ ਹੈ। ਪਤਾ ਲੱਗਾ ਕਿ ਇਸ ਸੰਬੰਧ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਨੇ ਵਧੀਕ ਮੁੱਖ ਸਕੱਤਰ ਪੰਜਾਬ ਨੂੰ ਪੱਤਰ ਲਿਖਿਆ ਹੈ। ਦੂਜੇ ਪਾਸੇ ਸਮਾਣਾ ਵਿਖੇ ਲੱਗੇ ਟਾਵਰ ਮੋਰਚੇ ਨੂੰ ਸਮਾਪਤ ਕਰਨ ਲਈ ਅੱਜ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ।24 ਅਪ੍ਰੈਲ ਨੂੰ ਭੋਗ ਉਪਰੰਤ ਮੋਰਚਾ ਸਮਾਪਤ ਕਰ ਦਿੱਤਾ ਜਾਵੇਗਾ। ਜੇਕਰ ਸਰਕਾਰੀ ਸਹਾਇਤਾ ਨਾ ਮਿਲੀ ਤਾਂ ਭਾਈ ਗੁਰਜੀਤ ਸਿੰਘ ਖ਼ੁਦ ਹੀ ਹੇਠਾਂ ਆ ਸਕਦੇ ਹਨ।
Gurjeet Singh Khalsa
Comments
Recommended News
Popular Posts
Just Now