April 23, 2026
ਸ੍ਰੀ ਫਤਿਹਗੜ੍ਹ ਸਾਹਿਬ ਬੱਸ ਹਾਦਸਾ, CM ਮਾਨ ਨੇ ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵਾਪਰੇ ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਦੇ ਵਾਰਿਸਾਂ ਨੂੰ2 ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ, ਜਦਕਿ ਜ਼ਖਮੀਆਂ ਨੂੰ50,000 ਰੁਪਏ ਦਿੱਤੇ ਜਾਣਗੇ। ਇਸ ਹਾਦਸੇ ਵਿਚ9 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ34 ਜ਼ਖਮੀ ਹੋਏ ਸਨ।
ਦੱਸ ਦੇਈਏ ਕਿ ਬੀਤੀ15 ਅਪ੍ਰੈਲ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ।। ਸ਼ਰਧਾਲੂ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਬੱਸ ਵਿੱਚ ਤਕਨੀਕੀ ਨੁਕਸ ਪੈ ਗਿਆ। ਇਸ ਤੋਂ ਬਾਅਦ ਬੱਸ ਬੇਕਾਬੂ ਹੋ ਗਈ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਪਲਟ ਗਈ। ਬੱਸ ਵਿੱਚ ਬੈਠੇ ਯਾਤਰੀਆਂ ਦਾ ਕਹਿਣਾ ਹੈ ਕਿ ਬੱਸ ਪਲਟਣ ਤੋਂ ਬਾਅਦ ਉਸ ਵਿਚ ਅਚਾਨਕ ਕਰੰਟ ਆ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੁਆਵਜੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਔਖੀ ਘੜੀ ਵਿਚ ਅਸੀਂ ਪੀੜਤ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹਾਂ। ਹਾਦਸੇ ਦੌਰਾਨ ਜਾਨ ਗੁਆਉਣ ਵਾਲੇ9 ਮ੍ਰਿਤਕਾਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ2 ਲੱਖ ਰੁਪਏ ਪ੍ਰਤੀ ਮ੍ਰਿਤਕ ਮਾਲੀ ਸਹਾਇਤਾ ਦੇਣ ਦੀ ਮਨਜੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਾਦਸੇ ਵਿਚ ਜਖਮੀ ਹੋਏ34 ਵਿਅਕਤੀਆਂ ਨੂੰ50,000 ਪ੍ਰਤੀ ਜਖਮੀ ਦੇ ਹਿਸਾਬ ਨਾਲ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਮੇਸ਼ਾ ਆਪਣੇ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਪ੍ਰਮਾਤਮਾ ਅੱਗੇ ਜਖਮੀਆਂ ਦੇ ਜਲਦੀ ਸਿਹਤਯਾਬ ਹੋਣ ਦ ਅਰਦਾਸ ਕਰਦੀ ਹੈ।
Bus accident